BJP ਸਾਸਦ ਨਾਲ ਸਟੇਜ 'ਤੇ ਬੈਠਾ ਦਿਖਾਈ ਦਿੱਤਾ ਬਿਲਕਿਸ ਬਾਨੋ ਕੇਸ ਦਾ ਦੋਸ਼ੀ
Published : Mar 27, 2023, 3:56 pm IST
Updated : Mar 27, 2023, 3:56 pm IST
SHARE ARTICLE
photo
photo

ਦਾਹੋਦ ਜ਼ਿਲ੍ਹਾ ਸੂਚਨਾ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਭੱਟ ਨੂੰ ਸਾਬਕਾ ਕੇਂਦਰੀ ਰਾਜ ਮੰਤਰੀ ਜਸਵੰਤ ਭਭੋਰ ਦੇ ਨਾਲ ਖੜ੍ਹਾ ਦੇਖਿਆ ਜਾ ਸਕਦਾ ਹੈ।

 

ਗੁਜਰਾਤ : ਰਾਜ ਦੇ ਦਾਹੋਦ ਜ਼ਿਲ੍ਹੇ ਦੇ ਲਿਮਖੇੜਾ ਵਿੱਚ ਇੱਕ ਸਰਕਾਰੀ ਸਮਾਗਮ ਵਿੱਚ 2002 ਵਿੱਚ ਹੋਏ ਬਿਲਕਿਸ ਬਾਨੋ ਸਮੂਹਿਕ ਬਲਾਤਕਾਰ ਕੇਸ ਦਾ ਇੱਕ ਦੋਸ਼ੀ ਭਾਜਪਾ ਸੰਸਦ ਮੈਂਬਰ ਜਸਵੰਤ ਭਭੋਰ ਅਤੇ ਉਸ ਦੇ ਵਿਧਾਇਕ ਭਰਾ ਸ਼ੈਲੇਸ਼ ਭਭੋਰ ਨਾਲ ਮੰਚ ਉੱਤੇ ਨਜ਼ਰ ਆਇਆ। ਉਸ ਨੂੰ ਪਿਛਲੇ ਸਾਲ ਗੁਜਰਾਤ ਦੀ ਇਮਿਊਨਿਟੀ ਨੀਤੀ ਤਹਿਤ ਰਿਹਾਅ ਕੀਤਾ ਗਿਆ ਸੀ। ਦੋਸ਼ੀ ਸ਼ੈਲੇਸ਼ ਭੱਟ ਨੂੰ ਇਹ ਪੁੱਛੇ ਜਾਣ 'ਤੇ ਕਿ ਕੀ ਉਹ ਸ਼ਨੀਵਾਰ ਨੂੰ ਸਮਾਪਤ ਹੋਏ ਪ੍ਰੋਗਰਾਮ 'ਚ ਸ਼ਾਮਲ ਹੋਇਆ ਸੀ। 

ਸ਼ੈਲੇਸ਼ ਭਭੋਰ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਤਸਵੀਰ ਪੋਸਟ ਕੀਤੀ ਸੀ ਜਿਸ 'ਚ ਭੱਟ ਨੂੰ ਦੇਖਿਆ ਜਾ ਸਕਦਾ ਹੈ। ਉਸ ਤਸਵੀਰ ਨਾਲ ਭਭੌਰ ਨੇ ਕਰੀਬ 101.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਡਾਣਾ ਡੈਮ ਪਾਈਪਲਾਈਨ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਦੇ ਪ੍ਰੋਗਰਾਮ ਦਾ ਜ਼ਿਕਰ ਕੀਤਾ ਸੀ। ਭੱਟ ਨੇ ਕਿਹਾ ਕਿ ਮੈਂ ਉੱਥੇ ਪੂਜਾ ਲਈ ਗਿਆ ਸੀ।'' ਦਾਹੋਦ ਜ਼ਿਲ੍ਹਾ ਸੂਚਨਾ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਭੱਟ ਨੂੰ ਸਾਬਕਾ ਕੇਂਦਰੀ ਰਾਜ ਮੰਤਰੀ ਜਸਵੰਤ ਭਭੋਰ ਦੇ ਨਾਲ ਖੜ੍ਹਾ ਦੇਖਿਆ ਜਾ ਸਕਦਾ ਹੈ।

2002 ਵਿੱਚ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਦੰਗਾਕਾਰੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਸੀ ਅਤੇ ਉਸਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਅਦਾਲਤ ਨੇ 21 ਜਨਵਰੀ 2008 ਨੂੰ ਭੱਟ ਸਮੇਤ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸਾਰੇ 11 ਦੋਸ਼ੀ ਗੋਧਰਾ ਸਬ-ਜੇਲ 'ਚ ਬੰਦ ਸਨ ਅਤੇ ਇਨ੍ਹਾਂ ਸਾਰਿਆਂ ਨੂੰ ਪਿਛਲੇ ਸਾਲ 15 ਅਗਸਤ ਨੂੰ ਰਿਹਾਅ ਕਰ ਦਿੱਤਾ ਗਿਆ ਸੀ।

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement