
ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ
ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਨੈਸ਼ਨਲ ਹਾਈਵੇ 'ਤੇ ਸੜਕ ਪਾਰ ਕਰਦੇ ਸਮੇਂ ਇੱਕ ਕਾਰ ਚਾਲਕ ਨੇ ਇੱਕ ਬਜ਼ੁਰਗ ਔਰਤ ਨੂੰ ਟੱਕਰ ਮਾਰ ਦਿੱਤੀ। ਜਿਸ ਦੀ ਦੇਰ ਰਾਤ ਮੈਡੀਕਲ ਕਾਲਜ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
ਇਹ ਵੀ ਪੜ੍ਹੋ: ਜਲੰਧਰ ਦੇ ਸਿਵਲ ਹਸਪਤਾਲ 'ਚੋਂ ਲੁਟੇਰਾ ਹੋਇਆ ਫਰਾਰ, ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ
ਪ੍ਰਾਪਤ ਜਾਣਕਾਰੀ ਅਨੁਸਾਰ ਘਰੌਂਡਾ ਦੀ ਅਸ਼ੋਕ ਕਲੋਨੀ ਦਾ ਰਹਿਣ ਵਾਲਾ ਸੰਤੋਸ਼ (53) ਆਪਣੇ ਲੜਕੇ ਵਿਨੋਦ ਨਾਲ ਐਤਵਾਰ ਰਾਤ ਕਰੀਬ 8 ਵਜੇ ਸਾਮਾਨ ਖਰੀਦਣ ਲਈ ਬਾਜ਼ਾਰ ਗਈ ਹੋਈ ਸੀ। ਬਾਜ਼ਾਰ ਵਿੱਚੋਂ ਸਾਮਾਨ ਲੈ ਕੇ ਜਦੋਂ ਉਹ ਆਪਣੇ ਘਰ ਵੱਲ ਜਾ ਰਹੇ ਸਨ ਤਾਂ ਹਾਈਵੇਅ ’ਤੇ ਉਸ ਨੂੰ ਡਰਾਈਵਰ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਬੱਸ ਤੇ ਟਰੱਕ 'ਚ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਹੋਈ ਮੌਤ
ਜਾਣਕਾਰੀ ਦਿੰਦਿਆਂ ਮ੍ਰਿਤਕ ਸੰਤੋਸ਼ ਦੇ ਪੁੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਅਸੀਂ ਚਾਰ ਭੈਣ-ਭਰਾ ਹਾਂ। ਐਤਵਾਰ ਦੇਰ ਸ਼ਾਮ ਜਦੋਂ ਉਹ ਤੇ ਉਸਦੀ ਮਾਂ ਬਾਜ਼ਾਰ ਤੋਂ ਸਾਮਾਨ ਖਰੀਦ ਕੇ ਘਰ ਜਾ ਰਹੇ ਸਨ। ਸੜਕ ਪਾਰ ਕਰਦੇ ਸਮੇਂ ਉਸ ਦੀ ਮਾਂ ਨੂੰ ਪਾਣੀਪਤ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਆ ਰਹੀ ਔਡੀ ਗੱਡੀ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਉਸਦੀ ਮਾਂ ਗੰਭੀਰ ਰੂਪ ਵਿਚ ਜਖਮੀ ਹੋ ਗਈ। ਜਿਸ ਨੂੰ ਨੇੜੇ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਮਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।