
ਰੋਪੜ ਥਾਣੇ ਵਿੱਚ ਭਲਕੇ ਪੇਸ਼ ਹੋਣ 'ਤੇ ਅਜੇ ਵੀ ਸਸਪੈਂਸ ਬਰਕਰਾਰ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਦੀ ਪਟੀਸ਼ਨ 'ਤੇ ਬਹਿਸ ਪੂਰੀ ਹੋ ਗਈ ਹੈ। ਹਾਈਕੋਰਟ ਨੇ ਹੁਣ ਫ਼ੈਸਲਾ ਸੋਮਵਾਰ ਤੱਕ ਸੁਰੱਖਿਅਤ ਰੱਖ ਲਿਆ ਹੈ। ਪੰਜਾਬ ਪੁਲਿਸ ਨੇ ਵਿਸ਼ਵਾਸ ਨੂੰ ਕੱਲ੍ਹ ਰੋਪੜ ਥਾਣੇ ਵਿੱਚ ਤਲਬ ਕੀਤਾ ਹੈ। ਹਾਲਾਂਕਿ, ਕੁਮਾਰ ਵਿਸ਼ਵਾਸ ਆਉਣਗੇ ਜਾਂ ਨਹੀਂ ਇਸ ਬਾਰੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ।
Arvind Kejriwal
ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬਿਆਨ ਦੇਣ 'ਤੇ ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਸੀ। ਕੁਮਾਰ ਨੇ ਪਟੀਸ਼ਨ ਦਾਇਰ ਕਰਕੇ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਫਿਲਹਾਲ ਅੰਤਰਿਮ ਰਾਹਤ 'ਤੇ ਹਾਈਕੋਰਟ 'ਚ ਉਨ੍ਹਾਂ ਦੀ ਸੁਣਵਾਈ ਚੱਲ ਰਹੀ ਹੈ।
Kumar Vishwas alleges Arvind Kejriwal was supportive of separatists in Punjab
ਕੁਮਾਰ ਨੇ ਉਹ ਤਸਵੀਰਾਂ ਟਵੀਟ ਕੀਤੀਆਂ ਸਨ, ਜਿਨ੍ਹਾਂ 'ਚ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਕੁਮਾਰ ਵਿਸ਼ਵਾਸ ਦੇ ਗਾਜ਼ੀਆਬਾਦ ਸਥਿਤ ਘਰ ਪਹੁੰਚੀ ਸੀ। ਕੁਮਾਰ ਨੇ ਖੁਦ ਇਸ ਦੀਆਂ ਤਸਵੀਰਾਂ ਟਵੀਟ ਕੀਤੀਆਂ ਸਨ। ਜਿਸ ਰਾਹੀਂ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਸੀ ਕਿ ਜਿਸ ਦੇ ਇਸ਼ਾਰੇ 'ਤੇ ਉਹ ਅਜਿਹਾ ਕਰ ਰਿਹਾ ਹੈ, ਉਹ ਪੰਜਾਬ ਅਤੇ ਮਾਨ ਨਾਲ ਧੋਖਾ ਕਰੇਗਾ।