
ਕੋਰੋਨਾ ਮਹਾਮਾਰੀ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲ ਬੰਦ ਕਰਨ...
ਚੰਡੀਗੜ੍ਹ: ਕੋਰੋਨਾ ਮਹਾਮਾਰੀ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲ ਬੰਦ ਕਰਣ ਦੇ ਫੈਸਲੇ ਉੱਤੇ ਹੁਣ ਲੋਕ ਰੋਸ਼ ਜ਼ਾਹਰ ਕਰਣ ਲੱਗੇ ਹਨ ਅੱਜ ਮਾਨਸਾ ਵਿੱਚ ਸਕੂਲ ਅਧਿਆਪਕਾਂ,ਸਟਾਫ ਅਤੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਪਰਿਵਾਰਾਂ ਨੇ ਨੇ ਪੰਜਾਬ ਸਰਕਾਰ ਦੇ ਖਿਲਾਫ ਅੱਜ ਰੋਸ਼ ਪ੍ਰਦਰਸ਼ਨ ਕਰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ। ਸਰਕਾਰਾਂ ਤੇ ਤਰੁਣਾ ਮਹਾਂਮਾਰੀ ਦੌਰਾਨ ਵੱਡੀਆਂ ਵੱਡੀਆਂ ਰੈਲੀਆਂ ਕਰਨ ਦੇ ਲਗਾਏ ਆਰੋਪ। ਪੰਜਾਬ ਸਰਕਾਰ ਦੇ ਸਾਰੇ ਸਕੂਲ ਕੋਰੋਨਾ ਮਹਾਂਮਾਰੀ ਕਾਰਨ ਬੰਦ ਕਰਨ ਦੇ ਫ਼ੈਸਲੇ ਤੋਂ ਪ੍ਰਾਈਵੇਟ ਸਕੂਲ ਦੇ ਅਧਿਆਪਕ ਅਤੇ ਪਰਿਵਾਰ ਵਾਲੇ ਹਨ ਨਾਰਾਜ਼ ।
ਪੰਜਾਬ ਸਰਕਾਰ ਦੇ ਖਿਲਾਫ ਨਾਰਾਜ਼ਗੀ ਜ਼ਾਹਰ ਕਰਦਿਆਂ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਵਿੱਚ ਨੌੰ ਹਜਾਰ ਦੇ ਲਗਪਗ ਪ੍ਰਾਈਵੇਟ ਸਕੂਲ ਅਤੇ ਸਰਕਾਰੀ ਸਕੂਲ ਇਕ ਸਾਲ ਤੋਂ ਬੰਦ ਪਏ ਸਨ । ਬੱਚਿਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਸੀ ਜੋ ਕਿ ਬਹੁਤੀ ਅਸਰਦਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਪੰਜਾਬ ਸਰਕਾਰ ਨੇ ਸਕੂਲ ਬੰਦ ਕਰ ਦਿੱਤੇ ਹਨ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਸਰਕਾਰਾਂ ਆਪਣੇ ਫ਼ਾਇਦੇ ਲਈ ਵੱਡੀਆਂ ਵੱਡੀਆਂ ਰੈਲੀਆਂ ਕਰ ਰਹੀਆਂ ਹਨ ਉੱਥੇ ਕੋਰੋਨਾ ਕਿਉਂ ਨਹੀਂ ਦਿਖ ਰਿਹਾ।
ਸਿਰਫ਼ ਸਕੂਲਾਂ ਨੂੰ ਹੀ ਕਿਉਂ ਕੋਰੋਨਾ ਦੀ ਮਾਰ ਹੇਠਾਂ ਦਬਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਇੱਕ ਅਪ੍ਰੈਲ ਤੋਂ ਫਿਰ ਸਕੂਲਾਂ ਨੂੰ ਖੋਲ੍ਹਿਆ ਜਾਵੇ ਅਤੇ ਜੋ ਵੀ ਕਦੇ ਤਾਂ ਸਰਕਾਰ ਵੱਲੋਂ ਦਿੱਤੀਆਂ ਜਾਣਗੀਆਂ ਉਨ੍ਹਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਦੂਸਰੇ ਪਾਸੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਅਸੀਂ ਮੰਨਦੇ ਹਾਂ ਕਿ ਕਰੁਣਾ ਮਹਾਂਮਾਰੀ ਹੈ ਜਿਸ ਬਾਰੇ ਪੂਰੇ ਵਿਸ਼ਵ ਦੇ ਦੇਸ਼ ਸੋਚ ਰਹੇ ਹਨ ਪਰ ਸਵਾਲ ਇਸ ਗੱਲ ਦਾ ਹੈ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਜੋ ਵੀ ਕੰਮ ਕੀਤੇ ਜਾ ਰਹੇ ਹਨ ਅਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ
ਉਨ੍ਹਾਂ ਵਿੱਚ ਕੋਰੋਨਾ ਕਿਉਂ ਨਹੀਂ ਫੈਲ ਰਿਹਾ । ਸਿਰਫ਼ ਸਕੂਲਾਂ ਨਾਲ ਹੀ ਕੋਰੋਨਾ ਕਿਉਂ ਫੈਲ ਰਿਹਾ ਹੈ? ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਨਾ ਖੇਡਿਆ ਜਾਵੇ ਅਤੇ ਉਨ੍ਹਾਂ ਲਈ ਸਕੂਲ ਫਿਰ ਤੋਂ ਖੋਲ੍ਹੇ ਜਾਣ ਜਿਸ ਵਿੱਚ ਸਕੂਲਾਂ ਨੂੰ ਹਦਾਇਤਾਂ ਦਿੱਤੀਆਂ ਜਾਣ ਜਿਸ ਦੇ ਅਨੁਸਾਰ ਅਧਿਆਪਕ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ।ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਕਾਬੂ ਕਰਨ ਵਿਚ ਪੰਜਾਬ ਸਰਕਾਰ ਨਾਕਾਮਯਾਬ ਰਹੀ ਹੈ ਉਹ ਆਪਣੀ ਨਾ ਕਾਮਯਾਬੀ ਦਾ ਸਿਹਰਾ ਸਕੂਲਾਂ ਦੇ ਸਿਰ ਉੱਤੇ ਮੜ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਪੜ੍ਹਾਈ ਨਾਲ ਬੱਚਿਆਂ ਉੱਤੇ ਕੋਈ ਅਸਰ ਨਹੀਂ ਹੋ ਰਿਹਾ ਕਿਉਂਕਿ ਮੇਰੇ ਦੋ ਬੱਚੇ ਜੋ ਸਕੂਲ ਵਿੱਚ ਪੜ੍ਹਦੇ ਹਨ
ਪਹਿਲਾਂ ਪੜ੍ਹਾਈ ਵਿਚ ਦੋਨੋਂ ਵਧੀਆ ਸੀ ਪਰ ਹੁਣ ਆਨਲਾਈਨ ਪੜ੍ਹਾਈ ਕਰਕੇ ਬਿਲਕੁਲ ਜ਼ੀਰੋ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲ ਖੋਲ੍ਹਣ ਦੇ ਆਦੇਸ਼ ਦੇਵੇ ਅਤੇ ਆਪਣਾ ਕੰਮ ਸਹੀ ਤਰੀਕੇ ਨਾਲ ਕਰੇ ਜਿਸ ਤਰ੍ਹਾਂ ਸਕੂਲਾਂ ਦੀ ਚੈਕਿੰਗ ਸਹੀ ਢੰਗ ਨਾਲ ਕਰਵਾਈ ਜਾਵੇ।