ਮਹਾਂਰਾਸ਼ਟਰ 'ਚ ਪਿਛਲੇ 24 ਘੰਟੇ ਆਏ 440 ਨਵੇਂ ਕੇਸ, 19 ਮੌਤਾਂ, ਮੁੰਬਈ ਬਣਿਆ ਕਰੋਨਾ ਦਾ ਕੇਂਦਰ ਬਿੰਦੂ
Published : Apr 27, 2020, 6:49 am IST
Updated : Apr 27, 2020, 6:50 am IST
SHARE ARTICLE
coronavirus
coronavirus

ਦੇਸ਼ ਵਿਚ ਹੁਣ ਤੱਕ 26,496 ਲੋਕ ਇਸ ਵਾਇਰਸ ਦੇ ਪ੍ਰਭਾਵ ਹੇਠ ਆ ਚੁੱਕੇ ਹਨ ਅਤੇ 824 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

ਮੁੰਬਈ : ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਰੋਨਾ ਵਾਇਰਸ ਬੜੀ ਤੇਜ਼ੀ ਨਾਲ ਮਾਰ ਕਰ ਰਿਹਾ ਹੈ। ਭਾਰਤ ਵਿਚ ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰੀ ਮਹਾਂਰਾਸ਼ਟਰ ਦਾ ਹੈ ਜਿੱਥੇ ਬੜੀ ਤੇਜੀ ਨਾਲ ਕਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ। ਇੱਥੇ ਪਿਛਲੇ 24 ਘੰਟੇ ਵਿਚ 440 ਕਰੋਨਾ ਦੇ ਨਵੇਂ ਪੌਜਟਿਵ ਕੇਸ ਸਾਹਮਣੇ ਆ ਚੁੱਕੇ ਹਨ ਅਤੇ 19 ਲੋਕਾਂ ਦੀ ਇਸ ਵਾਇਰਸ ਦੇ ਕਾਰਨ  24 ਘੰਟੇ ਦੇ ਵਿਚ-ਵਿਚ ਮੌਤ ਹੋ ਚੁੱਕੀ ਹੈ।

Coronavirus lockdown hyderabad lady doctor societyCoronavirus 

ਦੱਸ ਦਈਏ ਕਿ ਇਸ ਸੂਬੇ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲਿਆ ਦੀ ਕੁੱਲ ਗਿਣਤੀ 342 ਹੈ ਜੋ ਕਿ ਦੇਸ਼ ਵਿਚ ਬਾਕੀ ਸੂਬਿਆਂ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਹੁਣ ਤੱਕ ਮਹਾਂਰਾਸ਼ਟਰ ਵਿਚ ਕੁੱਲ 8,068 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 1,188 ਦੇ ਕਰੀਬ ਲੋਕ ਇਸ ਬਿਮਾਰੀ ਵਿਚੋਂ  ਬਾਹਰ ਉਭਰ ਆਏ ਹਨ।

lockdown lockdown

ਇਸ ਦੇ ਨਾਲ ਹੀ ਮਹਾਂਰਾਸ਼ਟਰ ਦਾ ਮੁੰਬਈ ਸ਼ਹਿਰ ਕਰੋਨਾ ਪੌਜਿਟਵ ਕੇਸਾਂ  ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਜਿੱਥੇ ਕਿ ਕਰੋਨਾ ਪੌਜਟਿਵ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 5,407 ਤੱਕ ਪਹੁੰਚ ਗਈ ਹੈ। ਦੱਸ ਦੱਈਏ ਕਿ ਲੌਕਡਾਊਨ ਦੇ ਬਾਵਜੂਦ ਵੀ ਕਰੋਨਾ ਦੇ ਕੇਸਾਂ ਵਿਚ ਕਮੀਂ ਨਹੀਂ ਆ ਰਹੀ ਜਿਸ ਤੋਂ ਬਆਦ ਹੁਣ ਤੱਕ ਮੁੰਬਈ ਵਿਚ ਇਸ ਵਾਇਰਸ ਨਾਲ 204 ਲੋਕਾਂ ਦੀ ਮੌਤ ਹੋ ਗਈ

Coronavirus cases reduced in tamil nadu the state is hoping to end the diseaseCoronavirus cases 

ਅਤੇ ਜੇਕਰ ਪਿਛਲੇ 24 ਘੰਟੇ ਵਿਚ ਹੋਣ ਵਾਲੀਆਂ ਮੌਤਾਂ ਦੀ ਗੱਲ ਕਰੀਏ ਤਾਂ ਇਥੇ 12 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਇਥੇ 358 ਨਵੇਂ ਕੇਸ ਦਰਜ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੂਰੇ ਦੇਸ਼ ਵਿਚ ਹੁਣ ਤੱਕ 26,496 ਲੋਕ ਇਸ ਵਾਇਰਸ ਦੇ ਪ੍ਰਭਾਵ ਹੇਠ ਆ ਚੁੱਕੇ ਹਨ ਅਤੇ 824 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

coronavirus casescoronavirus cases

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement