
ਬਿਊਰੋ ਮੁਖੀ ਵਰਿੰਦਰ ਕੁਮਾਰ CM ਮਾਨ ਨੂੰ ਭੇਜਣਗੇ ਪ੍ਰਸਤਾਵ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਆਪਣੀ ਵੱਖ ਪੁਲਿਸ ਫੋਰਸ ਬਣਾਉਣ ਦੇ ਵਿਸ਼ੇ ’ਤੇ ਗੰਭੀਰਤਾ ਨਾਲ ਸੋਚਣਾ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਕੋਲ ਇਸ ਸਮੇਂ ਭ੍ਰਿਸ਼ਟਾਚਾਰ ਦੇ ਕੇਸ ਤੇਜ਼ੀ ਨਾਲ ਆ ਰਹੇ ਹਨ, ਜਿਸ ਨੂੰ ਵੇਖਦੇ ਹੋਏ ਉਸ ਨੇ ਜਿੱਥੇ ਇਕ ਪਾਸੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਕੋਲ ਲਗਭਗ 600 ਪੁਲਿਸ ਕਰਮਚਾਰੀਆਂ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕਣਕ ਵੱਢਣ ਗਏ ਗਏ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
ਉੱਥੇ ਹੀ ਦੂਜੇ ਪਾਸੇ ਬਿਊਰੋ ਦੇ ਚੀਫ਼ ਡਾਇਰੈਕਟਰ ਅਤੇ ਏ. ਡੀ. ਜੀ. ਪੀ. ਵਰਿੰਦਰ ਕੁਮਾਰ ਨੇ ਵਿਜੀਲੈਂਸ ਬਿਊਰੋ ਦੀ ਵੱਖ ਕੇਡਰ ਫੋਰਸ ਬਣਾਉਣ ਦਾ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ। ਵਿਜੀਲੈਂਸ ਬਿਊਰੋ ਇਸ ਸਮੇਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਆਪਣਾ ਕੰਮ ਚਲਾ ਰਿਹਾ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਨਾਲ ਟਰੱਕ ਡਰਾਈਵਰ ਦੀ ਹੋਈ ਮੌਤ
ਵਰਿੰਦਰ ਕੁਮਾਰ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਆਪਣੀ ਕੇਡਰ ਫੋਰਸ ਬਣਨ ਤੋਂ ਬਾਅਦ ਬਿਊਰੋ ਨੂੰ ਸਿਖਲਾਈ ਪ੍ਰਾਪਤ ਅਧਿਕਾਰੀ ਅਤੇ ਕਰਮਚਾਰੀ ਮਿਲ ਜਾਣਗੇ। ਵੱਖ ਕੇਡਰ ਫੋਰਸ ਲਈ ਮੁੱਖ ਮੰਤਰੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਭਰਤੀ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਦੀ ਕਾਰਜ ਪ੍ਰਣਾਲੀ ਅਨੁਸਾਰ ਸਿਖਲਾਈ ਦਿੱਤੀ ਜਾਵੇਗੀ।
ਵਿਜੀਲੈਂਸ ਬਿਊਰੋ ਦੇ ਅਧਿਕਾਰੀ ਮੰਨਦੇ ਹਨ ਕਿ ਬਿਊਰੋ ਦਾ ਕੰਮ ਗੁੰਝਲਦਾਰ ਅਤੇ ਔਖਾ ਹੈ ਕਿਉਂਕਿ ਪਹਿਲਾਂ ਤਾਂ ਬਿਊਰੋ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਵਿਚ ਡੂੰਘਾਈ ’ਤੇ ਜਾਣਾ ਪੈਂਦਾ ਹੈ ਅਤੇ ਦੂਜਾ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲਿਆਂ ਵਿਚ ਉਨ੍ਹਾਂ ਨੂੰ ਬਹੁਤ ਹੀ ਬਾਰੀਕੀ ਨਾਲ ਜਾਂਚ ਕਰਨੀ ਪੈਂਦੀ ਹੈ। ਜੇ ਬਿਊਰੋ ਦੀ ਆਪਣੀ ਕੇਡਰ ਫੋਰਸ ਹੋਵੇਗੀ ਤਾਂ ਬਿਊਰੋ ਨੂੰ ਕੰਮ ਕਰਨ ਵਿਚ ਸੌਖ ਹੋਵੇਗੀ।