
ਕਿਹਾ, ਕਾਂਗਰਸ ਸੰਵਿਧਾਨ ਅਤੇ ਰਾਖਵਾਂਕਰਨ ਦੀ ਰਾਖੀ ਲਈ ਚੱਟਾਨ ਵਾਂਗ ਭਾਜਪਾ ਦੇ ਰਾਹ ’ਚ ਖੜੀ ਹੈ
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਨਿਚਰਵਾਰ ਨੂੰ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਈ ਨੇਤਾਵਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਲੋਕਾਂ ਦੇ ਬਿਆਨਾਂ ਨੇ ਇਹ ਸਪੱਸ਼ਟ ਕਰ ਦਿਤਾ ਹੈ ਕਿ ਉਨ੍ਹਾਂ ਦਾ ਉਦੇਸ਼ ਸੰਵਿਧਾਨ ਨੂੰ ਬਦਲ ਕੇ ਲੋਕਤੰਤਰ ਨੂੰ ਤਬਾਹ ਕਰਨਾ ਅਤੇ ਦਲਿਤਾਂ, ਓ.ਬੀ.ਸੀ. ਅਤੇ ਆਦਿਵਾਸੀਆਂ ਲਈ ਰਾਖਵਾਂਕਰਨ ਖੋਹ ਕੇ ਦੇਸ਼ ਚਲਾਉਣ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਖਤਮ ਕਰਨਾ ਹੈ।
ਉਨ੍ਹਾਂ ਕਿਹਾ, ‘‘ਭਾਜਪਾ ਨੇਤਾਵਾਂ ਅਤੇ ਨਰਿੰਦਰ ਮੋਦੀ ਦੇ ਕਰੀਬੀ ਲੋਕਾਂ ਦੇ ਬਿਆਨਾਂ ਤੋਂ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਦਾ ਉਦੇਸ਼ ਸੰਵਿਧਾਨ ਨੂੰ ਬਦਲ ਕੇ ਦੇਸ਼ ਦੇ ਲੋਕਤੰਤਰ ਨੂੰ ਤਬਾਹ ਕਰਨਾ ਅਤੇ ਦਲਿਤਾਂ, ਓ.ਬੀ.ਸੀ., ਆਦਿਵਾਸੀਆਂ ਦਾ ਰਾਖਵਾਂਕਰਨ ਖੋਹ ਕੇ ਦੇਸ਼ ਚਲਾਉਣ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਖਤਮ ਕਰਨਾ ਹੈ।’’
ਰਾਹੁਲ ਗਾਂਧੀ ਨੇ ਕਿਹਾ, ‘‘ਕਾਂਗਰਸ ਸੰਵਿਧਾਨ ਅਤੇ ਰਾਖਵਾਂਕਰਨ ਦੀ ਰਾਖੀ ਲਈ ਚੱਟਾਨ ਵਾਂਗ ਭਾਜਪਾ ਦੇ ਰਾਹ ’ਚ ਖੜੀ ਹੈ। ਜਦੋਂ ਤਕ ਕਾਂਗਰਸ ਹੈ, ਦੁਨੀਆਂ ਦੀ ਕੋਈ ਵੀ ਤਾਕਤ ਗਰੀਬਾਂ ਤੋਂ ਰਾਖਵਾਂਕਰਨ ਨਹੀਂ ਖੋਹ ਸਕਦੀ।’’
ਕਾਂਗਰਸ ਅਤੇ ਉਸ ਦੇ ਚੋਟੀ ਦੇ ਨੇਤਾ ਇਸ ਲੋਕ ਸਭਾ ਚੋਣਾਂ ਵਿਚ ਲਗਾਤਾਰ ਦੋਸ਼ ਲਗਾ ਰਹੇ ਹਨ ਕਿ ਭਾਜਪਾ ਸੰਵਿਧਾਨ ਨੂੰ ਬਦਲਣ ਅਤੇ ਰਾਖਵਾਂਕਰਨ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੂਜੇ ਪਾਸੇ, ਪ੍ਰਧਾਨ ਮੰਤਰੀ ਮੋਦੀ ਅਤੇ ਸੀਨੀਅਰ ਭਾਜਪਾ ਨੇਤਾਵਾਂ ਨੇ ਹਾਲ ਹੀ ’ਚ ਕਈ ਚੋਣ ਰੈਲੀਆਂ ’ਚ ਦੋਸ਼ ਲਾਇਆ ਹੈ ਕਿ ਕਾਂਗਰਸ ਐਸ.ਸੀ., ਐਸ.ਟੀ. ਅਤੇ ਓ.ਬੀ.ਸੀ. ਦੇ ਮੁਸਲਿਮ ਭਾਈਚਾਰੇ ਨੂੰ ਰਾਖਵਾਂਕਰਨ ਦੇਣਾ ਚਾਹੁੰਦੀ ਹੈ।