ਕੇਜਰੀਵਾਲ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਦੀ ਤਰਫੋਂ ਐਡੀਸ਼ਨਲ ਸਾਲਿਸਿਟਰ ਜਨਰਲ (ਏਐਸਜੀ) ਐਸਵੀ ਰਾਜੂ ਪੇਸ਼ ਹੋਏ।
Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਰਾਉਸ ਐਵੇਨਿਊ ਕੋਰਟ ਵਿਚ ਹਾਈ ਕੋਰਟ ਵਿਚ ਚੁਣੌਤੀ ਦਿਤੀ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿਚ ਮਾਮਲੇ ਦੀ ਸੁਣਵਾਈ ਹੋਈ। ਕੇਜਰੀਵਾਲ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਦੀ ਤਰਫੋਂ ਐਡੀਸ਼ਨਲ ਸਾਲਿਸਿਟਰ ਜਨਰਲ (ਏਐਸਜੀ) ਐਸਵੀ ਰਾਜੂ ਪੇਸ਼ ਹੋਏ।
ਏਐਸਜੀ ਰਾਜੂ ਨੇ ਕਿਹਾ ਕਿ ਅਸੀਂ ਵਿਸਤ੍ਰਿਤ ਜਵਾਬ ਦਾਇਰ ਕਰਨਾ ਚਾਹੁੰਦੇ ਹਾਂ। ਮੁੱਖ ਮਾਮਲੇ ਵਿਚ ਸਾਨੂੰ 3 ਹਫ਼ਤਿਆਂ ਦਾ ਸਮਾਂ ਦਿਤਾ ਗਿਆ ਸੀ। ਇਸ ਮਾਮਲੇ ਵਿਚ ਵੀ ਸਾਨੂੰ ਆਪਣਾ ਜਵਾਬ ਦਾਇਰ ਕਰਨ ਲਈ ਲੋੜੀਂਦਾ ਸਮਾਂ ਦਿਤਾ ਜਾਣਾ ਚਾਹੀਦਾ ਹੈ।
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਦੇਰੀ ਦੀਆਂ ਚਾਲਾਂ ਹਨ। ਅਸੀਂ ਹਾਈ ਕੋਰਟ ਨੂੰ ਅਪੀਲ ਕਰਦੇ ਹਾਂ ਕਿ ਹੁਣ ਇਸ 'ਤੇ ਫੈਸਲਾ ਲਿਆ ਜਾਵੇ। ਤੁਸੀਂ ਜਾਂ ਤਾਂ ਇਸ ਨੂੰ ਸਵੀਕਾਰ ਕਰੋ ਜਾਂ ਇਨਕਾਰ ਕਰੋ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਅਸੀਂ 4 ਵਜੇ ਫੈਸਲਾ ਦੇਵਾਂਗੇ।
ਕੇਜਰੀਵਾਲ ਵਲੋਂ ਪੇਸ਼ ਹੋਏ ਵਕੀਲ ਸਿੰਘਵੀ ਨੇ ਸਰਕਾਰੀ ਗਵਾਹ ਬਣੇ ਲੋਕਾਂ ਦੇ ਬਿਆਨਾਂ ਦੀ ਭਰੋਸੇਯੋਗਤਾ ਉਤੇ ਸਵਾਲ ਚੁੱਕੇ। ਸਿੰਘਵੀ ਨੇ ਕਿਹਾ ਕਿ ਇਸ ਮਾਮਲੇ 'ਚ ਦੋਸ਼ੀ ਸਰਕਾਰੀ ਗਵਾਹ ਬਣਨ ਲਈ ਰਾਜ਼ੀ ਹੋ ਜਾਂਦਾ ਹੈ। ਇਸ ਆਪਹੁਦਰੇ ਬਿਆਨ ਦੇ ਬਦਲੇ ਈਡੀ ਨੇ ਉਸ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਨਹੀਂ ਕੀਤਾ, ਤਾਂ ਜੋ ਉਸ ਨੂੰ ਜ਼ਮਾਨਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਈਡੀ ਤੋਂ ਪ੍ਰਸ਼ਨਾਵਲੀ ਦੀ ਮੰਗ ਕਰ ਰਹੇ ਸਨ, ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਲਈ ਤਿਆਰ ਸਨ। ਗ੍ਰਿਫਤਾਰੀ ਦੀ ਕੀ ਲੋੜ ਸੀ? ਈਡੀ ਨੇ ਗ੍ਰਿਫਤਾਰੀ ਕਰਕੇ ਕੀ ਹਾਸਲ ਕੀਤਾ? ਸਿੰਘਵੀ ਨੇ ਅਪਣੀ ਦਲੀਲ ਦੇ ਸਮਰਥਨ ਵਿਚ ਸੁਪਰੀਮ ਕੋਰਟ ਦੇ ਪੁਰਾਣੇ ਫੈਸਲਿਆਂ ਦਾ ਹਵਾਲਾ ਦਿਤਾ।
‘ਆਪ’ ਦੇ ਕਾਨੂੰਨੀ ਸੈੱਲ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜ਼ਿਲ੍ਹਾ ਅਦਾਲਤਾਂ ਵਿਚ ਪ੍ਰਦਰਸ਼ਨ ਕਰਨ ਦਾ ਸੱਦਾ ਦਿਤਾ ਸੀ। ਇਸ 'ਤੇ ਦਿੱਲੀ ਹਾਈ ਕੋਰਟ ਨੇ 'ਆਪ' ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਰਟ ਕੰਪਲੈਕਸ 'ਚ ਪ੍ਰਦਰਸ਼ਨ ਹੋਇਆ ਤਾਂ ਨਤੀਜੇ ਗੰਭੀਰ ਹੋਣਗੇ। ਦੂਜੇ ਪਾਸੇ ਸੁਣਵਾਈ ਤੋਂ ਪਹਿਲਾਂ ਈਡੀ ਨੇ 'ਆਪ' ਦੇ ਗੋਆ-ਮਹਾਰਾਸ਼ਟਰ ਇੰਚਾਰਜ ਦੀਪਕ ਸਿੰਗਲਾ ਦੇ ਦਿੱਲੀ ਸਥਿਤ ਘਰ 'ਤੇ ਛਾਪਾ ਮਾਰਿਆ।
(For more Punjabi news apart from Delhi High Court Order On Arvind Kejriwal's Bail Petition At 4 pm, stay tuned to Rozana Spokesman)