
ਟਰੰਪ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਉਹਨਾਂ ਦੀ ਚੀਨ ਦੇ ਰਾਸ਼ਟਰਪਤੀ...
ਨਵੀਂ ਦਿੱਲੀ: ਅਮਰੀਕਾ ਦੇ ਤਮਾਮ ਦਾਅਵਿਆਂ ਤੋਂ ਬਾਅਦ ਵੀ ਅਮਰੀਕਾ ਕੋਰੋਨਾ ਵਾਇਰਸ ਤੇ ਕਾਬੂ ਪਾਉਣ ਵਿਚ ਬੁਰੀ ਤਰ੍ਹਾਂ ਅਫ਼ਸਲ ਨਜ਼ਰ ਆ ਰਿਹਾ ਹੈ। ਇਹ ਚੀਨ ਅਤੇ ਇਟਲੀ ਨੂੰ ਪਿੱਛੇ ਛੱਡਦਾ ਹੋਇਆ ਪੀੜਤ ਮਰੀਜ਼ਾਂ ਦੇ ਮਾਮਲਿਆਂ ਵਿਚ ਸਭ ਤੋਂ ਅੱਗੇ ਨਿਕਲ ਚੁੱਕਾ ਹੈ। ਇਸ ਸੰਕਟ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਸੁਰ ਬਦਲਦੇ ਹੋਏ ਚੀਨ ਨਾਲ ਕਦਮ ਨਾਲ ਕਦਮ ਮਿਲਾਉਣ ਦੀ ਗੱਲ ਆਖੀ ਹੈ।
Photo
ਟਰੰਪ ਨੇ ਸ਼ੁੱਕਰਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਉਹਨਾਂ ਦੀ ਚੀਨ ਦੇ ਰਾਸ਼ਟਰਪਤੀ ਨਾਲ ਬਹੁਤ ਵਧੀਆ ਤਰੀਕੇ ਨਾਲ ਗੱਲਬਾਤ ਹੋਈ ਹੈ। ਉਹਨਾਂ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਗੱਲ ਕੀਤੀ ਹੈ ਜਿਸ ਨਾਲ ਦੁਨੀਆ ਦਾ ਸਭ ਤੋਂ ਵੱਡਾ ਹਿੱਸਾ ਪ੍ਰਭਾਵਿਤ ਹੋਇਆ ਹੈ। ਟਰੰਪ ਨੇ ਚੀਨ ਦੀ ਤਰੀਫ ਵਿਚ ਕਿਹਾ ਕਿ ਉਸ ਨੇ ਇਸ ਵਾਇਰਸ ਦੇ ਸਬੰਧ ਵਿਚ ਕਾਫੀ ਘਟ ਕੀਤਾ ਹੈ ਅਤੇ ਚੰਗੀ ਸਮਝ ਵਿਕਸਿਤ ਕੀਤੀ ਹੈ। ਉਹ ਸਾਰੇ ਮਿਲ ਕੇ ਕੰਮ ਕਰ ਰਹੇ ਹਨ।
ਉਹ ਇਸ ਦਾ ਸਤਿਕਾਰ ਕਰਦੇ ਹਨ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਕੋਰੋਨਾ ਨੂੰ ਚਾਈਨੀਜ਼ ਵਾਇਰਸ ਦਸਿਆ ਸੀ। ਉਹਨਾਂ ਨੇ ਆਰੋਪ ਲਗਾਇਆ ਸੀ ਕਿ ਕੋਰੋਨਾ ਵਾਇਰਸ ਪ੍ਰਕੋਪ ਤੇ ਜਾਣਕਾਰੀ ਸਾਂਝੀ ਕਰਨ ਦੀ ਬਜਾਏ ਚੀਨ ਨੇ ਉਸ ਨੂੰ ਰਾਜ਼ ਦੀ ਤਰ੍ਹਾ ਲੁਕਾ ਕੇ ਰੱਖਿਆ ਹੈ। ਉਹਨਾਂ ਕਿਹਾ ਕਿ ਜੇ ਬੀਜਿੰਗ ਨੇ ਇਸ ਖਤਰੇ ਬਾਰੇ ਪਹਿਲਾਂ ਹੀ ਚੇਤਾਵਨੀ ਦਿੱਤੀ ਹੁੰਦੀ ਤਾਂ ਅਮਰੀਕਾ ਅਤੇ ਪੂਰਾ ਵਿਸ਼ਵ ਇਸ ਦੇ ਲਈ ਜ਼ਿਆਦਾ ਬਿਹਤਰ ਤਰੀਕੇ ਨਾਲ ਤਿਆਰ ਹੋ ਜਾਂਦਾ।
ਗੌਰਤਲਬ ਹੈ ਕਿ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 85390 ਤਕ ਪਹੁੰਚ ਗਈ ਹੈ ਜੋ ਕਿ ਮਹਾਂਮਾਰੀ ਦੇ ਗੜ੍ਹ ਚੀਨ ਤੋਂ ਵੀ ਜ਼ਿਆਦਾ ਹੈ। ਇੱਥੇ ਹੁਣ ਤਕ 1200 ਤੋਂ ਜ਼ਿਆਦਾ ਲੋਕ ਇਸ ਮਹਾਂਮਾਰੀ ਦੀ ਚਪੇਟ ਵਿਚ ਆ ਕੇ ਅਪਣੀ ਜਾਨ ਗੁਆ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ 33 ਕਰੋੜ ਦੀ ਅਬਾਦੀ ਵਾਲੇ ਅਮਰੀਕਾ ਵਿਚ ਹੁਣ ਕੋਰੋਨਾ ਵਾਇਰਸ ਦੇ ਮਾਮਲੇ ਹੋਰ ਵਧ ਸਕਦੇ ਹਨ। ਦਸ ਦਈਏ ਕਿ ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 19000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ ਭਾਰਤ ਵਿਚ ਇਸ ਨਾਲ 16 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 700 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।