ਪੰਜਾਬ ਸਮੇਤ ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਲੂ ਚੱਲਣ ਦੀ ਚਿਤਾਵਨੀ 
Published : Mar 27, 2022, 4:29 pm IST
Updated : Mar 27, 2022, 4:29 pm IST
SHARE ARTICLE
Heat Wave
Heat Wave

ਮੌਸਮ ਵਿਭਾਗ ਨੇ ਸਾਂਝੀ ਕੀਤੀ ਜਾਣਕਾਰੀ 

ਨਵੀਂ ਦਿੱਲੀ : ਅਪ੍ਰੈਲ ਦੀ ਆਮਦ ਤੋਂ ਪਹਿਲਾਂ ਹੀ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਭਿਆਨਕ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ ਵਿੱਚ ਮਾਰਚ ਮਹੀਨੇ ਵਿੱਚ ਹੀ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਉੱਤਰੀ, ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ 5 ਦਿਨਾਂ ਤੱਕ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

heat waveheat wave

ਆਈਐਮਡੀ ਮੁਤਾਬਕ ਗਰਮੀ ਦਾ ਅਸਰ ਰਾਜਸਥਾਨ, ਗੁਜਰਾਤ, ਹਰਿਆਣਾ, ਪੰਜਾਬ, ਦਿੱਲੀ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ। ਅਗਲੇ 4 ਤੋਂ 5 ਦਿਨਾਂ ਵਿੱਚ ਹੀਟ ਵੇਵ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਆਈਐਮਡੀ ਮੁਤਾਬਕ ਫਿਲਹਾਲ ਮੌਸਮ ਖੁਸ਼ਕ ਰਹੇਗਾ।

IMDIMD

ਮੌਸਮ ਵਿਭਾਗ ਅਨੁਸਾਰ ਉੱਤਰੀ, ਪੱਛਮੀ ਅਤੇ ਮੱਧ ਭਾਰਤ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਖੁਸ਼ਕ ਮੌਸਮ ਦੇ ਵਿਚਕਾਰ ਦਿਨ ਵੇਲੇ ਸੂਰਜ ਦੀ ਤਪਸ਼ ਕਾਰਨ ਤਾਪਮਾਨ ਵਧੇਗਾ। ਰਾਜਸਥਾਨ ਦੇ ਬਾਂਸਵਾੜਾ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ।

TemperatureTemperature

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਅੰਕੜਿਆਂ ਅਨੁਸਾਰ ਸਵੇਰੇ ਸ਼ਹਿਰ ਦੀ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ।

Heat Waves High AlertHeat Waves  

ਦਿੱਲੀ ਵਿੱਚ ਸਵੇਰੇ 9 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 205 ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਦਿਨ ਵੇਲੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਨਾਲ ਹੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement