ਲਾਕਡਾਊਨ ਨਹੀਂ ਹੈ ਕੋਰੋਨਾ ਦੇ ਵਧਦੇ ਕੇਸਾਂ ਦਾ ਹੱਲ: ਦਿੱਲੀ ਸਿਹਤ ਮੰਤਰੀ ਸਤਿੰਦਰ ਜੈਨ
Published : Mar 27, 2021, 1:59 pm IST
Updated : Mar 27, 2021, 2:11 pm IST
SHARE ARTICLE
Health Minister
Health Minister

ਹਸਪਤਾਲਾਂ 'ਚ ਲਗਪਗ 20 ਫੀਸਦੀ ਬੈੱਡ ਹੀ ਇਸਤੇਮਾਲ 'ਚ ਹਨ, ਜਦਕਿ 80 ਫੀਸਦੀ ਬੈੱਡ ਖ਼ਾਲੀ ਹਨ।

ਨਵੀਂ ਦਿੱਲੀ:  ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਦਿੱਲੀ ਸਰਕਾਰ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਸਖ਼ਤ ਕਦਮ ਚੁੱਕ ਰਹੀ ਹੈ। ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1534 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 9 ਮਰੀਜ਼ਾਂ ਦੀ ਮੌਤ ਹੋ ਗਈ। ਇਸ ਵਿਚਕਾਰ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕੋਰੋਨਾ ਵਾਇਰਸ ਦੇ ਖ਼ਿਲਾਫ਼ ਜੰਗ ਨੂੰ ਲੈ ਕੇ ਵੱਡਾ ਐਲ਼ਾਨ ਕੀਤਾ ਹੈ। ਦਿੱਲੀ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿੱਚ, ਸਿਹਤ ਮੰਤਰੀ ਸਤੇਂਦਰ ਜੈਨ ਨੇ ਤਾਲਾਬੰਦੀ ਹੋਣ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਲਾਕਡਾਉਨ ਕੋਰੋਨਾ ਵਾਇਰਸ ਦਾ ਹੱਲ ਨਹੀਂ ਹੈ।

delhi health minister delhi health minister

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ 'ਚ ਵਾਧੇ ਦੇ ਮੱਦੇਨਜ਼ਰ ਅਸੀਂ ਹਰ ਦਿਨ 85,000-90,000 ਟੈਸਟ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਹ ਰਾਸ਼ਟਰੀ ਔਸਤ ਨਾਲ 5 ਫੀਸਦੀ ਜ਼ਿਆਦਾ ਹੈ। ਇਸੇ ਨਾਲ ਟ੍ਰੈਸਿੰਗ ਤੇ ਆਈਸੋਲੇਸ਼ਨ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਸਿਹਤ ਮੰਤਰੀ ਸਤਿੰਦਰ ਜੈਨ ਨੇ ਇਹ ਵੀ ਕਿਹਾ ਕਿ ਰਾਜਧਾਨੀ ਦੇ ਹਸਪਤਾਲਾਂ 'ਚ ਠੀਕ ਗਿਣਤੀ 'ਚ ਬੈੱਡ ਹਨ। ਹਸਪਤਾਲਾਂ 'ਚ ਲਗਪਗ 20 ਫੀਸਦੀ ਬੈੱਡ ਹੀ ਇਸਤੇਮਾਲ 'ਚ ਹਨ, ਜਦਕਿ 80 ਫੀਸਦੀ ਬੈੱਡ ਖ਼ਾਲੀ ਹਨ। 

Corona TestCorona Test

ਗੌਰਤਲਬ ਹੈ ਕਿ 161 ਦਿਨਾਂ ਬਾਅਦ ਪਹਿਲੀ ਵਾਰ 62 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਕੇਸ ਆਏ ਹਨ।  ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ 62,258 ਨਵੇਂ ਕੋਰੋਨਾ ਕੇਸ ਆਏ ਤੇ 291 ਲੋਕਾਂ ਦੀ ਜਾਨ ਚਲੇ ਗਈ। ਹਾਲਾਂਕਿ 30,386 ਲੋਕ ਕੋਰੋਨਾ ਨਾਲ ਠੀਕ ਵੀ ਹੋਏ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement