ਤਿੰਨ ਦੀ ਮੌਤ, ਦਰਜਨਾਂ ਜ਼ਖ਼ਮੀ
ਮਥੁਰਾ: ਉੱਤਰ ਪ੍ਰਦੇਸ਼ ਦੇ ਮੁਥਰਾ ਯਮੁਨਾ ਐਕਸਪ੍ਰੈਸ ਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਦਿੱਲੀ ਤੋਂ ਬਿਹਾਰ ਜਾ ਰਹੀ ਡਬਲ ਡੇਕਰ ਬੱਸ ਪਲਟ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਦਰਜਨ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਮਥੁਰਾ ਦੇ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੇ ਸਮੇਂ ਸਾਰੀਆਂ ਸਵਾਰੀਆਂ ਸੌਂ ਰਹੀਆਂ ਸਨ। ਬੱਸ ਪਲਟਦੇ ਹੀ ਚੀਕ-ਚਿਹਾੜਾ ਪੈ ਗਿਆ।
ਇਹ ਵੀ ਪੜ੍ਹੋ: ਬੈਂਗਲੁਰੂ 'ਚ ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ, ਟਰੇਨ ਦੀਆਂ 2 ਖਿੜਕੀਆਂ ਟੁੱਟੀਆਂ
ਇਹ ਭਿਆਨਕ ਸੜਕ ਹਾਦਸਾ ਐਕਸਪ੍ਰੈਸ ਵੇਅ ਦੇ ਮਾਈਲ ਸਟੋਨ ਨੰਬਰ 88 ਨੇੜੇ ਵਾਪਰਿਆ। ਦਰਅਸਲ, ਐਤਵਾਰ ਦੇਰ ਰਾਤ ਕਰੀਬ ਸਾਢੇ 11 ਵਜੇ ਯਮੁਨਾ ਐਕਸਪ੍ਰੈਸਵੇਅ ਦਿੱਲੀ ਤੋਂ ਬਿਹਾਰ ਜਾ ਰਹੀ ਸੀ। ਡਬਲ ਡੈਕਰ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਹਾਈਵੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਸੰਭਾਲਿਆ। ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਹਾਦਸੇ ਕਾਰਨ ਦੇਰ ਰਾਤ ਤੱਕ ਮੌਕੇ ’ਤੇ ਲੰਮਾ ਜਾਮ ਲੱਗਿਆ ਰਿਹਾ।
ਇਹ ਵੀ ਪੜ੍ਹੋ: ਅਸਾਮ ਪੁਲਿਸ ਨੇ 8 ਕਰੋੜ ਰੁਪਏ ਦੀ ਹੈਰੋਇਨ ਕੀਤੀ ਜ਼ਬਤ
ਮਥੁਰਾ ਦੇ ਡੀਐਮ ਪੁਲਕਿਤ ਖਰੇ ਨੇ ਦੱਸਿਆ ਕਿ ਯਮੁਨਾ ਐਕਸਪ੍ਰੈਸ ਵੇਅ 'ਤੇ ਦਿੱਲੀ ਤੋਂ ਬਿਹਾਰ ਜਾ ਰਹੀ ਇੱਕ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਘਟਨਾ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 12 ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।