ਕੇਂਦਰ ਸਰਕਾਰ ਨੇ ਵਧਾਈ ਮਨਰੇਗਾ ਕਾਮਿਆਂ ਦੀ ਮਜ਼ਦੂਰੀ, ਨੋਟੀਫ਼ੀਕੇਸ਼ਨ ਜਾਰੀ
Published : Mar 27, 2023, 7:23 am IST
Updated : Mar 27, 2023, 8:43 am IST
SHARE ARTICLE
File Photo
File Photo

ਕੇਂਦਰ ਸਰਕਾਰ ਵਲੋਂ ਮਜ਼ਦੂਰਾਂ ਲਈ ਉਜਰਤ ਦਰਾਂ ਤੈਅ ਕੀਤੀਆਂ ਜਾਣਗੀਆਂ

 

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵਿੱਤੀ ਸਾਲ 2023-24 ਲਈ ਪੇਂਡੂ ਰੁਜ਼ਗਾਰ ਗਾਰੰਟੀ ਪ੍ਰੋਗਰਾਮ ਯਾਨੀ ਮਨਰੇਗਾ ਤਹਿਤ ਮਜ਼ਦੂਰੀ ਦਰਾਂ ਵਿਚ ਵਾਧੇ ਲਈ ਨੋਟੀਫ਼ੀਕੇਸ਼ਨ ਜਾਰੀ ਕੀਤਾ ਹੈ। ਕੇਂਦਰੀ ਗ੍ਰਾਮੀਣ ਵਿਕਾਸ ਮੰਤਰਾਲੇ ਜੋ ਕਿ ਸਰਕਾਰ ਦੇ ਅਧੀਨ ਆਉਂਦਾ ਹੈ, ਨੇ 24 ਮਾਰਚ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਮਜ਼ਦੂਰੀ ਦਰਾਂ ਵਿਚ ਬਦਲਾਅ ਲਈ ਇਕ ਨੋਟੀਫ਼ੀਕੇਸ਼ਨ ਜਾਰੀ ਕੀਤਾ ਹੈ।  1 ਅਪ੍ਰੈਲ ਤੋਂ 7 ਰੁਪਏ ਤੋਂ ਲੈ ਕੇ 26 ਰੁਪਏ ਤੱਕ ਦੇ ਤਨਖਾਹ ਵਾਧੇ ਨੂੰ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਯੂਰਿਕ ਐਸਿਡ ਦਾ ਕਾਰਨ ਬਣਦੇ ਹਨ ਇਹ ਲੱਛਣ, ਆਉ ਜਾਣਦੇ ਹਾਂ ਇਸ ਬਾਰੇ

ਇਸ ਸਮੇਂ ਮਨਰੇਗਾ ਵਿਚ ਸਭ ਤੋਂ ਵੱਧ ਮਜ਼ਦੂਰੀ ਹਰਿਆਣਾ ਵਿਚ 357 ਰੁਪਏ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਸਭ ਤੋਂ ਘੱਟ 221 ਰੁਪਏ ਹੈ। ਨੋਟੀਫ਼ੀਕੇਸ਼ਨ ਮਨਰੇਗਾ, 2005 ਦੀ ਧਾਰਾ 6 (1) ਤਹਿਤ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਮਜ਼ਦੂਰਾਂ ਲਈ ਉਜਰਤ ਦਰਾਂ ਤੈਅ ਕੀਤੀਆਂ ਜਾਣਗੀਆਂ। ਮਨਰੇਗਾ ਦੇ ਲਾਭਪਾਤਰੀਆਂ ਲਈ ਮਜ਼ਦੂਰੀ ’ਚ ਵਾਧਾ 7 ਰੁਪਏ ਤੋਂ ਲੈ ਕੇ 26 ਰੁਪਏ ਕਰ ਦਿਤਾ ਗਿਆ ਹੈ, ਜੋ ਕਿ 1 ਅਪ੍ਰੈਲ ਤੋਂ ਲਾਗੂ ਹੋਵੇਗਾ।      

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement