Haryana News: ਸ਼ਰਾਬੀ ਕੈਂਟਰ ਚਾਲਕ ਨੇ ਚਾਰ ਬੱਚਿਆਂ ਨੂੰ ਕੁਚਲਿਆ, ਦੋ ਦੀ ਮੌਕੇ 'ਤੇ ਮੌਤ

By : GAGANDEEP

Published : Mar 27, 2024, 7:24 am IST
Updated : Mar 27, 2024, 7:39 am IST
SHARE ARTICLE
Drunk canter driver crushed four children haryana News
Drunk canter driver crushed four children haryana News

Haryana News: ਦੋ ਦੀ ਹਾਲਤ ਗੰਭੀਰ, ਚਾਰੋਂ ਬੱਚੇ ਗੁਬਾਰਿਆਂ ਨਾਲ ਰਹੇ ਸਨ ਖੇਡ

Drunk canter driver crushed four children haryana News : ਹਰਿਆਣਾ ਦੇ ਕਰਨਾਲ 'ਚ ਨੈਸ਼ਨਲ ਹਾਈਵੇ 'ਤੇ ਇਕ ਕੈਂਟਰ ਚਾਲਕ ਨੇ ਚਾਰ ਬੱਚਿਆਂ ਨੂੰ ਕੁਚਲ ਦਿੱਤਾ, ਜਿਸ 'ਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Health News: ਗਰਭਵਤੀ ਔਰਤਾਂ ਜ਼ਰੂਰ ਖਾਣ ਭਿੰਡੀ, ਹੋਣਗੇ ਕਈ ਫ਼ਾਇਦੇ 

ਗੰਭੀਰ ਜ਼ਖ਼ਮੀ ਬੱਚਿਆਂ ਦਾ ਕਲਪਨਾ ਚਾਵਲਾ ਮੈਡੀਕਲ ਕਾਲਜ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ। ਰਾਹਗੀਰਾਂ ਨੇ ਦੋਸ਼ੀ ਡਰਾਈਵਰ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਦੋਸ਼ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।

ਇਹ ਵੀ ਪੜ੍ਹੋ: IPL2024 : ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਇਟਨਸ ਨੂੰ 63 ਦੌੜਾਂ ਨਾਲ ਹਰਾਇਆ

ਸੈਕਟਰ-16 ਦੇ ਵਸਨੀਕ ਅੱਠ ਸਾਲਾ ਵਾਰਿਸ਼ ਅਤੇ ਰਾਜਿੰਦਰ ਆਪਣੇ ਦੋਸਤਾਂ ਸ਼ਰਵਨ ਅਤੇ ਗੋਲੂ ਨਾਲ ਹਾਈਵੇਅ 'ਤੇ ਗੁਬਾਰਿਆਂ ਨਾਲ ਖੇਡ ਰਹੇ ਸਨ।। ਉਦੋਂ ਚੰਡੀਗੜ੍ਹ ਤੋਂ ਆ ਰਹੇ ਤੇਜ਼ ਰਫਤਾਰ ਕੈਂਟਰ ਦੇ ਡਰਾਈਵਰ ਨੇ ਚਾਰਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਵਾਰਿਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਰਾਜਿੰਦਰ ਦੀ ਇਲਾਜ ਦੌਰਾਨ ਮੌਤ ਹੋ ਗਈ। ਚਾਰ ਬੱਚਿਆਂ ਦੀ ਉਮਰ ਅੱਠ ਤੋਂ 12 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜ ਰਹੇ ਕੈਂਟਰ ਚਾਲਕ ਨੂੰ ਰਾਹਗੀਰਾਂ ਨੇ ਫੜ ਕੇ ਬੁਰੀ ਤਰ੍ਹਾਂ ਕੁੱਟਿਆ। ਇਸ ਤੋਂ ਬਾਅਦ ਪੁਲਿਸ ਨੂੰ 112 'ਤੇ ਸੂਚਨਾ ਦਿਤੀ ਗਈ। ਲੋਕਾਂ ਨੇ ਦੋਸ਼ ਲਾਇਆ ਕਿ ਸੂਚਨਾ ਤੋਂ ਬਾਅਦ ਕਾਫੀ ਦੇਰ ਤੱਕ ਪੁਲਿਸ ਅਤੇ ਐਂਬੂਲੈਂਸ ਮੌਕੇ ’ਤੇ ਨਹੀਂ ਪੁੱਜੀ। ਜਿਸ ਤੋਂ ਬਾਅਦ ਜ਼ਖ਼ਮੀ ਬੱਚਿਆਂ ਨੂੰ ਨਿੱਜੀ ਵਾਹਨ 'ਚ ਸਿਵਲ ਹਸਪਤਾਲ ਪਹੁੰਚਾਇਆ ਗਿਆ।
 

(For more news apart from 'Drunk canter driver crushed four children haryana News' stay tuned to Rozana Spokesman)

 

Tags: haryana news

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement