ਲੌਡਾਊਨ ਦੇ ਕਾਰਨ ਮੁੰਬਈ ‘ਚ ਦੋਸ਼ੀ ਨੇ ਆਪਣੇ ਹੀ ਛੋਟੇ ਭਰਾ ਦਾ ਕੀਤਾ ਕਤਲ
Published : Mar 27, 2020, 10:01 am IST
Updated : Mar 30, 2020, 12:48 pm IST
SHARE ARTICLE
mumbai lockdown
mumbai lockdown

ਭਾਰਤ ਵਿਚ ਕਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਦੇਸ਼ ਦੇ ਸਾਰੇ ਲੋਕ ਆਪਣੇ ਘਰਾਂ ਵਿਚ ਹਨ

ਮੁੰਬਈ : ਭਾਰਤ ਵਿਚ ਕਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਦੇਸ਼ ਦੇ ਸਾਰੇ ਲੋਕ ਆਪਣੇ ਘਰਾਂ ਵਿਚ ਹਨ। ਅਜਿਹੇ ਵਿਚ ਘਰ ਤੋਂ ਬਾਹਰ ਨਿਕਲਣ ਤੇ ਮੁੰਬਈ ਦੇ ਕਾਂਦਬਲੀ ਵਿਚ ਇਕ 28 ਸਾਲ ਦੇ ਵਿਅਕਤੀ ਨੂੰ ਆਪਣੇ ਹੀ ਛੋਟੇ ਭਰਾ ਦੀ ਹੱਤਿਆ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਹੈ। ਬੁਧਵਾਰ ਨੂੰ ਇਸ ਮਾਮਲੇ ਬਾਰੇ ਪੁਲਿਸ ਨੇ ਜਾਣਕਾਰੀ ਦਿੱਤੀ ਜਿਸ ਵਿਚ ਸਮਤਾ ਨਗਰ ਥਾਣੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਰਾਜੇਸ਼ ਲਛਮੀ ਠਾਕੁਰ ਨੇ ਬੁਧਵਾਰ ਰਾਤ ਨੂੰ ਲੌਕਡਾਊਨ ਦੇ ਕਾਰਨ ਬਾਰ-ਬਾਰ ਆਪਣੇ ਛੋਟੇ ਭਰਾ ਦੁਰਗੇਸ਼ ਦੇ ਬਾਹਰ ਜਾਣ ਤੋਂ ਰੋਕਣ ਦੇ ਬਾਵਜੂਦ ਵੀ ਨਾ ਰੁਕਣ ਤੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਮ੍ਰਿਤਕ ਪੂਨੇ ਵਿਚ ਇਕ ਨਿਜੀ ਫੈਕਟਰੀ ਵਿਚ ਕੰਮ ਕਰਦਾ ਸੀ ਪਰ ਲੌਕਡਾਊਨ ਦੇ ਕਾਰਨ ਉਹ ਆਪਣੇ ਘਰ ਵਾਪਿਸ ਆ ਗਿਆ ਸੀ।

uttar pradesh lockdownlockdown

ਦੱਸ ਦੱਈਏ ਕਿ ਅਧਿਕਾਰੀਆਂ ਨੇ ਜਾਣਕਾਰੀਆਂ ਦਿਤੀ ਕਿ ਜਦੋਂ ਦੁਗੇਸ਼ ਜਦੋਂ ਬਾਹਰ ਘੁੰਮਣ ਦੇ ਬਾਅਦ ਘਰ ਵਾਪਿਸ ਆਇਆ ਤਾਂ ਅਰੋਪੀ ਅਤੇ ਉਸ ਦੀ ਪਤਨੀ ਨੇ ਉਸ ਤੇ ਨਰਾਜ਼ਗੀ ਜਤਾਈ ਅਤੇ ਉਸ ਤੋਂ ਬਾਅਦ ਉਨ੍ਹਾਂ ਵਿਚ ਤਿਖੀ ਬਹਿਸ ਹੋ ਗਈ। ਜਿਸ ਤੋਂ ਬਾਅਦ ਅਰੋਪੀ ਨੇ ਉਸ ਤੇ ਕਿਸੇ ਤੇਜਧਾਰ ਹਥਿਆਰ ਦੇ ਨਾਲ ਹਮਲਾ ਕੀਤਾ। ਜਿਸ ਤੋਂ ਬਾਅਦ ਪੀੜਿਤ ਨੂੰ ਨੇੜੇ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪਰ ਹਸਪਤਾਲ ਵਿਚ ਦੁਰਗੇਸ਼ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਅਤੇ ਅਰੋਪੀ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦੱਈਏ ਕਿ ਮਹਾਂਰਾਸ਼ਟਰ ਵਿਚ ਕਰੋਨਾ ਵਾਇਰਸ ਕਾਫੀ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਤੱਕ ਇਥੇ ਕਰੋਨਾ ਦੇ 130 ਮਾਮਲੇ ਸਾਹਮਣੇ ਆ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement