ਸ਼ਰਾਬ ਨੀਤੀ ਤੋਂ ਬਾਅਦ ਦਿੱਲੀ 'ਚ ਬਿਜਲੀ ਨੂੰ ਲੈ ਕੇ ਵਿਵਾਦ, ਊਰਜਾ ਮੰਤਰੀ ਨੇ LG 'ਤੇ ਲਗਾਏ ਇਲਜ਼ਾਮ 
Published : Mar 27, 2023, 6:47 pm IST
Updated : Mar 27, 2023, 6:47 pm IST
SHARE ARTICLE
Atishi Marlena
Atishi Marlena

ਕਿਹਾ - ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚ ਰਹੇ ਹਨ LG 

 ਨਵੀਂ ਦਿੱਲੀ - ਦਿੱਲੀ 'ਚ ਸ਼ਰਾਬ ਨੀਤੀ ਤੋਂ ਬਾਅਦ ਮੁਫ਼ਤ ਬਿਜਲੀ ਯੋਜਨਾ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਕੇਜਰੀਵਾਲ ਸਰਕਾਰ 'ਚ ਊਰਜਾ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ 'ਤੇ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਆਤਿਸ਼ੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਬਿਜਲੀ ਵਿਭਾਗ ਦੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਰਾਜਪਾਲ ਦੇ ਮੁੱਖ ਸਕੱਤਰ ਦੀ ਮਿਲੀਭੁਗਤ ਹੈ।

ਊਰਜਾ ਮੰਤਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੁਝ ਅਜਿਹੇ ਤੱਥ ਸਾਹਮਣੇ ਆਏ ਹਨ, ਜੋ ਕਈ ਸਵਾਲ ਖੜ੍ਹੇ ਕਰਦੇ ਹਨ। ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿਚ ਮੁਫ਼ਤ ਬਿਜਲੀ ਬੰਦ ਕਰਨ ਦੀ ਸਾਜ਼ਿਸ਼ ਚੱਲ ਰਹੀ ਹੈ, ਕਿਉਂਕਿ ਮੁਫ਼ਤ ਬਿਜਲੀ ਯੋਜਨਾ ਦੀਆਂ ਫਾਈਲਾਂ ਮੁੱਖ ਮੰਤਰੀ ਅਤੇ ਊਰਜਾ ਮੰਤਰੀ ਨੂੰ ਨਹੀਂ ਦਿਖਾਈਆਂ ਜਾ ਰਹੀਆਂ ਹਨ। ਇਹ ਦਰਸਾਉਂਦਾ ਹੈ ਕਿ ਕੁਝ ਗਲਤ ਹੈ। 

ਊਰਜਾ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਸਕਾਮ ਨੂੰ ਦਿੱਤੀ ਜਾ ਰਹੀ ਸਬਸਿਡੀ ਦਾ ਆਡਿਟ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਤੇ ਕੋਈ ਗੜਬੜੀ ਹੋਈ ਹੈ ਜਾਂ ਨਹੀਂ। ਊਰਜਾ ਮੰਤਰੀ ਨੇ ਕਿਹਾ ਕਿ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਸੂਚੀਬੱਧ ਏਜੰਸੀਆਂ ਆਡਿਟ ਕਰਨਗੀਆਂ ਅਤੇ ਇਸ ਸਬੰਧੀ ਹਦਾਇਤਾਂ ਦੋ ਤੋਂ ਤਿੰਨ ਦਿਨਾਂ ਵਿੱਚ ਜਾਰੀ ਕਰ ਦਿੱਤੀਆਂ ਜਾਣਗੀਆਂ।

Atishi MarlenaAtishi Marlena

ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਦਿੱਲੀ ਦੇ ਐਲ.ਜੀ ਨੇ ਮੁੱਖ ਸਕੱਤਰ ਨੂੰ ਇੱਕ ਫਾਈਲ ਭੇਜ ਕੇ ਕੈਬਨਿਟ ਵਿਚ ਬਿਜਲੀ ਖਰਾਬ ਹੋਣ ਦਾ ਨੋਟਿਸ ਲੈਣ ਲਈ ਕਿਹਾ ਸੀ ਪਰ 15 ਦਿਨ ਹੋ ਗਏ ਹਨ, ਸਾਨੂੰ ਕੋਈ ਫਾਈਲ ਨਹੀਂ ਦਿਖਾਈ ਗਈ। ਆਤਿਸ਼ੀ ਨੇ ਪੁੱਛਿਆ ਕਿ ਕੀ LG ਅਤੇ ਮੁੱਖ ਸਕੱਤਰ ਦਾ ਬਿਜਲੀ ਕੰਪਨੀਆਂ ਨਾਲ ਗਠਜੋੜ ਹੈ। LG ਦਫਤਰ ਤੋਂ ਆਉਣ ਵਾਲੀਆਂ ਫਾਈਲਾਂ ਨੂੰ ਕਿਉਂ ਛੁਪਾਇਆ ਜਾ ਰਿਹਾ ਹੈ?

ਆਤਿਸ਼ੀ ਨੇ ਕਿਹਾ ਕਿ ਮੈਂ ਦਿੱਲੀ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇੱਥੋਂ ਦੇ ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਅਰਵਿੰਦ ਕੇਜਰੀਵਾਲ ਦੀ ਵਚਨਬੱਧਤਾ ਹੈ। ਦਿੱਲੀ ਵਾਸੀਆਂ ਨੂੰ 200 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਦਿੱਲੀ ਸਰਕਾਰ ਇਸ ਵਾਰ ਗਰਮੀਆਂ 'ਚ ਮੁਫ਼ਤ ਬਿਜਲੀ ਨੂੰ ਲੈ ਕੇ ਝਟਕਾ ਦੇਣ ਜਾ ਰਹੀ ਹੈ। ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਕ 3 ਕਿਲੋਵਾਟ ਤੋਂ ਵੱਧ ਬਿਜਲੀ ਦੀ ਖਪਤ ਕਰਨ ਵਾਲੇ ਖਪਤਕਾਰਾਂ ਦੀ ਸਬਸਿਡੀ ਖਤਮ ਹੋ ਸਕਦੀ ਹੈ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement