ਦੱਖਣੀ ਤ੍ਰਿਪੁਰਾ ਦੇ ਗੋਮਤੀ ਜ਼ਿਲ੍ਹੇ ਦੇ 4 ਭਾਜਪਾ ਨੇਤਾਵਾਂ ਸਮੇਤ 3 ਔਰਤਾਂ ਦੀ ਸੜਕ ਹਾਦਸੇ 'ਚ ਮੌਤ
Published : Mar 27, 2021, 7:13 pm IST
Updated : Mar 27, 2021, 7:13 pm IST
SHARE ARTICLE
BJP leader
BJP leader

ਅਚਾਨਕ ਗੱਡੀ ਬੇਕਾਬੂ ਹੋ ਕੇ ਪਲਟਨ ਨਾਲ ਵਾਪਰਿਆ ਹਾਦਸਾ।

ਅਗਰਤਲਾ: ਦੱਖਣੀ ਤ੍ਰਿਪੁਰਾ ਦੇ ਗੋਮਤੀ ਜ਼ਿਲ੍ਹੇ ਵਿੱਚ ਇੱਕ ਵਾਹਨ ਦੇ ਪਲਟ ਜਾਣ ਨਾਲ ਤਿੰਨ ਔਰਤਾਂ ਸਣੇ ਚਾਰ ਭਾਜਪਾ ਨੇਤਾਵਾਂ ਦੀ ਮੌਤ ਹੋ ਗਈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਿੰਨ ਔਰਤਾਂ ਅਤੇ ਹੋਰ ਭਾਜਪਾ ਨੇਤਾ ਕਬਾਇਲੀ ਖੇਤਰ ਦੀ ਖੁਦਮੁਖਤਿਆਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਨਾਲ ਸਬੰਧਤ ਇੱਕ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਟਰੱਕ ਤੋਂ ਨੌਟਾਨ ਬਾਜ਼ਾਰ ਪਰਤ ਰਹੇ ਸਨ। ਅਚਾਨਕ ਗੱਡੀ ਬੇਕਾਬੂ ਹੋ ਕੇ ਪਲਟ ਗਈ।

photophotoਸ਼ੁੱਕਰਵਾਰ ਨੂੰ ਹੋਈ ਇਸ ਘਟਨਾ ਵਿੱਚ ਅੱਠ ਭਾਜਪਾ ਵਰਕਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਬਿਪਲਾਬ ਕੁਮਾਰ ਦੇਬ ਅਤੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਾਣਿਕ ​​ਸਾਹਾ ਨੇ ਉਨ੍ਹਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਅਜੇ ਤੱਕ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

AccidentAccidentਇਸ ਦੇ ਨਾਲ ਹੀ ਬੀਜੇਪੀ ਗੋਮਤੀ ਦੇ ਜ਼ਿਲ੍ਹਾ ਪ੍ਰਧਾਨ ਅਭਿਸ਼ੇਕ ਦੇਬਰੋਈ ਨੇ ਕਿਹਾ ਕਿ ਭਾਜਪਾ ਵਰਕਰਾਂ ਨੂੰ ਲੈ ਕੇ ਜਾ ਰਹੀ ਗੱਡੀ ਚੋਣ ਰੈਲੀ ਤੋਂ ਵਾਪਸ ਪਰਤਦਿਆਂ ਇੱਕ ਟੋਏ ਵਿੱਚ ਡਿੱਗ ਗਈ। ਜ਼ਖਮੀਆਂ ਨੂੰ ਅਮਰਪੁਰ ਦੇ ਸਬ-ਡਵੀਜ਼ਨਲ ਹਸਪਤਾਲ ਪਹੁੰਚਾਇਆ ਗਿਆ। ਸਬ-ਡਵੀਜ਼ਨਲ ਹਸਪਤਾਲ ਦੇ ਡਾਕਟਰਾਂ ਨੇ ਜ਼ਖਮੀਆਂ ਨੂੰ ਗੋਮਤੀ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement