Mahua Moitra News: ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ED ਦਾ ਸੰਮਨ; 28 ਮਾਰਚ ਨੂੰ ਕੀਤਾ ਤਲਬ
Published : Mar 27, 2024, 2:50 pm IST
Updated : Mar 27, 2024, 2:50 pm IST
SHARE ARTICLE
Mahua Moitra, businessman Darshan Hiranandani get fresh ED summons
Mahua Moitra, businessman Darshan Hiranandani get fresh ED summons

ਮਹੂਆ ਮੋਇਤਰਾ ਨੂੰ ਦਸੰਬਰ ਵਿਚ "ਰਿਸ਼ਵਤ ਲੈ ਕੇ ਸਵਾਲ ਪੁੱਛਣ" ਦੇ ਇਲਜ਼ਾਮ ਤਹਿਤ ਲੋਕ ਸਭਾ ਵਿਚੋਂ ਬਰਖ਼ਾਸਤ ਕਰ ਦਿਤਾ ਗਿਆ ਸੀ

Mahua Moitra News: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਕਾਨੂੰਨ (ਫੇਮਾ) ਦੀ ਉਲੰਘਣਾ ਦੇ ਮਾਮਲੇ 'ਚ ਤ੍ਰਿਣਮੂਲ ਕਾਂਗਰਸ ਦੇ ਆਗੂ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨੂੰ ਪੁੱਛਗਿੱਛ ਲਈ 28 ਮਾਰਚ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ।

ਤ੍ਰਿਣਮੂਲ ਆਗੂ ਨੂੰ ਪਹਿਲਾਂ ਕੇਂਦਰੀ ਏਜੰਸੀ ਨੇ ਪੁੱਛਗਿੱਛ ਲਈ ਬੁਲਾਇਆ ਸੀ। ਮੋਇਤਰਾ ਨੂੰ ਦਸੰਬਰ ਵਿਚ "ਰਿਸ਼ਵਤ ਲੈ ਕੇ ਸਵਾਲ ਪੁੱਛਣ" ਦੇ ਇਲਜ਼ਾਮ ਤਹਿਤ ਲੋਕ ਸਭਾ ਵਿਚੋਂ ਬਰਖ਼ਾਸਤ ਕਰ ਦਿਤਾ ਗਿਆ ਸੀ। ਉਨ੍ਹਾਂ ਦੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਛਮੀ ਬੰਗਾਲ ਦੀ ਕ੍ਰਿਸ਼ਨਾਨਗਰ ਸੀਟ ਤੋਂ ਉਨ੍ਹਾਂ ਨੂੰ ਦੁਬਾਰਾ ਉਮੀਦਵਾਰ ਐਲਾਨਿਆ ਹੈ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ 'ਰਿਸ਼ਵਤ ਲੈ ਕੇ ਸਵਾਲ ਪੁੱਛਣ' ਦੇ ਮਾਮਲੇ 'ਚ ਭ੍ਰਿਸ਼ਟਾਚਾਰ ਰੋਕੂ ਸੰਸਥਾ ਲੋਕਪਾਲ ਨੂੰ ਸ਼ਿਕਾਇਤ ਦਿਤੀ ਸੀ, ਜਿਸ ਦੀ ਜਾਂਚ ਦੇ ਨਿਰਦੇਸ਼ ਦਿਤੇ ਗਏ ਸਨ। ਨਿਰਦੇਸ਼ ਦਿਤੇ ਜਾਣ ਦੇ ਕੁੱਝ ਦਿਨਾਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਇਸ ਮਾਮਲੇ 'ਚ ਮੋਇਤਰਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਲੋਕ ਸਭਾ ਮੈਂਬਰ ਦੂਬੇ ਨੇ ਦੋਸ਼ ਲਾਇਆ ਸੀ ਕਿ ਮੋਇਤਰਾ ਨੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਲਈ ਦੁਬਈ ਦੇ ਕਾਰੋਬਾਰੀ ਹੀਰਾਨੰਦਾਨੀ ਤੋਂ ਨਕਦੀ ਅਤੇ ਤੋਹਫ਼ੇ ਲੈ ਕੇ ਸਦਨ 'ਚ ਸਵਾਲ ਪੁੱਛੇ ਸਨ। ਮੋਇਤਰਾ ਨੇ ਇਨ੍ਹਾਂ ਇਲਜ਼ਾਮਾਂਤੋਂ ਇਨਕਾਰ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਅਡਾਨੀ ਸਮੂਹ ਬਾਰੇ ਸਵਾਲ ਉਠਾਏ ਸਨ।

(For more Punjabi news apart from Mahua Moitra, businessman Darshan Hiranandani get fresh ED summons, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement