
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ 28 ਅਪ੍ਰੈਲ ਤੱਕ ਟਾਲ ਦਿੱਤਾ ਹੈ।
ਨਵੀਂ ਦਿੱਲੀ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ 'ਚ 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧਾ ਦਿੱਤੀ ਹੈ। ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਸੀਬੀਆਈ ਮਾਮਲੇ ਵਿੱਚ ਜ਼ਮਾਨਤ ਉੱਤੇ ਦਿੱਲੀ ਹਾਈ ਕੋਰਟ ਦੀ ਸੁਣਵਾਈ ਦੌਰਾਨ ਬੈਂਚ ਨੇ ਸੀਬੀਆਈ ਨੂੰ ਕਿਹਾ ਕਿ ਜੇਕਰ ਤੁਹਾਡੇ ਕੋਲ ਉਹ ਸਬੂਤ ਹਨ ਜਿਨ੍ਹਾਂ ਉੱਤੇ ਤੁਹਾਨੂੰ ਭਰੋਸਾ ਹੈ ਤਾਂ ਉਹ ਸਾਨੂੰ ਵੀ ਦਿਖਾਓ।
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ 28 ਅਪ੍ਰੈਲ ਤੱਕ ਟਾਲ ਦਿੱਤਾ ਹੈ। ਈਡੀ ਮਾਮਲੇ 'ਚ ਅਦਾਲਤ ਨੇ 18 ਅਪ੍ਰੈਲ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ ਪਹਿਲੀ ਵਾਰ ਮਨੀਸ਼ ਸਿਸੋਦੀਆ ਦਾ ਨਾਂ ਆਪਣੀ ਚਾਰਜਸ਼ੀਟ ਵਿਚ ਮੁਲਜ਼ਮ ਵਜੋਂ ਅਦਾਲਤ ਵਿਚ ਪੇਸ਼ ਕੀਤਾ ਸੀ।
Manish Sisodia
ਸੀਬੀਆਈ ਨੇ ਮੰਗਲਵਾਰ ਨੂੰ ਹੀ ਰਾਊਜ਼ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸਿਸੋਦੀਆ ਤੋਂ ਇਲਾਵਾ ਜਾਂਚ ਏਜੰਸੀ ਦੀ ਚਾਰਜਸ਼ੀਟ 'ਚ ਹੈਦਰਾਬਾਦ ਦੇ ਸੀਏ ਬੁਚੀ ਬਾਬੂ ਗੋਰਾਂਤਲਾ, ਅਰਜੁਨ ਪਾਂਡੇ ਅਤੇ ਅਮਨਦੀਪ ਸਿੰਘ ਢੱਲ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਚਾਰਜਸ਼ੀਟ 'ਤੇ 12 ਮਈ ਨੂੰ ਸੁਣਵਾਈ ਕਰੇਗੀ। ਬੁਚੀ ਬਾਬੂ ਗੋਰਾਂਤਲਾ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਬੇਟੀ ਕਵਿਤਾ ਦੇ ਸੀਏ ਹਨ। ਈਡੀ ਨੇ ਇਸ ਮਾਮਲੇ ਵਿਚ ਕਵਿਤਾ ਤੋਂ ਵੀ ਪੁੱਛਗਿੱਛ ਕੀਤੀ ਹੈ।