ਸੰਸਦ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ, ਕੇਂਦਰ ਦੇ ਕੰਮਾਂ ਦੀ ਪਾਬੰਦ ਨਹੀਂ: ਸੁਪਰੀਮ ਕੋਰਟ
Published : Feb 27, 2026, 10:57 pm IST
Updated : Feb 27, 2026, 10:57 pm IST
SHARE ARTICLE
Parliament has the right to make laws, not bound by the actions of the Centre: Supreme Court
Parliament has the right to make laws, not bound by the actions of the Centre: Supreme Court

ਬੀ.ਐਨ.ਐਸ. ਦੀ ਧਾਰਾ 152 ਦੀ ਜਾਇਜ਼ਤਾ ਉਤੇ ਸਵਾਲ ਚੁਕੀਆਂ ਪਟੀਸ਼ਨਾਂ ਉਤੇ ਸੁਣਵਾਈ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕਿਹਾ ਕਿ ਸੰਸਦ ਕੋਲ ਕਾਨੂੰਨ ਬਣਾਉਣ ਦਾ ਪੂਰਨ ਅਧਿਕਾਰ ਹੈ ਅਤੇ ਉਹ ਉਸ ਸਮਝ ਦੀ ਪਾਬੰਦ ਨਹੀਂ ਹੈ ਜੋ ਕੇਂਦਰ ਸਰਕਾਰ ਵਲੋਂ ਅਦਾਲਤ ਦੇ ਸਾਹਮਣੇ ਦਿਤੀ ਗਈ ਹੈ। ਇਹ ਟਿਪਣੀਆਂ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਯਮਾਲਿਆ ਬਾਗਚੀ ਦੀ ਬੈਂਚ ਨੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 152 ਦੀ ਜਾਇਜ਼ਤਾ ਉਤੇ ਸਵਾਲ ਚੁਕੀਆਂ ਪਟੀਸ਼ਨਾਂ ਉਤੇ ਸੁਣਵਾਈ ਕੀਤੀ। ਬੀ.ਐਨ.ਐਸ. ਦੀ ਧਾਰਾ 152 ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖਤਰੇ ਵਿਚ ਪਾਉਣ ਵਾਲੀਆਂ ਕਾਰਵਾਈਆਂ ਨਾਲ ਸਬੰਧਤ ਹੈ। ਪਟੀਸ਼ਨਕਰਤਾਵਾਂ ਵਲੋਂ ਪੇਸ਼ ਹੋਏ ਵਕੀਲਾਂ ’ਚੋਂ ਇਕ ਨੇ ਕਿਹਾ ਕਿ ਧਾਰਾ 152 ਸਾਬਕਾ ਭਾਰਤੀ ਦੰਡਾਵਲੀ ਦੀ ਧਾਰਾ 124 ਏ (ਦੇਸ਼ਧ੍ਰੋਹ) ਨੂੰ ਮੁੜ ਪੇਸ਼ ਕਰਦੀ ਹੈ।

ਮਈ 2022 ’ਚ, ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਦੇਸ਼ਧ੍ਰੋਹ ਉਤੇ ਬਸਤੀਵਾਦੀ ਯੁੱਗ ਦੇ ਦੰਡ ਕਾਨੂੰਨ ਨੂੰ ਉਦੋਂ ਤਕ ਰੋਕ ਦਿਤਾ ਸੀ ਜਦੋਂ ਤਕ ਕਿ ਇਕ ‘ਉਚਿਤ’ ਸਰਕਾਰੀ ਮੰਚ ਇਸ ਦੀ ਮੁੜ ਜਾਂਚ ਨਹੀਂ ਕਰਦਾ ਅਤੇ ਕੇਂਦਰ ਅਤੇ ਸੂਬਿਆਂ ਨੂੰ ਹੁਕਮ ਦਿਤਾ ਸੀ ਕਿ ਉਹ ਅਪਰਾਧ ਨੂੰ ਦਰਸਾਉਂਦੀ ਕੋਈ ਨਵੀਂ ਐਫ.ਆਈ.ਆਰ. ਦਰਜ ਨਾ ਕਰਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement