Income Tax: ਖੁਸ਼ਖਬਰੀ! 1 ਅਪ੍ਰੈਲ ਤੋਂ ਸਰਕਾਰ ਟੈਕਸਦਾਤਾਵਾਂ ਨੂੰ ਦੇਣ ਜਾ ਰਹੀ ਹੈ ਇਹ ਵੱਡੀ ਰਾਹਤ 
Published : Mar 27, 2023, 2:22 pm IST
Updated : Mar 27, 2023, 2:28 pm IST
SHARE ARTICLE
Income Tax
Income Tax

3 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਸਾਰੇ ਲੋਕਾਂ ਨੂੰ ਇਨਕਮ ਟੈਕਸ ਨਹੀਂ ਦੇਣਾ ਪਵੇਗਾ।

ਨਵੀਂ ਦਿੱਲੀ : ਬਜਟ 2023 ਦੀ ਘੋਸ਼ਣਾ ਵਿਚ ਸਰਕਾਰ ਨੇ ਨਵੀਂ ਟੈਕਸ ਪ੍ਰਣਾਲੀ ਨੂੰ ਅਪਣਾਉਂਦੇ ਹੋਏ ਟੈਕਸਦਾਤਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2023 ਪੇਸ਼ ਕਰਦੇ ਹੋਏ ਟੈਕਸ ਸਲੈਬਾਂ ਵਿਚ ਬਦਲਾਅ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਵੀਂ ਟੈਕਸ ਪ੍ਰਣਾਲੀ ਤਹਿਤ ਟੈਕਸਯੋਗ ਆਮਦਨ ਵਧਾ ਕੇ 3 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਦਾ ਮਤਲਬ ਹੈ ਕਿ 3 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਸਾਰੇ ਲੋਕਾਂ ਨੂੰ ਇਨਕਮ ਟੈਕਸ ਨਹੀਂ ਦੇਣਾ ਪਵੇਗਾ।

ਇਸ ਨਾਲ ਹੁਣ 7 ਲੱਖ ਤੋਂ ਘੱਟ ਆਮਦਨ ਵਾਲਿਆਂ ਨੂੰ ਕੋਈ ਇਨਕਮ ਟੈਕਸ ਨਹੀਂ ਦੇਣਾ ਪਵੇਗਾ। ਹਾਲਾਂਕਿ, ਇਹ ਲਾਭ ਸਿਰਫ਼ ਨਵੇਂ ਟੈਕਸ ਪ੍ਰਣਾਲੀ ਦੀ ਚੋਣ ਕਰਨ ਵਾਲੇ ਟੈਕਸਦਾਤਿਆਂ ਨੂੰ ਹੀ ਮਿਲੇਗਾ। ਨਵੀਂ ਟੈਕਸ ਵਿਵਸਥਾ ਦੇ ਤਹਿਤ ਟੈਕਸਦਾਤਾਵਾਂ ਨੂੰ ਰਾਹਤ ਮਿਲੀ ਹੈ। ਤੁਹਾਨੂੰ ਦੱਸ ਦਈਏ ਕਿ ਨਵੀਂ ਟੈਕਸ ਵਿਵਸਥਾ ਦੇ ਤਹਿਤ ਜੇਕਰ ਕਿਸੇ ਟੈਕਸਦਾਤਾ ਦੀ ਸਾਲਾਨਾ ਆਮਦਨ 7 ਲੱਖ ਰੁਪਏ ਹੈ ਤਾਂ ਉਸ ਨੂੰ ਕੋਈ ਟੈਕਸ ਨਹੀਂ ਦੇਣਾ ਪਵੇਗਾ।

ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਵੀਂ ਟੈਕਸ ਪ੍ਰਣਾਲੀ 'ਚ ਬਦਲਾਅ ਕਰਦੇ ਹੋਏ 7 ਲੱਖ ਰੁਪਏ ਤੱਕ ਦੀ ਟੈਕਸ ਮੁਕਤ ਆਮਦਨ ਦਾ ਐਲਾਨ ਕੀਤਾ ਸੀ। ਨਵੀਂ ਟੈਕਸ ਪ੍ਰਣਾਲੀ ਦੇ ਤਹਿਤ, ਸਰਕਾਰ ਨੇ 7 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਤੋਂ ਛੋਟ ਦਿੱਤੀ ਹੈ। 7 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਮੁਕਤ ਕਰਨ ਦਾ ਸਰਕਾਰ ਦਾ ਉਦੇਸ਼ ਹੈ ਕਿ ਵੱਧ ਤੋਂ ਵੱਧ ਟੈਕਸਦਾਤਾ ਨਵੀਂ ਟੈਕਸ ਪ੍ਰਣਾਲੀ ਨੂੰ ਅਪਣਾਉਣ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement