
ਗੁਰਦਾਸਪੁਰ ਵਾਸੀਆਂ ਨੂੰ ਮਿਲ ਸਕਦਾ ਹੈ ਵੱਡਾ ਤੋਹਫ਼ਾ!
MP ਸੰਨੀ ਦਿਓਲ ਨੇ ਕੀਤੀ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਮੁਲਾਕਾਤ
ਨਵੀਂ ਦਿੱਲੀ : ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ ਹੈ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਦ ਹੀ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਵੱਡਾ ਤੋਹਫ਼ਾ ਮਿਲੇਗਾ।
Sunny Deol Meets Union Minister Regarding Setting Up AIIMS Or PGI Satellite Center
ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਸਿਹਤ ਸੱਮਸਿਆਵਾਂ ਨੂੰ ਲੈ ਕੇ ਇਕ ਬੈਠਕ ਹੋਈ ਹੈ। ਜਿਸ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਹੋਇਆ ਦੱਸਿਆ ਕਿ ਸਰਹੱਦੀ ਖੇਤਰ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਦੂਰ ਜਾਣਾ ਪੈਂਦਾ ਹੈ ਅਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਦੇਖਦਿਆਂ ਹੋਇਆਂ ਮੇਰੇ ਇਲਾਕੇ 'ਚ AIIMS ਜਾਂ PGI ਦੇ ਸੈਟੇਲਾਈਟ ਕੇਂਦਰ ਸਥਾਪਿਤ ਕੀਤਾ ਜਾਵੇ।
Sunny Deol Meets Union Minister Regarding Setting Up AIIMS Or PGI Satellite Center
ਅੱਗੇ ਜਾਣਕਾਰੀ ਦਿੰਦਿਆਂ ਸੰਨੀ ਦਿਓਲ ਨੇ ਦੱਸਿਆ ਕੇ ਇਸ ਸਬੰਧੀ ਕੇਂਦਰੀ ਮੰਤਰੀ ਵਲੋਂ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋ ਇਸ ਨੂੰ ਪਹਿਲ ਦੇ ਅਧਾਰ 'ਤੇ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਸੰਨੀ ਦਿਓਲ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਜਲਦ ਹੀ ਇਹ ਤੋਹਫ਼ਾ ਮੈਂ ਆਪਣੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਾਂਗਾ।