Chhattisgarh News: ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਨੇ 2 ਮਹਿਲਾ ਸਮੇਤ 6 ਨਕਸਲੀ ਕੀਤੇ ਢੇਰ 

By : BALJINDERK

Published : Mar 27, 2024, 5:06 pm IST
Updated : Mar 27, 2024, 5:47 pm IST
SHARE ARTICLE
Chhattisgarh six naxalite dead
Chhattisgarh six naxalite dead

Chhattisgarh News: ਗੋਲ਼ੀਬਾਰੀ ਰੁਕਣ ਤੋਂ ਬਾਅਦ ਛੇ ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਮਾਤਰਾ ’ਚ ਹਥਿਆਰ ਤੇ ਵਿਸਫੋਟਕ ਬਰਾਮਦ ਹੋਇਆ

Chhattisgarh News: ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ’ਚ ਦੋ ਮਹਿਲਾ ਨਕਸਲੀਆਂ ਸਮੇਤ 6 ਨਕਸਲੀਆਂ ਨੂੰ ਮਾਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜੋ:RBI News: ਆਰਬੀਆਈ ਨੇ ਦਿੱਤੇ ਨਿਰਦੇਸ਼ ਸ਼ਨੀਵਾਰ-ਐਤਵਾਰ ਨੂੰ ਖੁੱਲ੍ਹੇ ਰਹਿਣਗੇ ਬੈਂਕ, ਜਾਣੋ ਪੂਰੀ ਜਾਣਕਾਰੀ

ਬਸਤਰ ਖੇਤਰ ਦੇ ਪੁਲਿਸ ਇੰਸਪੈਕਟਰ ਜਨਰਲ ਸੁੰਦਰਰਾਜ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬਾਸਾਗੁੜਾ ਥਾਣਾ ਖੇਤਰ ਦੇ ਅਧੀਨ ਚਿਪਪੁਰਭੱਟੀ ਪਿੰਡ ਨੇੜੇ ਤਾਲਪੇਰੂ ਨਦੀ ਦੇ ਕੰਢੇ ਜੰਗਲਾਂ ਵਿਚ ਹੋਏ ਮੁਕਾਬਲੇ ’ਚ ਦੋ ਮਹਿਲਾ ਨਕਸਲੀਆਂ ਸਮੇਤ ਛੇ ਨਕਸਲੀਆਂ ਨੂੰ ਮਾਰ ਦਿੱਤਾ ਹੈ।

ਇਹ ਵੀ ਪੜੋ:Jalandhar News : ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਹੋਈ ਮੌਤ 

ਸੁੰਦਰਰਾਜ ਨੇ ਕਿਹਾ ਕਿ ਨਕਸਲ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਬਾਸਾਗੁਡਾ ਥਾਣਾ ਖੇਤਰ ਦੇ ਅਧੀਨ ਸੁਰੱਖਿਆ ਬਲਾਂ ਨੂੰ ਭੇਜਿਆ ਗਿਆ ਸੀ। ਇਸ ਆਪਰੇਸ਼ਨ ਵਿਚ ਜ਼ਿਲ੍ਹਾ ਰਿਜ਼ਰਵ ਗਾਰਡ (DRG), ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਇਸਦੀ ਕੁਲੀਨ ਯੂਨਿਟ ਕੋਬਰਾ (ਕਮਾਂਡੋ ਬਟਾਲੀਅਨ ਫਾਰ ਰੈਜ਼ੋਲਿਊਟ ਐਕਸ਼ਨ) ਦੇ ਕਰਮਚਾਰੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਦੇ ਪਿੰਡ ਚਿਪੁਰਾਭੱਟੀ ਨੇੜੇ ਤਾਲਪੇਰੂ ਨਦੀ ਦੇ ਕੰਢੇ ਪਹੁੰਚੀ ਤਾਂ ਪਲਟੂਨ ਨੰਬਰ 10 ਦੇ ਨਕਸਲੀਆਂ ਨੇ ਸੁਰੱਖਿਆ ਬਲਾਂ ’ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

ਇਹ ਵੀ ਪੜੋ:RBI News : ਆਰਬੀਆਈ ਨੇ ਦਿੱਤੇ ਨਿਰਦੇਸ਼ ਸ਼ਨੀਵਾਰ-ਐਤਵਾਰ ਨੂੰ ਖੁੱਲ੍ਹੇ ਰਹਿਣਗੇ ਬੈਂਕ, ਜਾਣੋ ਪੂਰੀ ਜਾਣਕਾਰੀ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲ਼ੀਬਾਰੀ ਰੁਕਣ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਨੇ ਮੌਕੇ ਦੀ ਤਲਾਸ਼ੀ ਲਈ ਤਾਂ ਮੌਕੇ ਤੋਂ ਦੋ ਔਰਤਾਂ ਸਮੇਤ ਛੇ ਨਕਸਲੀਆਂ ਦੀਆਂ ਲਾਸ਼ਾਂ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਬਰਾਮਦ ਹੋਏ। ਮਾਰੇ ਗਏ ਨਕਸਲੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਕਈ ਹੋਰ ਨਕਸਲੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਲਾਕੇ ’ਚ ਸਰਚ ਆਪਰੇਸ਼ਨ ਜਾਰੀ ਹੈ। ਬੀਜਾਪੁਰ ਜ਼ਿਲ੍ਹਾ ਬਸਤਰ ਲੋਕ ਸਭਾ ਹਲਕੇ ਵਿਚ ਹੈ, ਜਿੱਥੇ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।

ਇਹ ਵੀ ਪੜੋ:Abohar News : ਅਬੋਹਰ ’ਚ ਦੋ ਮੈਡੀਕਲ ਏਜੰਸੀਆਂ ਕੀਤੀਆਂ ਸੀਲ  

 (For more news apart from 6 Naxalites killed in encounter between security forces in Chhattisgarh Bijapur News in Punjabi, stay tuned to Rozana Spokesman)

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement