ਛੱਤੀਸਗੜ੍ਹ: ਟਰੱਕ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਹੋਈ ਦਰਦਨਾਕ ਮੌਤ
Published : Mar 27, 2022, 2:48 pm IST
Updated : Mar 27, 2022, 2:48 pm IST
SHARE ARTICLE
Tragic accident
Tragic accident

ਮੇਲੇ ਵਿਚ ਸ਼ਾਮਲ ਹੋਣ ਮਗਰੋਂ ਘਰ ਪਰਤ ਰਹੇ ਸਨ ਬਾਈਕ ਸਵਾਰ

 

 ਰਾਏਪੁਰ: ਛੱਤੀਸਗੜ੍ਹ ਦੇ ਕੋਂਡਗਾਓਂ ਜ਼ਿਲ੍ਹੇ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 58 ਸਾਲਾ ਵਿਅਕਤੀ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਟਰੱਕ ਨੇ ਬਾਈਕ ਸਵਾਰਾਂ ਨੂੰ ਟੱਕਰ ਮਾਰ ਦਿੱਤੀ।

 

Photo Photo

ਇਨ੍ਹਾਂ ਵਿੱਚੋਂ ਇੱਕ ਦੀ ਲਾਸ਼ ਦੇ ਦੋ ਟੁਕੜੇ ਹੋ ਗਏ ਹਨ। ਇਹ ਹਾਦਸਾ ਸ਼ਨੀਵਾਰ-ਐਤਵਾਰ ਦੀ ਦੇਰ ਰਾਤ ਵਾਪਰਿਆ। ਅਜੇ ਤੱਕ ਪੁਲਿਸ ਨੇ ਟਰੱਕ ਡਰਾਈਵਰ ਨੂੰ ਫੜਿਆ ਨਹੀਂ ਹੈ। ਮਾਮਲਾ ਫਰਾਸਗਾਂਵ ਥਾਣਾ ਖੇਤਰ ਦਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਛੋਟੇ ਰਾਜਪੁਰ ਦਾ ਰਹਿਣ ਵਾਲਾ ਰਾਮਦਾਸ (58) ਕ੍ਰਿਸ਼ਨ ਕੁਮਾਰ ਮੰਡਵੀ (26) ਦੇ ਨਾਲ ਪੰਡੇਯਾਥਗਾਓਂ ਸਥਿਤ ਆਪਣੇ ਜਵਾਈ ਦੇ ਘਰ ਗਿਆ ਹੋਇਆ ਸੀ।

 

 

DeathDeath

ਇਸ ਪਿੰਡ 'ਚ ਮੇਲੇ 'ਚ ਸ਼ਾਮਲ ਹੋਣ ਤੋਂ ਬਾਅਦ ਦੋਵੇਂ ਬਾਈਕ 'ਤੇ ਘਰ ਪਰਤ ਰਹੇ ਸਨ। ਇਸ ਦੌਰਾਨ ਜਦੋਂ ਉਹ ਫਰਾਸਗੜ੍ਹ ਨਗਰ ਪੰਚਾਇਤ ਦੇ ਪ੍ਰਵੇਸ਼ ਦੁਆਰ ਨੇੜੇ ਸੀਟੀਓ ਕਲੋਨੀ ਤਹਿਸੀਲ ਦਫ਼ਤਰ ਦੇ ਸਾਹਮਣੇ ਪੁੱਜੇ ਤਾਂ ਜਗਦਲਪੁਰ ਵੱਲੋਂ ਆ ਰਹੇ ਟਰੱਕ ਨੇ ਦੋਵਾਂ ਨੂੰ ਕੁਚਲ ਦਿੱਤਾ।

 

 

Tragic accidentTragic accident

ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਦੇ ਸਰੀਰ ਦੇ ਦੋ ਟੁਕੜੇ ਹੋ ਗਏ ਹਨ। ਫਰਾਸਗਾਂਵ ਪੁਲਿਸ ਨੂੰ ਰਾਤ ਨੂੰ ਹੀ ਮਾਮਲੇ ਦੀ ਜਾਣਕਾਰੀ ਮਿਲੀ। ਮੌਕੇ 'ਤੇ ਪਹੁੰਚੇ ਜਵਾਨਾਂ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਐਤਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਜਦਕਿ ਪੁਲਿਸ ਦੋਸ਼ੀ ਟਰੱਕ ਡਰਾਈਵਰ ਦੀ ਭਾਲ ਕਰ ਰਹੀ ਹੈ।

Location: India, Chhatisgarh, Raipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement