3 ਮਈ ਮਗਰੋਂ ਵੀ ਜਾਰੀ ਰਹੇਗੀ ਤਾਲਾਬੰਦੀ? ਕੋਰੋਨਾ ਵਿਰੋਧੀ ਮੁਹਿੰਮ ਅਤੇ ਅਰਥਚਾਰਾ ਦੋਵੇਂ ਅਹਿਮ :ਮੋਦੀ
Published : Apr 27, 2020, 10:38 pm IST
Updated : Apr 27, 2020, 10:38 pm IST
SHARE ARTICLE
ਵੱਖੋ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਉ ਕਾਨਫ਼ਰੰਸ ਜ਼ਰੀਏ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।  ਪੀਟੀਆਈ
ਵੱਖੋ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਉ ਕਾਨਫ਼ਰੰਸ ਜ਼ਰੀਏ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਪੀਟੀਆਈ

ਪ੍ਰਧਾਨ ਮੰਤਰੀ ਨੇ ਕੀਤੀ ਮੁੱਖ ਮੰਤਰੀਆਂ ਨਾਲ ਗੱਲਬਾਤ, ਤਾਲਾਬੰਦੀ ਵਧਾਉਣ ਦੇ ਸੰਕੇਤ

ਨਵੀਂ ਦਿੱਲੀ, 27 ਅਪ੍ਰੈਲ: ਭਾਰਤ ਵਿਚ ਕੋਰੋਨਾ ਵਾਇਰਸ ਨਾਲ ਸਿੱਝਣ ਲਈ ਐਲਾਨੇ 40 ਦਿਨਾਂ ਦੇ ਲਾਕਡਾਊਨ ਦੇ ਆਖ਼ਰੀ ਹਫ਼ਤੇ ਵਿਚ ਦਾਖ਼ਲ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਅਤੇ ਕੋਰੋਨਾ ਵਿਰੁਧ ਦੇਸ਼ਵਿਆਪੀ ਮੁਹਿੰਮ ਨੂੰ ਜਾਰੀ ਰੱਖਣ ਦੇ ਨਾਲ ਹੀ ਦੇਸ਼ ਦੇ ਅਰਥਚਾਰੇ ਨੂੰ ਮਜ਼ਬੂਤ ਬਣਾਉਣ ਵਲ ਵੀ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿਤਾ।

IMAGE
ਮੋਦੀ ਨੇ ਕੋਰੋਨਾ ਵਾਇਰਸ ਦੀ ਲਾਗ ਦੀ ਮੌਜੂਦਾ ਹਾਲਤ ਅਤੇ ਲਾਗ 'ਤੇ ਕੰਟਰੋਲ ਲਈ ਜਾਰੀ ਤਾਲਾਬੰਦੀ ਨੂੰ ਪੜਾਅਵਾਰ ਢੰਗ ਨਾਲ ਹਟਾਉਣ ਦੇ ਤਰੀਕਿਆਂ ਬਾਰੇ ਚਰਚਾ ਲਈ ਵੀਡੀਉ ਕਾਨਫ਼ਰੰਸ ਜ਼ਰੀਏ ਬੈਠਕ ਵਿਚ ਮੁੱਖ ਮੰਤਰੀਆਂ ਨੂੰ ਉਕਤ ਗੱਲ ਕਹੀ। ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਕੋਵਿਡ-19 ਦਾ ਖ਼ਤਰਾ ਦੂਰ-ਦੂਰ ਤਕ ਖ਼ਤਮ ਹੋਣ ਵਾਲਾ ਨਹੀਂ, ਇਸ ਲਈ ਲਗਾਤਾਰ ਚੌਕਸ ਰਹਿਣਾ ਬਹੁਤ ਅਹਿਮ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਸੰਕਟ ਦੀ ਸ਼ੁਰੂਆਤ ਮਗਰੋਂ 22 ਮਾਰਚ ਤੋਂ ਹਾਲੇ ਤਕ ਲਾਗ ਦੀ ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਮੋਦੀ, ਰਾਜਾਂ ਦੇ ਮੁੱਖ ਮੰਤਰੀਆਂ ਨਾਲ ਚਾਰ ਵਾਰ ਵੀਡੀਉ ਕਾਨਫ਼ਰੰਸ ਜ਼ਰੀਏ ਬੈਠਕ ਕਰ ਚੁਕੇ ਹਨ।


ਸਰਕਾਰ ਦੁਆਰਾ ਜਾਰੀ ਬਿਆਨ ਮੁਤਾਬਕ ਬੈਠਕ ਵਿਚ ਮੋਦੀ ਨੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਕਿਹਾ, 'ਸਾਨੂੰ ਕੋਵਿਡ-19 ਵਿਰੁਧ ਲੜਾਈ ਵਿਚ ਅਰਥਵਿਵਸਥਾ ਨੂੰ ਵੀ ਬਰਾਬਰ ਅਹਿਮੀਅਤ ਦੇਣ ਦੀ ਲੋੜ ਹੈ।' ਉਨ੍ਹਾਂ ਮਹਾਂਮਾਰੀ ਦੀ ਮੌਜੂਦੀ ਸਥਿਤੀ ਤੋਂ ਮੁੱਖ ਮੰਤਰੀਆਂ ਨੂੰ ਜਾਣੂੰ ਕਰਾਉਂਦਿਆਂ ਰਾਜਾਂ ਵਿਚ ਪਛਾਣੇ ਗਏ ਲਾਗ ਪ੍ਰਭਾਵਤ ਇਲਾਕਿਆਂ ਵਿਚ ਕੇਂਦਰ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਅਹਿਮੀਅਤ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਾਲਾਬੰਦੀ ਦੇ ਸਾਰਥਕ ਨਤੀਜੇ ਨਿਕਲੇ ਹਨ ਅਤੇ ਪਿਛਲੇ ਲਗਭਗ ਡੇਢ ਮਹੀਨੇ ਵਿਚ ਤਾਲਾਬੰਦੀ ਦੌਰਾਨ ਦੇਸ਼ ਵਿਚ ਹਜ਼ਾਰਾਂ ਲੋਕਾਂ ਦੇ ਜੀਵਨ ਦੀ ਰਾਖੀ ਕੀਤੀ ਜਾ ਸਕੀ ਹੈ। ਮੋਦੀ ਨੇ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਹੁਣ ਤਕ ਦੇਸ਼ ਵਿਚ ਵੱਖ ਵੱਖ ਹਾਲਤਾਂ 'ਚ ਦੋ ਵਾਰ ਤਾਲਾਬੰਦੀ ਲਾਗੂ ਕੀਤੀ ਗਈ ਅਤੇ ਹੁਣ ਅਗਲੀ ਰਣਨੀਤੀ ਬਾਰੇ ਵਿਚਾਰ ਕਰਨਾ ਹੈ। ਉਨ੍ਹਾਂ ਮਾਹਰਾਂ ਦੀ ਰਾਏ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦਾ ਅਸਰ ਆਉਣ ਵਾਲੇ ਕਈ ਮਹੀਨਿਆਂ ਤਕ ਵਿਖਾਈ ਦਿੰਦਾ ਰਹੇਗਾ।


ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿਹਤ ਮੰਤਰੀ ਡਾ. ਹਰਸ਼ਵਰਧਨ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀ ਵੀ ਮੌਜੂਦ ਸਨ। ਬੈਠਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ, ਉਤਰਾਖੰਡ ਦੇ ਮੁੱਖ ਮੰਤਰੀ ਤਿਰਵੇਂਦਰ ਸਿੰਘ ਰਾਵਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾ ਅਤੇ ਕੇਰਲਾ ਦੇ ਮੁੱਖ ਮੰਤਰੀ ਪੀ ਵਿਜਯਨ ਸਣੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ। (ਏਜੰਸੀ)

IMAGE

ਬਹੁਤੇ ਮੁੱਖ ਮੰਤਰੀਆਂ ਨੇ ਤਾਲਾਬੰਦੀ ਵਧਾਉਣ ਦੀ ਪੈਰਵੀ ਕੀਤੀ : ਨਾਰਾਇਣਸਾਮੀ

ਨਵੀਂ ਦਿੱਲੀ, 27 ਅਪ੍ਰੈਲ: ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਉ ਕਾਨਫ਼ਰੰਸ ਜ਼ਰੀਏ ਹੋਈ ਬੈਠਕ ਦੌਰਾਨ ਬਹੁਤੇ ਮੁੱਖ ਮੰਤਰੀਆਂ ਨੇ ਤਾਲਾਬੰਦੀ ਤਿੰਨ ਮਈ ਮਗਰੋਂ ਵੀ ਅੱਗੇ ਵਧਾਉਣ ਦੀ ਰਾਏ ਦਿਤੀ ਅਤੇ ਨਾਲ ਹੀ ਚੌਕਸ ਰਹਿੰਦਿਆਂ ਅੱਗੇ ਵਧਣ ਦੀ ਗੱਲ ਆਖੀ। ਨਾਰਾਇਣਸਾਮੀ ਨੇ ਇਹ ਵੀ ਦਸਿਆ ਕਿ ਬੈਠਕ ਵਿਚ ਬਹੁਤੇ ਮੁੱਖ ਮੰਤਰੀਆਂ ਨੇ ਵੱਖ ਵੱਖ ਹਿੱਸਿਆਂ ਵਿਚ ਫਸੇ ਪ੍ਰਵਾਸੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਕੌਮੀ ਨੀਤੀ ਬਣਾਉਣ ਦਾ ਵੀ ਸੁਝਾਅ ਦਿਤਾ। ਉਨ੍ਹਾਂ ਦਸਿਆ ਕਿ ਭਾਜਪਾ ਸ਼ਾਸਤ ਰਾਜਾਂ ਦੇ ਬਹੁਤੇ ਮੁੱਖ ਮੰਤਰੀਆਂ ਨੇ ਕਿਹਾ ਕਿ ਤਾਲਾਬੰਦੀ ਜਾਰੀ ਰਹੇ ਅਤੇ ਆਰਥਕ ਗਤੀਵਿਧੀਆਂ ਹੌਲੀ ਹੌਲੀ ਸ਼ੁਰੂ ਹੋਣ। ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ਕਿਹਾ ਕਿ ਉਹ ਤਾਲਾਬੰਦੀ ਨੂੰ ਤਿੰਨ ਮਈ ਤੋਂ ਬਾਅਦ ਵੀ ਰਾਜ ਵਿਚ ਲਾਗੂ ਰਖਣਾ ਚਾਹੁੰਦੇ ਹਨ। (ਏਜੰਸੀ)

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement