
ਸਰਕਾਰ ਪੰਜਾਬ ਸਰਕਾਰ ਦੀਆਂ ਕਮੀਆਂ ਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ ਵੱਖ ਜ਼ਿਲ੍ਹਿਆਂ ਚ ਪ੍ਰੈੱਸ ਕਾਨਫਰੰਸ ਰੱਖੀਆਂ ਗਈਆਂ ਸਨ।
ਅਬੋਹਰ: ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਦੇਸ਼ ਦੇ ਵੱਖ ਵੱਖ ਥਾਵਾਂ ‘ਤੇ ਤਾਂ ਪਾਰਟੀ ਦੇ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਹ ਵਿਰੋਧ ਹਰ ਪੱਧਰ ਦੇ ਆਗੂਆਂ ਦਾ ਕੀਤਾ ਜਾ ਰਿਹਾ ਹੈ।
photoਅਜਿਹੀ ਹੀ ਇਕ ਖਬਰ ਪੰਜਾਬ ਮਲੋਟ ਵਿੱਚ ਭਾਰਤੀ ਜਨਤਾ ਪਾਰਟੀ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਭੀੜ ਨੇ ਉਸ ਨਾਲ ਧੱਕਾਮੁੱਕੀ, ਕੱਪੜੇ ਪਾੜੇ ਅਤੇ ਖਿੱਚਧੂਹ ਕਰਨ ਦੀ ਖਬਰ ਸਾਰਮਣੇ ਆਈ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਗੂਆਂ ਨੇ ਸੂਬੇ ਚ ਕਾਂਗਰਸ ਦੇ ਚਾਰ ਸਾਲ ਮਗਰੋਂ ਵੀ ਸਰਕਾਰ ਪੰਜਾਬ ਸਰਕਾਰ ਦੀਆਂ ਕਮੀਆਂ ਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ ਵੱਖ ਜ਼ਿਲ੍ਹਿਆਂ ਚ ਪ੍ਰੈੱਸ ਕਾਨਫਰੰਸ ਰੱਖੀਆਂ ਗਈਆਂ ਸਨ। ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਕਿਸਾਨਾਂ ਦੀ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ ।
photoਅਜਿਹੀ ਹੀ ਘਟਨਾ ਮਲੋਟ ਤੋਂ ਸਾਹਮਣੇ ਆਈ ਹੈ ਜਿਸ ਤੇ ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵੱਲੋਂ ਪ੍ਰੈੱਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਭਾਜਪਾ ਦੇ ਦਫ਼ਤਰ ਅੱਗੇ ਧਰਨਾ ਵੀ ਦਿੱਤਾ ਇਸੇ ਦੌਰਾਨ ਹੀ ਵਿਧਾਇਕ ਅਰੁਣ ਨਾਰੰਗ ਦੀ ਗੱਡੀ ‘ਤੇ ਕਿਸੇ ਨੇ ਕਾਲਖ ਲਾ ਦਿੱਤੀ ਜਿਸ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ। ਵਿਧਾਇਕ ਨੂੰ ਦਫਤਰ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ। ਖਬਰ ਲਿਖੇ ਜਾਣ ਤਕ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।
photoਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਰਨਾਲਾ ਵਿਖੇ ਭਾਜਪਾ ਦੇ ਸੂਬਾ ਆਗੂ ਪ੍ਰਵੀਨ ਬਾਂਸਲ ਵੱਲੋਂ ਵੀ ਪੰਜਾਬ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਕਾਰਗੁਜ਼ਾਰੀਆਂ ਬਾਰੇ ਭਾਜਪਾ ਵਰਕਰ ਮੀਟਿੰਗ ਅਤੇ ਪ੍ਰੈਸ ਕਾਨਫ਼ਰੰਸ ਰੱਖੀ ਗਈ ਸੀ ਜਿਸਦੀ ਭਣਕ ਪੈਂਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਰਕੁੰਨਾਂ ਵੱਲੋਂ ਉਨ੍ਹਾਂ ਨੂੰ ਬਰਨਾਲਾ ਦੇ ਰੈਸਟੋਰੈਂਟ ਵਿੱਚ ਘੇਰਾ ਘੇਰ ਕੇ ਭਾਜਪਾ ਆਗੂਆਂ ਨੂੰ ਬੰਦੀ ਬਣਾ ਲਿਆ ਗਿਆ।