
43 ਦਿਨ ਹੋਣਗੇ ਬਾਬਾ ਬਰਫਾਨੀ ਦੇ ਦਰਸ਼ਨ
ਜੰਮੂ : ਬਾਬਾ ਬਰਫਾਨੀ ਅਮਰਨਾਥ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀ ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋਵੇਗੀ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਮਨੋਜ ਸਿਨਹਾ ਦੀ ਪ੍ਰਧਾਨਗੀ ਹੇਠ ਅੱਜ ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੀ ਮੀਟਿੰਗ ਹੋਈ।
Shri Amarnath
ਜਿਸ 'ਚ ਆਉਣ ਵਾਲੀ ਯਾਤਰਾ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕੀਤੀ ਗਈ। ਜਿਸ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਇਸ ਵਾਰ ਸ਼੍ਰੀ ਅਮਰਨਾਥ ਯਾਤਰਾ 30 ਜੂਨ ਤੋਂ ਸ਼ੁਰੂ ਹੋਵੇਗੀ ਅਤੇ ਰੱਖੜੀਆਂ ਵਾਲੇ ਦਿਨ ਪਰੰਪਰਾ ਅਨੁਸਾਰ ਸਮਾਪਤ ਹੋਵੇਗੀ। ਇਸ ਸਾਲ ਸ਼ਰਧਾਲੂ ਕਰੀਬ 43 ਦਿਨ ਬਾਬਾ ਬਰਫਾਨੀ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੌਰਾਨ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
Shri Amarnath
ਸਿਨਹਾ ਨੇ ਟਵੀਟ ਕਰ ਕੇ ਲਿਖਿਆ ਅੱਜ ਸ਼੍ਰੀ ਅਮਰਨਾਥ ਜੀ ਸ਼ਰਾਇਨ ਬੋਰਡ ਦੀ ਬੈਠਕ ਦੀ ਪ੍ਰਧਾਨਗੀ ਕੀਤੀ। 43 ਸਾਲਾ ਪਵਿੱਤਰ ਤੀਰਥ ਯਾਤਰਾ 30 ਜੂਨ ਨੂੰ ਸਾਰੇ ਕੋਰੋਨਾ ਪ੍ਰੋਟੋਕਾਲ ਨਾਲ ਸ਼ੁਰੂ ਹੋਵੇਗੀ ਅਤੇ ਪਰੰਪਰਾ ਅਨੁਸਾਰ ਰੱਖੜੀ ਵਾਲੇ ਦਿਨ ਖ਼ਤਮ ਹੋਵੇਗੀ। ਆਉਣ ਵਾਲੀ ਯਾਤਰਾ 'ਤੇ ਵੀ ਅਸੀਂ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ।
Shri Amarnath