
ਨਵੀਂ ਤਸਵੀਰ 'ਚ ਐਨਰਜੀ ਡਰਿੰਕ ਪੀਂਦਾ ਨਜ਼ਰ ਆਇਆ ਅੰਮ੍ਰਿਤਪਾਲ
ਚੰਡੀਗੜ੍ਹ: ਪੰਜਾਬ ਪੁਲਿਸ ਦੇ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਹੁਣ ਪੰਜਾਬ ਪੁਲਿਸ ਨੇਪਾਲ ਪਹੁੰਚ ਗਈ ਹੈ। ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਅਤੇ ਸੈਂਟਰਲ ਇੰਟੈਲੀਜੈਂਸ ਵਿੰਗ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਦੀ ਸੈਲਫੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼
ਫਰਾਰ ਹੋਣ ਤੋਂ ਬਾਅਦ ਤਸਵੀਰ ਵਿਚ ਪਹਿਲੀ ਵਾਰ ਅੰਮ੍ਰਿਤਪਾਲ ਦਾ ਪੂਰਾ ਚਿਹਰਾ ਸਾਫ ਨਜ਼ਰ ਆ ਰਿਹਾ ਹੈ। ਤਸਵੀਰ ਵਿੱਚ ਮੈਰੂਨ ਰੰਗ ਦੀ ਪੱਗ ਅਤੇ ਛੋਟੀ ਦਾੜ੍ਹੀ ਪਾਈ ਨਜ਼ਰ ਆ ਰਹੀ ਹੈ। ਇਸ ਨਾਲ ਹੀ ਅੰਮ੍ਰਿਤਪਾਲ ਦੇ ਹੱਥ ਵਿਚ ਐਨਰਜੀ ਡਰਿੰਕ ਫੜੀ ਹੋਈ ਦਿਖਾਈ ਦੇ ਰਹੀ ਹੈ। ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨੇ ਗਰਮ ਕੱਪੜੇ ਪਾਏ ਹੋਏ ਹਨ। ਲੱਗਦਾ ਹੈ ਕਿ ਦੋਵੇਂ ਹਾਈਵੇਅ 'ਤੇ ਬੈਠੇ ਹਨ।
ਇਹ ਵੀ ਪੜ੍ਹੋ: ਲੁਧਿਆਣਾ 'ਚ ਚੋਰਾਂ ਨੇ NRI ਔਰਤ ਤੋਂ ਖੋਹੀ 30 ਹਜ਼ਾਰ ਦੀ ਨਕਦੀ ਤੇ ਫੋਨ, ਭੈਣ ਨਾਲ ਜਾ ਰਹੀ ਸੀ ਬਜ਼ਾਰ
ਦੂਜੇ ਪਾਸੇ ਪੁਲਿਸ ਨੇ ਅੰਮ੍ਰਿਤਪਾਲ ਦੇ ਨਜ਼ਦੀਕੀ ਗੰਨਮੈਨ ਵਰਿੰਦਰ ਜੌਹਲ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ 'ਤੇ ਐੱਨ.ਐੱਸ.ਏ (ਰਾਸ਼ਟਰੀ ਸੁਰੱਖਿਆ ਐਕਟ) ਲਗਾਇਆ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਤੱਕ 8 ਮੁਲਜ਼ਮਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ ਦੂਜੇ ਗੰਨਮੈਨ ਗੋਰਖਾ ਬਾਬਾ ਤੋਂ ਪੁੱਛਗਿੱਛ ਜਾਰੀ ਹੈ। ਪੰਜਾਬ ਪੁਲਿਸ ਤੋਂ ਬਾਅਦ ਕੇਂਦਰੀ ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ (ਆਈ.ਬੀ.) ਨੇ ਵੀ ਉਸ ਤੋਂ ਪੁੱਛਗਿੱਛ ਕੀਤੀ। ਪੁਲਿਸ ਨੂੰ ਉਸ ਦੇ ਫ਼ੋਨ 'ਚੋਂ ਖ਼ਾਲਿਸਤਾਨ ਬਣਾਉਣ ਸਬੰਧੀ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ।