ਕਰਨਾਲ 'ਚ ਜਨਮਦਿਨ ਪਾਰਟੀ ਤੋਂ ਪਰਤ ਰਹੇ 2 ਬਾਈਕ ਸਵਾਰਾਂ ਨੂੰ ਸਕਾਰਪੀਓ ਨੇ ਕੁਚਲਿਆ, ਮੌਤ
Published : Feb 27, 2023, 2:28 pm IST
Updated : Feb 27, 2023, 2:28 pm IST
SHARE ARTICLE
photo
photo

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਕਰਨਾਲ : ਹਰਿਆਣਾ ਦੇ ਕਰਨਾਲ ਜ਼ਿਲ੍ਹੇ 'ਚ ਦੇਰ ਰਾਤ ਸਕਾਰਪੀਓ ਗੱਡੀ ਦੀ ਟੱਕਰ ਨਾਲ 2 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਜੀਂਦ ਦੇ ਸੁਦਕੈਨ ਖੁਰਦ ਪਿੰਡ ਦੇ ਰਹਿਣ ਵਾਲੇ ਰਾਮ ਕੁਮਾਰ ਅਤੇ ਡੂਮਰਖਾਨ ਵਾਸੀ ਓਮਪ੍ਰਕਾਸ਼ ਵਜੋਂ ਹੋਈ ਹੈ। ਦੋਵੇਂ ਪਾਨੀਪਤ ਤੋਂ ਘਰ ਪਰਤ ਰਹੇ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ 26 ਫਰਵਰੀ ਨੂੰ ਪਾਨੀਪਤ 'ਚ ਰਾਮਕੁਮਾਰ ਦੇ ਭਤੀਜੇ ਪ੍ਰਵੀਨ ਦੇ ਬੇਟੇ ਹਰਸ਼ ਦਾ ਜਨਮਦਿਨ ਸੀ। ਉਹ ਫੋਟੋਗ੍ਰਾਫਰ ਓਮ ਪ੍ਰਕਾਸ਼ ਨਾਲ ਪਾਨੀਪਤ ਗਿਆ ਸੀ। ਇਹ ਘਟਨਾ ਜਨਮਦਿਨ ਮਨਾ ਕੇ ਘਰ ਪਰਤਦੇ ਸਮੇਂ ਵਾਪਰੀ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮਨਦੀਪ ਨੇ ਦੱਸਿਆ ਕਿ ਉਸ ਦੇ ਪਿਤਾ ਰਾਮਕੁਮਾਰ ਫੋਟੋਗ੍ਰਾਫਰ ਓਮ ਪ੍ਰਕਾਸ਼ ਨਾਲ ਬਾਈਕ 'ਤੇ ਪਾਣੀਪਤ ਤੋਂ ਵਾਪਸ ਆ ਰਹੇ ਸਨ। ਜਿਵੇਂ ਹੀ ਉਹ ਖੇੜੀ ਸਰਫਲੀ ਤੋਂ ਪਹਿਲਾਂ ਪੀਰ ਦੀ ਦਰਗਾਹ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੇ ਤੇਜ਼ ਰਫਤਾਰ ਸਕਾਰਪੀਓ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਸੜਕ 'ਤੇ ਡਿੱਗ ਗਏ। ਸੂਚਨਾ ਮਿਲਦੇ ਹੀ ਡਾਇਲ 112 ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਇਸ ਤੋਂ ਪਹਿਲਾਂ ਮੁਲਜ਼ਮ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement