ਮੋਟਰਸਾਈਕਲ 'ਤੇ ਜਾ ਰਹੇ ਪਿਓ-ਪੁੱਤ ਨੂੰ ਕਾਰ ਨੇ ਮਾਰੀ ਟੱਕਰ, ਪੁੱਤ ਨੇ ਮੌਕੇ 'ਤੇ ਤੋੜਿਆ ਦਮ

By : GAGANDEEP

Published : Mar 27, 2023, 3:17 pm IST
Updated : Mar 27, 2023, 3:17 pm IST
SHARE ARTICLE
photo
photo

ਪਿਤਾ ਦੇ ਲੱਗੀਆਂ ਗੰਭੀਰ ਸੱਟਾਂ

 

ਝੱਜਰ: ਹਰਿਆਣਾ ਦੇ ਝੱਜਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪਿਉ-ਪੁੱਤ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪ੍ਰਦੀਪ ਨਾਮਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪਿਤਾ ਰਾਜਬੀਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਛੁਛਕਵਾਸ ਚੌਂਕੀ ਦੇ ਏ.ਐਸ.ਆਈ ਅਜੀਤ ਨੇ ਦੱਸਿਆ ਕਿ ਪਿੰਡ ਖੇੜੀ ਖੁੰਮੜ ਦਾ ਰਹਿਣ ਵਾਲਾ ਪ੍ਰਦੀਪ ਆਪਣੇ ਪਿਤਾ ਰਾਜਬੀਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ।

 ਇਹ ਵੀ ਪੜ੍ਹੋ: UK ਵਸਦੇ ਪੰਜਾਬੀਆਂ ਲਈ ਖ਼ੁਸ਼ਖਬਰੀ, ਹੁਣ ਅੰਮ੍ਰਿਤਸਰ ਤੋਂ ਲੰਡਨ ਜਾਵੇਗੀ ਸਿੱਧੀ ਫਲਾਈਟ

ਜਿਵੇਂ ਹੀ ਉਹ ਪਿੰਡ ਜਹਾਜਗੜ੍ਹ ਨੇੜੇ ਬਰਾਨੀ ਮੋੜ ’ਤੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪ੍ਰਦੀਪ ਅਤੇ ਉਸਦੇ ਪਿਤਾ ਰਾਜਬੀਰ ਦੇ ਗੰਭੀਰ ਸੱਟਾਂ ਲੱਗੀਆਂ ਹਨ।

 ਇਹ ਵੀ ਪੜ੍ਹੋ: ਸੜਕ ਪਾਰ ਕਰਦੇ ਸਮੇਂ ਕਾਰ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਮੌਤ  

ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਝੱਜਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਇੱਥੇ ਡਾਕਟਰਾਂ ਨੇ ਪ੍ਰਦੀਪ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂਕਿ ਉਸ ਦੇ ਪਿਤਾ ਰਾਜਬੀਰ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਮ੍ਰਿਤਕ ਦੇ ਪਿਤਾ ਰਾਜਬੀਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਡਰਾਈਵਰ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਝੱਜਰ ਦੇ ਸਿਵਲ ਹਸਪਤਾਲ 'ਚ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement