Lucknow's rehabilitation centre: ਲਖਨਊ ਦੇ ਮੁੜ ਵਸੇਬਾ ਕੇਂਦਰ ’ਚ ਖਾਣਾ ਖਾਣ ਨਾਲ ਚਾਰ ਬੱਚਿਆਂ ਦੀ ਮੌਤ

By : PARKASH

Published : Mar 27, 2025, 2:21 pm IST
Updated : Mar 27, 2025, 2:21 pm IST
SHARE ARTICLE
Four children die after eating food at Lucknow's rehabilitation centre
Four children die after eating food at Lucknow's rehabilitation centre

Lucknow's rehabilitation centre: 20 ਬੱਚੇ ਹੋਏ ਅਚਾਨਕ ਬਿਮਾਰ, 12 ਤੋਂ ਵੱਧ ਦੀ ਵਿਗੜੀ ਸਿਹਤ

ਜਾਂਚ ਲਈ ਭੇਜੇ ਭੋਜਨ ਦੇ ਨਮੂਨੇ, 147 ਬੇਸਹਾਰਾ ਬੱਚੇ ਰਹਿ ਰਹੇ ਹਨ ਕੇਂਦਰ ’ਚ 

Lucknow's rehabilitation centre: ਲਖਨਊ ਦੇ ਪਾਰਾ ਇਲਾਕੇ ’ਚ ਇਕ ਸਰਕਾਰੀ ਪੁਨਰਵਾਸ ਕੇਂਦਰ ਵਿੱਚ ਕਥਿਤ ਤੌਰ ’ਤੇ ਜ਼ਹਿਰੀਲਾ ਭੋਜਨ ਖਾਣ ਕਾਰਨ ਚਾਰ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਬਿਮਾਰ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਕੇਂਦਰ ਦੇ ਲਗਭਗ 20 ਬੱਚੇ ਮੰਗਲਵਾਰ ਸ਼ਾਮ ਨੂੰ ਅਚਾਨਕ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਲੋਕ ਬੰਧੂ ਰਾਜ ਨਾਰਾਇਣ ਕੰਬਾਈਨਡ ਹਸਪਤਾਲ ਲਿਜਾਇਆ ਗਿਆ। ਲਖਨਊ ਦੇ ਜ਼ਿਲ੍ਹਾ ਮੈਜਿਸਟਰੇਟ ਵਿਸ਼ਾਖ ਜੀ. ਨੇ ਦਸਿਆ, ‘‘ਇਸ ਸ਼ੈਲਟਰ ਹੋਮ ਵਿੱਚ ਕੁੱਲ ਚਾਰ ਬੱਚਿਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਦੋ ਕੁੜੀਆਂ ਅਤੇ ਦੋ ਮੁੰਡੇ ਸ਼ਾਮਲ ਹਨ। ਉਨ੍ਹਾਂ ਦੀ ਉਮਰ 12 ਤੋਂ 17 ਸਾਲ ਦੇ ਵਿਚਕਾਰ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਵਿਸਰਾ ਨੂੰ ਸੁਰੱਖਿਅਤ ਰੱਖਿਆ ਜਾਵੇਗਾ।’’

ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਕੁਮਾਰ ਦੀਕਸ਼ਿਤ ਨੇ ਵੀਰਵਾਰ ਨੂੰ ਦੱਸਿਆ, ‘‘ਮੰਗਲਵਾਰ ਸ਼ਾਮ ਨੂੰ ਮੁੜ ਵਸੇਬਾ ਕੇਂਦਰ ਤੋਂ ਲਗਭਗ 20 ਬੱਚਿਆਂ ਨੂੰ ਇਸ ਹਸਪਤਾਲ ਲਿਆਂਦਾ ਗਿਆ। ਇਹ ਸਾਰੇ ਬੱਚੇ ਮਾਨਸਿਕ ਤੌਰ ’ਤੇ ਕਮਜ਼ੋਰ ਹਨ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੋ ਬੱਚਿਆਂ ਦੀ ਮੌਤ ਹੋ ਗਈ।’’ ਡਾ. ਦੀਕਸ਼ਿਤ ਨੇ ਕਿਹਾ ਕਿ ਦੋ ਗੰਭੀਰ ਰੂਪ ਵਿੱਚ ਬਿਮਾਰ ਬੱਚਿਆਂ ਨੂੰ ਇੱਕ ਹੋਰ ਸਰਕਾਰੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਅਤੇ ਬਾਕੀ 16 ਬੱਚਿਆਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। 

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਬੱਚਿਆਂ ਤੋਂ ਇਲਾਵਾ, ਬਾਕੀ ਬੱਚਿਆਂ ਦੀ ਸਿਹਤ ਦੀ ਨਿਗਰਾਨੀ ਲਈ ਇੱਕ ਮੈਡੀਕਲ ਟੀਮ ਵੀ ਸ਼ੈਲਟਰ ਹੋਮ ਭੇਜੀ ਗਈ ਹੈ। ਉਨ੍ਹਾਂ ਕਿਹਾ, ‘‘ਆਸਰਾ ਘਰ ਵਿੱਚ ਲਗਭਗ ਸੱਤ ਬੱਚਿਆਂ ਨੂੰ ਇੱਕ ਡਾਕਟਰ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਿਹਤ ਵਿਭਾਗ ਦੀ ਟੀਮ ਆਸਰਾ ਘਰ ਵਿੱਚ ਬੱਚਿਆਂ ’ਤੇ ਨਜ਼ਰ ਰੱਖ ਰਹੀ ਹੈ।’’

ਲਖਨਊ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਇਸ ਘਟਨਾ ਸਬੰਧੀ ਇੱਕ ਕਮੇਟੀ ਬਣਾਈ ਹੈ ਅਤੇ ਸਿਹਤ ਵਿਭਾਗ ਅਤੇ ਖ਼ੁਰਾਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਪ੍ਰਭਾਵਿਤ ਬੱਚਿਆਂ ਤੋਂ ਪੁਛ ਗਿਛ ਕਰਨ ਲਈ ਹਸਪਤਾਲ ਪਹੁੰਚ ਗਏ ਹਨ।  ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁੜ ਵਸੇਬਾ ਕੇਂਦਰ ਤੋਂ ਭੋਜਨ ਦੇ ਨਮੂਨੇ ਜਾਂਚ ਲਈ ਲਏ ਗਏ ਹਨ। ਜਾਂਚ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰੋਬੇਸ਼ਨ ਅਫ਼ਸਰ ਵਿਕਾਸ ਸਿੰਘ ਨੇ ਪੁਸ਼ਟੀ ਕੀਤੀ ਕਿ ਕੇਂਦਰ ਵਿੱਚ 147 ਬੱਚੇ ਹਨ, ਜਿਨ੍ਹਾਂ ਵਿੱਚ ਬੇਸਹਾਰਾ ਅਤੇ ਮਾਨਸਿਕ ਤੌਰ ’ਤੇ ਬਿਮਾਰ ਬੱਚੇ ਵੀ ਸ਼ਾਮਲ ਹਨ।

(For more news apart from Lucknow Latest News, stay tuned to Rozana Spokesman)

SHARE ARTICLE

ਏਜੰਸੀ

Advertisement

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM
Advertisement