ਅੱਜ 28 ਮਾਰਚ ਨੂੰ ਚੰਡੀਗੜ੍ਹ ਦੇ ਲੋਕਾਂ ਨੂੰ ਕਰਫਿਊ ‘ਚ ਮਿਲੇਗੀ ਢਿੱਲ
Published : Mar 27, 2020, 10:17 pm IST
Updated : Mar 30, 2020, 11:46 am IST
SHARE ARTICLE
changigarh curfew
changigarh curfew

ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿਚ 21 ਦਿਨ ਦੇ ਲਈ ਲੌਕਡਾਊਨ ਕੀਤਾ ਹੋਇਆ ਹੈ

ਚੰਡੀਗੜ੍ਹ : ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿਚ 21 ਦਿਨ ਦੇ ਲਈ ਲੌਕਡਾਊਨ ਕੀਤਾ ਹੋਇਆ ਹੈ ਜਿਸ ਕਰਕੇ ਪੂਰੇ ਦੇਸ਼ ਵਿਚ ਸਭ ਕੁਝ ਬੰਦ ਕੀਤਾ ਗਿਆ ਹੈ । ਇਸੇ ਵਿਚ ਚੰਡੀਗੜ੍ਹ ਦੇ ਵੱਲੋ ਪ੍ਰਸ਼ਾਸਨ ਵੱਲ਼ੋਂ ਲੋਕਾਂ ਨੂੰ ਇਸ ਕਰਫਿਊ ਵਿਚ ਰਾਹਤ ਦੇਣ ਲਈ ਇਕ ਫ਼ੈਸਲਾ ਲਿਆ ਗਿਆ ਹੈ ਜਿਸ ਵਿਚ 28 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਰੂਰੀ ਸਮਾਨ ਦੀ ਖ੍ਰੀਦੀ ਲਈ ਕਰਫਿਊ ਵਿਚ  ਢਿੱਲ ਦਿਤੀ ਗਈ ਹੈ।  ਇਕ ਸਰਕਾਰੀ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਜਰੂਰੀ ਵਸਤੂਆਂ ਨੂੰ ਮੁਹੱਈਆ ਕਰਵਾਉਣ ਦੇ ਲਈ ਅਨਾਜ,ਕਰਿਆਨਾ,ਫ਼ਲ-ਸਬਜੀਆਂ, ਦੁੱਧ, ਮੀਟ ਅਤੇ ਮੱਛੀ ਵਰਗੀਆਂ ਦੁਕਾਨਾਂ ਅਗਲੇ ਹੁਕਮਾਂ ਤੱਕ ਸਵੇਰੇ 10 ਵੱਜੇ ਤੋਂ ਸ਼ਾਮ 6 ਵਜੇ ਤੱਕ ਖੁੱਲੀਆਂ ਰਹਿਣਗੀਆਂ।

photophoto

ਦੱਸ ਦੱਈਏ ਕਿ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀ ਮਨੌਜ ਪਰੀਦਾ, ਐਡਮਨਿਸਟਰ ਸਲਾਹਕਾਰ ਸੰਜੇ ਬੈਨੀਪਾਲ, ਆਈਪੀਐੱਸ, ਡੀਜੀਪੀ, ਏ.ਕੇ ਸਿਨਹਾ, ਵਿੱਤ ਸਕੱਤਰ, ਕੇ,ਕੇ ਯਾਦਵ, ਆਈ.ਏ.ਐੱਸ, ਕਮਿਸ਼ਨਰ ਨਗਰ ਨਿਗਮ ਅਤੇ ਓਮਵੀਰ ਸਿੰਘ ਬਿਸ਼ਨੋਈ, ਡੀਆਈਜੀ, ਚੰਡੀਗੜ੍ਹ ਆਦਿ ਇਸ ਮੀਟਿੰਗ ਵਿਚ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement