
45 ਲੋਕ ਗੰਭੀਰ ਜ਼ਖਮੀ
ਚਿਤੂਰ : ਆਂਧਰਾ ਪ੍ਰਦੇਸ਼ ਦੇ ਚਿਤੂਰ ਇਲਾਕੇ 'ਚ ਸ਼ਨੀਵਾਰ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਬੱਸ ਖੱਡ 'ਚ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 45 ਯਾਤਰੀ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Terrible accident in Chittoor, Andhra Pradesh
ਇਹ ਹਾਦਸਾ ਤਿਰੂਪਤੀ ਤੋਂ 25 ਕਿਲੋਮੀਟਰ ਦੂਰ ਬਕਪੇਟਾ ਵਿਖੇ ਹੋਇਆ। ਜ਼ਖਮੀਆਂ ਨੂੰ ਤਿਰੂਪਤੀ ਦੇ ਰੂਆ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਤਿਰੂਪਤੀ ਦੇ ਐਸਪੀ ਨੇ ਦੱਸਿਆ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ।
Terrible accident in Chittoor, Andhra Pradesh
ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਚਾਰੇ ਪਾਸੇ ਮਾਸ ਦੇ ਟੁਕੜੇ ਖਿੱਲਰੇ ਹੋਏ ਦੇਖੇ। ਚੰਦਰਗਿਰੀ ਪੁਲਿਸ ਦੀ ਸ਼ੁਰੂਆਤੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਸ਼ਨੀਵਾਰ ਨੂੰ ਅਨੰਤਪੁਰ ਜ਼ਿਲੇ ਦੇ ਧਰਮਵਰਮ ਤੋਂ ਇਕ ਨਿੱਜੀ ਬੱਸ ਤਿਰੂਪਤੀ ਲਈ ਰਵਾਨਾ ਹੋਈ।
Terrible accident in Chittoor, Andhra Pradesh
ਦੱਸਿਆ ਜਾ ਰਿਹਾ ਹੈ ਕਿ ਇੱਕ ਮੋੜ ਪਾਰ ਕਰਦੇ ਸਮੇਂ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਹੇਠਾਂ ਖਾਈ ਵਿੱਚ ਜਾ ਡਿੱਗੀ। ਰਾਤ ਵਿੱਚ ਹਨੇਰਾ ਹੋਣ ਕਾਰਨ ਰਾਹਤ ਕਾਰਜਾਂ ਵਿੱਚ ਦਿੱਕਤ ਆਈ। ਹਾਲਾਂਕਿ ਐਤਵਾਰ ਤੜਕੇ ਤੱਕ ਬਚਾਅ ਕਾਰਜ ਪੂਰਾ ਕਰ ਲਿਆ ਗਿਆ।