ਮਹਿੰਗਾਈ ਨੂੰ ਲੈ ਕੇ ਰਣਦੀਪ ਸੁਰਜੇਵਾਲਾ ਦਾ ਟਵੀਟ, PM ਮੋਦੀ ਦਾ ਪੁਰਾਣਾ ਬਿਆਨ ਸਾਂਝਾ ਕਰਦਿਆਂ ਪੁੱਛਿਆ ਸਵਾਲ
Published : Mar 27, 2022, 3:58 pm IST
Updated : Mar 27, 2022, 3:58 pm IST
SHARE ARTICLE
Randeep Singh Surjewala and PM Modi
Randeep Singh Surjewala and PM Modi

ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਅਤੇ ਉਸ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਸੀ।


ਨਵੀਂ ਦਿੱਲੀ: ਪੰਜ ਸੂਬਿਆਂ ਦੀਆਂ ਚੋਣਾਂ ਤੋਂ ਬਾਅਦ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨੋਂ ਦਿਨ ਵੱਧ ਰਹੀਆਂ ਹਨ। ਪਿਛਲੇ 6 ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 5 ਵਾਰ ਵਾਧਾ ਹੋਇਆ ਹੈ। ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹੈ ਅਤੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਕਾਂਗਰਸੀ ਵਰਕਰ ਵੀ ਪ੍ਰਦਰਸ਼ਨ ਕਰ ਰਹੇ ਹਨ।

Randeep Singh SurjewalaRandeep Singh Surjewala

ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਪੁਰਾਣਾ ਬਿਆਨ ਸਾਂਝਾ ਕਰਦੇ ਹੋਏ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਦਰਅਸਲ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਅਤੇ ਉਸ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਆਈ ਸੀ।

TweetTweet

ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ, “ਮੇਰੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਗਈਆਂ ਹਨ। ਵਿਰੋਧੀ ਧਿਰ ਮੋਦੀ ਨੂੰ ਖੁਸ਼ਕਿਸਮਤ ਦੱਸ ਰਹੀ ਹੈ। ਜੇਕਰ ਇਕੱਲੇ ਮੋਦੀ ਦੀ ਕਿਸਮਤ ਤੁਹਾਡੀ ਜੇਬ ਵਿਚ ਕੁਝ ਪੈਸਾ ਬਚਾਉਂਦੀ ਹੈ, ਤਾਂ ਇਸ ਤੋਂ ਵਧੀਆ ਤਰੀਕਾ ਹੋਰ ਕੀ ਹੋਵੇਗਾ?”

PM ModiPM Modi

ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਹੀ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, “ਪੂਰੀ ਤਾਕਤ ਨਾਲ ਦੱਸਾਂਗੇ- 8 ਸਾਲਾਂ 'ਚ ਡੀਜ਼ਲ/ ਪੈਟਰੋਲ 'ਤੇ ਟੈਕਸ ਲੁੱਟ ਤੋਂ 26 ਲੱਖ ਕਰੋੜ ਰੁਪਏ ਦਾ ਮੁਨਾਫਾ ਕਮਾਇਆ। ਚੋਣਾਂ 'ਚ ਚੂਨਾ ਲਗਾਉਣ ਲਈ 137 ਦਿਨ ਚੁੱਪ, ਫਿਰ 6 ਦਿਨਾਂ 'ਚ ਪੈਟਰੋਲ-ਡੀਜ਼ਲ 'ਤੇ 3.75 ਪ੍ਰਤੀ ਲੀਟਰ ਰੁਪਏ ਦੀ ਲੁੱਟ? ਹੁਣ ਕਿਸ ਦੀ ‘ਬਦਕਿਸਮਤੀ’ ਕਾਰਨ ਜਨਤਾ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ ਹੈ?”

Petrol-Diesel PricePetrol-Diesel Price

ਦੱਸ ਦੇਈਏ ਕਿ 27 ਮਾਰਚ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 50 ਪੈਸੇ ਦਾ ਵਾਧਾ ਕੀਤਾ ਹੈ। ਪਿਛਲੇ 6 ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 5 ਵਾਰ ਵਾਧਾ ਕੀਤਾ ਗਿਆ ਹੈ। ਪਿਛਲੇ 6 ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 5 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement