
-ਸੂਬੇ ਦੀ ਸ਼ਾਂਤੀ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ
ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਮਲੋਟ ਵਿਖੇ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ, “ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।BJP leader in Malout
ਉਨ੍ਹਾਂ ਕਿਹਾ, “ਅਸੀਂ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਨਹੀਂ ਦੇਵਾਂਗੇ।” ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਉਦੇਸ਼ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਅਤੇ ਕਮਜ਼ੋਰ ਕਰਨਾ ਹੈ। ਸਪੀਕਰ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਡੀਜੀਪੀ ਤੋਂ ਇਸ ਘਟਨਾ ਅਤੇ ਕੀਤੀ ਗਈ ਕਾਰਵਾਈ ਬਾਰੇ ਸਮਾਂਬੱਧ ਰਿਪੋਰਟ ਮੰਗੀ ਹੈ।
Paramjit Singh Kanth
ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਪੀ.ਪੀ.ਐਸ, ਐਸ.ਪੀ. ਹੈਡਕੁਆਰਟਰਜ਼ ਫਰੀਦਕੋਟ, ਪ੍ਰਦਰਸ਼ਨਕਾਰੀ ਭੀੜ ਤੋਂ ਵਿਧਾਇਕ ਨੂੰ ਬਚਾਉਣ ਅਤੇ ਬਾਹਰ ਕੱਢਣ ਦੀ ਕੋਸ਼ਿਸ਼ ਦੌਰਾਨ ਜਖ਼ਮੀ ਹੋ ਗਏ। ਉਨ੍ਹਾਂ ਦੇ ਸਿਰ 'ਤੇ ਲਾਠੀ ਵੀ ਲੱਗੀ ਜਿਸ ਕਾਰਨ ਉਨ੍ਹਾਂ ਦੀ ਪੱਗ ਉੱਤਰ ਗਈ। ਉਨ੍ਹਾਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਇਹ ਘਟਨਾ ਵਾਪਰੀ। ਡੀ.ਜੀ.ਪੀ. ਨੇ ਕਿਹਾ ਕਿ ਵਿਧਾਇਕਾਂ ਅਤੇ ਪੁਲਿਸ ਅਧਿਕਾਰੀਆਂ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ।
BJP leader in Malout
ਉਨ੍ਹਾਂ ਕਿਹਾ ਕਿ ਸਥਾਨਕ ਭਾਜਪਾ ਨੇਤਾਵਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਸ ਦੇ ਅਧਾਰ 'ਤੇ ਕਾਨੂੰਨ ਦੀਆਂ ਢੁੱਕਵੀਆਂ ਧਾਰਾਵਾਂ ਲਗਾਈਆਂ ਜਾਣਗੀਆਂ। ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਵਿਚ ਤਣਾਅ ਵਧਣ ਦੇ ਕਾਰਨ ਅੱਜ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਭਾਜਪਾ ਨੇਤਾਵਾਂ ਵਿਰੁੱਧ ਰੋਸ ਪ੍ਰਦਰਸ਼ਨ ਦੀਆਂ ਕਈ ਘਟਨਾਵਾਂ ਰਿਪੋਰਟ ਕੀਤੀਆਂ ਗਈਆਂ ਹਨ।PM Modi
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਿਧਾਇਕ ''ਤੇ ਹੋਏ ਹਮਲੇ ਨੂੰ ਰੋਕਦਿਆਂ, ਭਾਜਪਾ ਦੇ ਹੋਰ ਆਗੂਆਂ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।