ਮਨਮੋਹਨ ਸਿੰਘ ਦੀ ਅਪੀਲ - ਅਸਾਮ ਨੂੰ ਵੰਡਣ ਦੀ ਹੋ ਰਹੀ ਹੈ ਕੋਸ਼ਿਸ਼, ਸੋਚ ਸਮਝ ਕੇ ਹੀ ਪਾਓ ਵੋਟ 
Published : Mar 27, 2021, 12:24 pm IST
Updated : Mar 27, 2021, 12:24 pm IST
SHARE ARTICLE
DR. Manmohan Singh
DR. Manmohan Singh

ਅਸਾਮ ਦੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਮਨਮੋਹਨ ਸਿੰਘ ਨੇ ਕੀਤਾ ਧੰਨਵਾਦ

ਨਵੀਂ ਦਿੱਲੀ- ਅਸਾਮ ਵਿਧਾਨਸਭਾ ਚੋਣਾਂ ਦੇ ਲਈ ਅੱਜ ਪਹਿਲੇ ਪੜਾਅ ਦੀਆਂ ਚੋਣਾਂ ਹੋ ਰਹੀਆਂ ਹਨ। ਇਸ ਦੋ ਚਲਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅਸਾਮ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ 'ਚ ਸਰਬਪੱਖੀ ਵਿਕਾਸ ਲਈ ਕਾਂਗਰਸ ਦੀ ਅਗਵਾਈ ਵਾਲੇ ਮਹਾਗਠਜੋੜ ਦੇ ਪੱਖ 'ਚ ਵੋਟਾਂ ਪਾਉਣ। ਕਰੀਬ 3 ਦਹਾਕਿਆਂ ਤੱਕ ਰਾਜ ਸਭਾ 'ਚ ਅਸਾਮ ਦੀ ਨੁਮਾਇੰਦਗੀ ਕਰਨ ਵਾਲੇ ਮਨਮੋਹਨ ਸਿੰਘ ਨੇ ਇਹ ਵੀ ਕਿਹਾ ਕਿ ਅਸਾਮ ਦੀ ਜਨਤਾ ਨੂੰ ਇਕ ਅਜਿਹੀ ਸਰਕਾਰ ਨੂੰ ਚੁਣਨਾ ਚਾਹੀਦਾ ਹੈ, ਜੋ ਕਿ ਸੰਵਿਧਾਨ ਅਤੇ ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਵਾਲੀ ਹੋਵੇ।

electionsElections

ਤੁਹਾਡਾ ਅਤੇ ਤੁਹਾਡੇ ਬੱਚਿਆਂ ਦਾ ਭਵਿੱਖ ਤੁਹਾਡੇ ਹੱਥ 'ਚ ਹੈ। ਸੂਬੇ 'ਚ 126 ਮੈਂਬਰੀ ਵਿਧਾਨ ਸਭਾ ਲਈ 27 ਮਾਰਚ ਤੋਂ ਯਾਨੀ ਕਿ ਅੱਜ ਤੋਂ ਵੋਟਾਂ ਪੈ ਰਹੀਆਂ ਹਨ। 
ਮਨਮੋਹਨ ਸਿੰਘ ਨੇ ਅਸਾਮ 'ਚ ਪਹਿਲੇ ਪੜਾਅ ਦੀ ਵੋਟਿੰਗ ਲਈ ਪ੍ਰਚਾਰ ਮੁਹਿੰਮ ਦੇ ਆਖ਼ਰੀ ਦਿਨ ਇਕ ਵੀਡੀਓ ਸੰਦੇਸ਼ 'ਚ ਕਿਹਾ ਕਿ ਕਈ ਸਾਲਾਂ ਤੱਕ ਅਸਾਮ ਮੇਰਾ ਘਰ ਰਿਹਾ ਹੈ। ਇਹ ਮੇਰਾ ਸੌਭਾਗ ਰਿਹਾ ਹੈ ਕਿ ਮੈਂ ਰਾਜ ਸਭਾ 'ਚ ਅਸਾਮ ਦੀ 28 ਸਾਲਾਂ ਤੱਕ ਨੁਮਾਇੰਦਗੀ ਕੀਤੀ।

PM ModiPM Modi

ਮੈਂ ਅਸਾਮ ਦੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦੀ ਹਾਂ। ਉਨ੍ਹਾਂ ਨੇ ਕਿਹਾ ਕਿ ਅਸਾਮ ਦੇ ਲੋਕਾਂ ਨੇ ਮੈਨੂੰ 5 ਸਾਲ ਤੱਕ ਦੇਸ਼ ਦੇ ਵਿੱਤ ਮੰਤਰੀ ਅਤੇ 10 ਸਾਲ ਤੱਕ ਪ੍ਰਧਾਨ ਮੰਤਰੀ ਦੇ ਤੌਰ 'ਤੇ ਦੇਸ਼ ਦੀ ਸੇਵਾ ਦਾ ਮੌਕਾ ਦਿੱਤਾ। ਅੱਜ ਸਮਾਂ ਆ ਗਿਆ ਹੈ ਕਿ ਇਸ ਵਿਧਾਨ ਸਭਾ ਚੋਣਾਂ 'ਚ ਲੋਕ ਸਮਝਦਾਰੀ ਨਾਲ ਵੋਟਾਂ ਪਾਉਣ।

 Dr. Manmohan SinghDr. Manmohan Singh

ਮਨਮੋਹਨ ਸਿੰਘ ਨੇ ਭਾਜਪਾ ਦਾ ਨਾਮ ਲਏ ਬਿਨ੍ਹਾਂ ਉਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਨੋਟਬੰਦੀ ਅਤੇ ਗਲਤ ਢੰਗ ਨਾਲ ਜੀ. ਐੱਸ. ਟੀ. ਲਾਗੂ ਕਰਨ ਨਾਲ ਅਰਥਵਿਵਸਥਾ ਕਮਜ਼ੋਰ ਹੋ ਗਈ ਹੈ। ਨੌਜਵਾਨ ਰੁਜ਼ਗਾਰ ਲਈ ਪਰੇਸ਼ਾਨ ਹਨ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਆਦਮੀ ਪਰੇਸ਼ਾਨ ਹੈ। ਗਰੀਬ ਹੋਰ ਗਰੀਬ ਹੋ ਰਹੇ ਹਨ। ਕੋਵਿਡ ਦੀ ਆਫ਼ਤ ਨੇ ਲੋਕਾਂ ਲਈ ਹੋਰ ਵੀ ਮੁਸ਼ਕਲ ਪੈਦਾ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement