ਮਾਰਕੀਟ ਕਮੇਟੀ ਦੇ ਚੇਅਰਮੈਨ ਵਲੋਂ ਮੀਟਿੰਗ
Published : Aug 9, 2017, 4:59 pm IST
Updated : Mar 27, 2018, 4:24 pm IST
SHARE ARTICLE
Meeting
Meeting

ਅਨਾਜ ਮੰਡੀ ਵਿਚ ਸਥਿਤ ਕਿਸਾਨ ਸੂਚਨਾ ਕੇਂਦਰ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਅਮੀਰ ਚੰਦ ਮਹਿਤਾ ਨੇ ਮੰਗਲਵਾਰ ਸ਼ਾਮ ਨੂੰ ਏਲਨਾਬਾਦ ਦੇ ਵਪਾਰੀਆਂ ਨਾਲ ਇਕ ਜਰੂਰੀ ਮੀਟਿੰਗ

 

ਏਲਨਾਬਾਦ, 9 ਅਗੱਸਤ (ਪਰਦੀਪ ਧੁੰਨਾ ਚੂਹੜਚੱਕ): ਅਨਾਜ ਮੰਡੀ  ਵਿਚ ਸਥਿਤ ਕਿਸਾਨ ਸੂਚਨਾ ਕੇਂਦਰ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਅਮੀਰ ਚੰਦ ਮਹਿਤਾ ਨੇ ਮੰਗਲਵਾਰ ਸ਼ਾਮ ਨੂੰ  ਏਲਨਾਬਾਦ ਦੇ ਵਪਾਰੀਆਂ ਨਾਲ ਇਕ ਜਰੂਰੀ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਮਾਰਕੀਟ ਕਮੇਟੀ ਦੀ ਸਕੱਤਰ ਜੈਵੰਤੀ ਕਾਸਨੀਆ ਨੇ ਕੀਤੀ। ਇਸ ਮੀਟਿੰਗ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਅਮੀਰ ਚੰਦ ਮਹਿਤਾ ਨੇ ਆਨ-ਲਾਈਨ ਬੋਲੀ ਬਾਰੇ ਬੋਲਦਿਆਂ ਆਖਿਆ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਨਾਲ ਕੰਮ ਵਿਚ ਪਾਰਦਰਸ਼ਤਾ ਆਵੇਗੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਵੀ ਘੱਟ ਹੋਣਗੀਆਂ। ਇਸ ਮੌਕੇ ਉਨ੍ਹਾਂ ਆਖਿਆ ਕਿ  ਸਰਕਾਰ ਦਾ ਫ਼ੈਸਲਾ ਕਿਸਾਨਾਂ ਅਤੇ ਵਪਾਰੀਆਂ ਦੇ ਹੱਕ ਵਿਚ ਹੈ। ਉਨ੍ਹਾਂ ਕਿਸਾਨਾਂ ਅਤੇ ਵਪਾਰੀਆਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਸਰਕਾਰ ਦੀ ਇਸ ਯੋਜਨਾ ਨੂੰ ਕਾਮਯਾਬ ਕਰਨ ਲਈ ਉਹ ਹਰ ਤਰ੍ਹਾਂ ਨਾਲ ਸਹਿਯੋਗ ਕਰਨ। ਇਸ ਮੌਕੇ ਮੰਡੀ ਦੇ ਸੁਪਰਵਾਈਜ਼ਰ ਅਮਰ ਸਿੰਘ, ਹਨੂੰਮਾਨ ਗਿਟਾਨੀ, ਕਿਸ਼ਨ ਜਸਰਾਸਰੀਆ, ਬ੍ਰਿਜ ਲਾਲ ਸੋਮਾਨੀ, ਵਪਾਰੀ ਮਹਿੰਦਰ ਧਾਨੂਕਾ, ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement