ਸਿਸੋਦੀਆ ਗ੍ਰਿਫ਼ਤਾਰੀ: 'ਆਪ' ਦਾ ਦਿੱਲੀ ਸਮੇਤ ਕਈ ਸ਼ਹਿਰਾਂ 'ਚ ਪ੍ਰਦਰਸ਼ਨ, ਹਿਰਾਸਤ 'ਚ  ਵਰਕਰ-ਆਗੂ   
Published : Feb 27, 2023, 2:40 pm IST
Updated : Feb 27, 2023, 2:40 pm IST
SHARE ARTICLE
AAP Protest
AAP Protest

VK ਸਕਸੈਨਾ ਨੇ ਸਿਸੋਦੀਆ 'ਤੇ ਨਿਯਮਾਂ ਦੀ ਅਣਦੇਖੀ ਕਰਕੇ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਾਇਆ ਸੀ।

ਨਵੀਂ ਦਿੱਲੀ - ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਜਲਦੀ ਹੀ ਸੀਬੀਆਈ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਤੋਂ ਸਿਸੋਦੀਆ ਦੀ ਹਿਰਾਸਤ ਦੀ ਮੰਗ ਕਰੇਗੀ। ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਐਤਵਾਰ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਨੇ ਕਿਹਾ ਸੀ ਕਿ ਸਿਸੋਦੀਆ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਸਨ। 

ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਪ੍ਰਦਰਸ਼ਨ ਕਰ ਰਹੀ ਹੈ। ਆਗੂਆਂ-ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। 'ਆਪ' ਨੇ ਕਿਹਾ ਕਿ ਅਸੀਂ ਦਿੱਲੀ 'ਚ ਭਾਜਪਾ ਦਫ਼ਤਰ ਦਾ ਘਿਰਾਓ ਕਰਾਂਗੇ। ਜੁਲਾਈ 2022 ਵਿਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮਨੀਸ਼ ਸਿਸੋਦੀਆ ਵਿਰੁੱਧ ਸੀਬੀਆਈ ਜਾਂਚ ਦੀ ਮੰਗ ਕੀਤੀ। ਸਕਸੈਨਾ ਨੇ ਸਿਸੋਦੀਆ 'ਤੇ ਨਿਯਮਾਂ ਦੀ ਅਣਦੇਖੀ ਕਰਕੇ ਭ੍ਰਿਸ਼ਟਾਚਾਰ ਕਰਨ ਦਾ ਦੋਸ਼ ਲਾਇਆ ਸੀ।

AAP Protest AAP Protest

ਇਸ ਤੋਂ ਬਾਅਦ ਈਡੀ ਅਤੇ ਸੀਬੀਆਈ ਨੇ ਸਿਸੋਦੀਆ ਖਿਲਾਫ਼ ਜਾਂਚ ਸ਼ੁਰੂ ਕੀਤੀ। ਇਸ ਮਾਮਲੇ ਵਿਚ ਭਾਜਪਾ ਨੇ ਨਵੇਂ ਟੈਂਡਰ ਤੋਂ ਬਾਅਦ ਸ਼ਰਾਬ ਦੇ ਠੇਕੇਦਾਰਾਂ ਦੇ 144 ਕਰੋੜ ਮੁਆਫ਼ ਕਰਨ ਦਾ ਦੋਸ਼ ਲਾਇਆ ਹੈ।
- ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਸੁਰੱਖਿਆ ਬਲਾਂ ਨਾਲ ਝੜਪ ਵੀ ਹੋਈ। ਇਸ ਦੌਰਾਨ ਮਹਿਲਾ ਕਾਰਕੁੰਨਾਂ ਅਤੇ ਮਹਿਲਾ ਪੁਲਿਸ ਫੋਰਸ ਵਿਚਾਲੇ ਹੱਥੋਪਾਈ ਵੀ ਹੋਈ।

AAP Protest AAP Protest

- ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਪੰਜਾਬ, ਮੱਧ ਪ੍ਰਦੇਸ਼, ਤੇਲੰਗਾਨਾ, ਉੱਤਰ ਪ੍ਰਦੇਸ਼ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਕਈ ਥਾਵਾਂ 'ਤੇ ਕਾਰਕੁੰਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।  
- ਦਿੱਲੀ 'ਚ ਐਤਵਾਰ ਨੂੰ ਨਜ਼ਰਬੰਦ ਕੀਤੇ ਗਏ 'ਆਪ' ਦੇ 26 ਆਗੂਆਂ ਨੂੰ ਸੋਮਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਪਾਰਟੀ ਦਫ਼ਤਰ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸੀਬੀਆਈ ਦਫ਼ਤਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

ਅੱਜ ਦੇ ਬਿਆਨ 
1. ਕੇਜਰੀਵਾਲ ਨੇ ਕਿਹਾ- CBI ਦੇ ਕਈ ਅਧਿਕਾਰੀ ਗ੍ਰਿਫ਼ਤਾਰੀ ਦੇ ਖਿਲਾਫ ਸਨ। 
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਵਿਚ ਕਿਹਾ ਕਿ "ਸੀਬੀਆਈ ਕੋਲ ਸਿਸੋਦੀਆ ਖ਼ਿਲਾਫ਼ ਸਬੂਤ ਨਹੀਂ ਸਨ। ਕਈ ਅਧਿਕਾਰੀ ਉਹਨਾਂ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਸਨ। ਸਿਸੋਦੀਆ ਨੂੰ ਸਿਆਸੀ ਦਬਾਅ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।"  

file photo

2. ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਕਿਹਾ, "ਸਿਸੋਦੀਆ 'ਤੇ ਕਾਰਵਾਈ ਇਹ ਦਰਸਾਉਂਦੀ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਨੂੰ ਚੁੱਪ ਕਰਾਉਣਾ ਚਾਹੁੰਦੀ ਹੈ। ਅਸੀਂ ਸਿਸੋਦੀਆ ਜੀ ਦੇ ਨਾਲ ਹਾਂ। ਮਹਾਰਾਸ਼ਟਰ, ਝਾਰਖੰਡ, ਦਿੱਲੀ ਹੋਵੇ, ਕੇਂਦਰ ਵਿਰੋਧੀ ਨੇਤਾਵਾਂ ਨੂੰ ਮਾਰਨ ਲਈ ਸੀਬੀਆਈ ਅਤੇ ਈਡੀ ਦੀ ਵਰਤੋਂ ਕਰ ਰਿਹਾ ਹੈ।" ਉਨ੍ਹਾਂ ਨੂੰ ਜੇਲ੍ਹ ਭੇਜ ਦੇਣਾ ਜਾਂ ਆਤਮ ਸਮਰਪਣ ਕਰਨ ਲਈ ਮਜਬੂਰ ਕਰਨਾ। ਭਾਵੇਂ ਸਿਸੋਦੀਆ, ਨਵਾਬ ਮਲਿਕ, ਅਨਿਲ ਦੇਸ਼ਮੁਖ ਜਾਂ ਮੈਂ। ਕੀ ਭਾਜਪਾ ਵਿਚ ਸਾਰੇ ਸੰਤ ਹਨ?

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement