
12 ਲੋਕ ਗੰਭੀਰ ਜ਼ਖਮੀ
ਅਫਗਾਨਿਸਤਾਨ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸੋਮਵਾਰ ਨੂੰ ਜ਼ਬਰਦਸਤ ਬੰਬ ਧਮਾਕਾ ਹੋਇਆ। ਇਸ ਦੌਰਾਨ ਛੇ ਲੋਕਾਂ ਦੀ ਮੌਤ ਹੋ ਗਈ। ਜਦਕਿ 8 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।। ਅਜੇ ਤੱਕ ਕਿਸੇ ਸੰਗਠਨ ਨੇ ਇਸ ਬੰਬ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਅਫਗਾਨਿਸਤਾਨ ਸਰਕਾਰ ਵੱਲੋਂ ਕੋਈ ਬਿਆਨ ਵੀ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 'ਨਗਰ ਪੰਚਾਇਤ ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ'
ਇਹ ਧਮਾਕਾ ਡਾਊਦਜ਼ਈ ਟਰੇਡ ਸੈਂਟਰ ਨੇੜੇ ਹੋਇਆ। ਜ਼ਖ਼ਮੀਆਂ ਨੂੰ ਇਟਲੀ ਦੇ ਇੱਕ ਐਨਜੀਓ ਵੱਲੋਂ ਚਲਾਏ ਜਾ ਰਹੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਐਮਰਜੈਂਸੀ ਦੇ ਸਟੇਫਾਨੋ ਸੂਜ਼ਾ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਧਮਾਕਾ ਬਹੁਤ ਭਿਆਨਕ ਸੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੀ ਪਪਲਪ੍ਰੀਤ ਨਾਲ ਨਵੀਂ ਤਸਵੀਰ ਆਈ ਸਾਹਮਣੇ!