3 ਮਈ ਤੋਂ ਬਾਅਦ ਹੌਟਸਪਾਟ ਖੇਤਰਾਂ ਵਿਚ ਜਾਰੀ ਰਹੇਗਾ ਲੌਕਡਾਊਨ!
Published : Apr 27, 2020, 3:52 pm IST
Updated : Apr 27, 2020, 3:52 pm IST
SHARE ARTICLE
Photo
Photo

ਕੋਰੋਨਾ ਵਾਇਰਸ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ।

ਨਵੀਂ ਦਿੱਲੀ:  ਕੋਰੋਨਾ ਵਾਇਰਸ ਸੰਕਟ ਅਤੇ ਲੌਕਡਾਊਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਸੂਤਰਾਂ ਮੁਤਾਬਕ ਪੀਐਮ ਮੋਦੀ ਨੇ ਕਿਹਾ ਕਿ ਲੌਕਡਾਊਨ ਖੋਲਣ ਨੂੰ ਲੈ ਕੇ ਇਕ ਯੋਜਨਾ ਤਿਆਰ ਕਰਨੀ ਹੋਵੇਗੀ।

PhotoPhoto

ਸੂਬੇ ਅਪਣੀ ਰਣਨੀਤੀ ਤਿਆਰ ਕਰਨ ਕਿਸ ਤਰ੍ਹਾਂ ਰੈੱਡ, ਗਰੀਨ ਅਤੇ ਆਰੇਂਜ ਜ਼ੋਨ ਨੂੰ ਖੋਲਣਾ ਹੈ। ਬੈਠਕ ਦੌਰਾਨ 9 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਅਪਣੇ ਵਿਚਾਰ ਪ੍ਰਧਾਨ ਮੰਤਰੀ ਸਾਹਮਣੇ ਰੱਖੇ। ਇਹਨਾਂ ਵਿਚੋਂ ਚਾਰ ਮੁੱਖ ਮੰਤਰੀਆਂ ਨੇ ਲੌਕਡਾਊਨ ਨੂੰ ਵਧਾਉਣ ਦਾ ਸੁਝਾਅ ਦਿੱਤਾ।

PM Narendra ModiPM Narendra Modi

ਦੱਸ ਦਈਏ ਕਿ ਕੋਰੋਨਾ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ ਵਿਚ ਲੌਕਡਾਊਨ ਲਾਗੂ ਕੀਤਾ ਗਿਆ ਹੈ। ਇਹ ਲੌਕਡਾਊਨ 3 ਮਈ ਤੱਕ ਜਾਰੀ ਰਹੇਗਾ।
ਸੂਤਰਾਂ ਨੇ ਦੱਸਿਆ ਕਿ ਪੀਐਮ ਮੋਦੀ ਨੇ ਮੁੱਖ ਮੰਤਰੀਆਂ ਨਾਲ ਬੈਠਕ ਵਿਚ ਸੰਕੇਤ ਦਿੱਤੇ ਹਨ ਕਿ 3 ਮਈ ਤੋਂ ਬਾਅਦ ਫੈਸਲਾ ਹੋਵੇਗਾ, ਜੋ ਸੂਬੇ ਜ਼ਿਆਦਾ ਪ੍ਰਭਾਵਿਤ ਹਨ, ਉੱਥੇ ਲੌਕਡਾਊਨ ਜਾਰੀ ਰਹੇਗਾ।

Jaipur lockdown will again increas in rajasthan from may 3 cm gehlotPhoto

ਜਿਨ੍ਹਾਂ ਸੂਬਿਆਂ ਵਿਚ ਸਥਿਤੀ ਠੀਕ ਹੈ ਉੱਥੇ ਜ਼ਿਆਦਾਤਰ ਰਿਆਇਤ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਰਥਵਿਵਸਥਾ ਦੇ ਮੋਰਚੇ 'ਤੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਸਾਡੀ ਅਰਥਵਿਵਸਥਾ ਚੰਗੀ ਸਥਿਤੀ ਵਿਚ ਹੈ। ਇਸ ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਤੋਂ ਇਲਾਵਾ ਪ੍ਰਧਾਨ ਮੰਤਰੀ ਦਫਤਰ ਅਤੇ ਸਬੰਧਿਤ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਸ਼ਾਮਿਲ ਸਨ।

Modi govt release covid 19 warriors data to fight against corona virus lock downPhoto

ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤੀ ਯੋਗੀ ਅਦਿੱਤਿਆਨਾਥ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ, ਕੇਰਲ ਦੇ ਮੁੱਖ ਮੰਤਰੀ ਪੀ ਵਿਜਯਨ ਸਮੇਤ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ।

PM Narendra ModiPM Narendra Modi

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement