ਬੱਚਿਆਂ ਨੂੰ ਸਮਾਜਕ ਜ਼ਿੰਮੇਵਾਰੀਆਂ ਨਿਭਾਉਣ ਲਈ ਉਪਰਾਲਾ
Published : Aug 7, 2017, 5:40 pm IST
Updated : Mar 27, 2018, 7:15 pm IST
SHARE ARTICLE
Childrens
Childrens

ਦਿੱਲੀ ਗੁਰਦਵਾਰਾ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਇੰਡੀਆ ਗੇਟ ਵਿਖੇ ਆਪਣੇ ਵਿਦਿਆਰਥੀਆਂ ਦੇ ਚਹੁੰਮੁਖੀ ਵਿਕਾਸ ਲਈ ਨਿਰੰਤਰ ਕਾਰਜ ਕੀਤੇ ਜਾਂਦੇ

ਨਵੀਂ ਦਿੱਲੀ, 7 ਅਗੱਸਤ (ਸੁਖਰਾਜ ਸਿੰਘ): ਦਿੱਲੀ ਗੁਰਦਵਾਰਾ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਇੰਡੀਆ ਗੇਟ ਵਿਖੇ ਆਪਣੇ ਵਿਦਿਆਰਥੀਆਂ ਦੇ ਚਹੁੰਮੁਖੀ ਵਿਕਾਸ ਲਈ ਨਿਰੰਤਰ ਕਾਰਜ ਕੀਤੇ ਜਾਂਦੇ ਹਨ। ਵਿਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮਾਜਕ ਜਿੰਮੇਵਾਰੀਆਂ ਨਿਭਾਉਣ ਲਈ ਤਿਆਰ ਕਰਨ ਵਾਸਤੇ ਕਈ ਉਪਰਾਲੇ ਕੀਤੇ ਜਾਂਦੇ ਹਨ, ਉਨ੍ਹਾਂ ਵਿਚੋਂ ਇਕ ਹੈ 9ਵੀਂ ਤੇ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਾਉਣਾ ਤੇ ਸਾਥੀ ਵਿਦਿਆਰਥੀਆਂ ਦੀ ਸਮੱਸਿਆਵਾਂ ਸੁਲਝਾਉਣ ਲਈ ਅਹੁਦੇ ਦੇ ਕੇ ਫਰਜ ਨਿਭਾਉਣ ਲਈ ਚੁਣਿਆ ਜਾਣਾ।ਬਾਬਾ ਅਜੀਤ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਜੁਝਾਰ ਸਿੰਘ ਤੇ ਬਾਬਾ ਫਤਹਿ ਸਿੰਘ ਹਾਊਸਾਂ ਲਈ ਹੈਡ ਬੁਆਇ ਅਤੇ ਹੈਡ ਗਰਲ, ਸੰਗੀਤ, ਧਾਰਮਕ, ਖੇਡ ਆਦਿ ਖੇਤਰਾਂ ਲਈ ਕਪਤਾਨ ਤੇ ਉਨ੍ਹਾਂ ਦੇ ਨਾਲ ਚੁਣੀ ਗਈ ਸਹਿਯੋਗੀ ਟੀਮ ਨੂੰ ਸਕੂਲ ਪ੍ਰਿੰਸੀਪਲ ਦਵਿੰਦਰਜੀਤ ਕੌਰ ਢੀਂਗਰਾ, ਵਾਈਸ ਪ੍ਰਿੰਸੀਪਲ ਹਰਬੰਸ ਕੌਰ ਵਾਲੀਆ, ਹੈਡ ਮਿਸਟਰਸ ਗੁਰਮੀਤ ਕੌਰ ਵਿਰਦੀ ਅਤੇ ਓ.ਐਸ. ਜਸਵਿੰਦਰ ਸਿੰਘ ਨੇ ਸਰਟੀਫਿਕੇਟ, ਬੈਜ, ਦਸਤਾਰ ਤੇ ਚੁੰਨੀ ਆਦਿ ਦੇ ਕੇ ਸਨਮਾਨਤ ਕੀਤਾ। ਇਸ ਦੇ ਨਾਲ ਹੀ ਪ੍ਰਿੰਸੀਪਲ ਸ਼੍ਰੀਮਤੀ ਢੀਂਗਰਾ ਨੇ ਵਿਦਿਆਰਥੀਆਂ ਨੂੰ ਅਹੁਦੇ ਪ੍ਰਤੀ ਇਮਾਨਦਾਰ ਰਹਿਣ ਦੀ ਸਹੁੰ ਚੁਕਾਈ ਤੇ ਸਕੂਲ ਝੰਡਾ ਦੇ ਕੇ ਜਿੰਮੇਵਾਰੀ ਨਿਭਾਉਣ ਦੀ ਰਸਮੀ ਕਾਰਵਾਈ ਵੀ ਕੀਤੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement