Delhi News : ਪਿਆਰ ਵਿਚ ਅੜਿੱਕਾ ਬਣਨ 'ਤੇ ਨਾਬਾਲਗ ਨੇ ਆਪਣੀ ਪ੍ਰੇਮਿਕਾ ਦੀ ਮਾਂ ਦੀ ਗੋਲੀ ਮਾਰ ਕੇ ਕੀਤਾ ਕਤਲ
Published : Apr 27, 2024, 1:10 pm IST
Updated : Apr 27, 2024, 1:27 pm IST
SHARE ARTICLE
Girlfriend's mother shot dead Delhi News
Girlfriend's mother shot dead Delhi News

Delhi News: ਪੁਲਿਸ ਨੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਸ਼ੁਰੂ

Girlfriend's mother shot dead Delhi News: ਉੱਤਰੀ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ 'ਚ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਾਬਾਲਗ ਮੁਲਜ਼ਮ ਦਾ ਔਰਤ ਦੀ ਨਾਬਾਲਗ ਧੀ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। ਮੁਲਜ਼ਮ ਅਤੇ ਔਰਤ ਦੋਵੇਂ ਇੱਕੋ ਇਲਾਕੇ ਵਿੱਚ ਰਹਿੰਦੇ ਸਨ।

ਇਹ ਵੀ ਪੜ੍ਹੋ: Ranbir Singh Kundu News: ਪੰਜਾਬ ਕੁਸ਼ਤੀ ਸੰਸਥਾ ਦੇ ਸੈਕਟਰੀ ਰਣਬੀਰ ਸਿੰਘ ਕੁੰਡੂ ਕੋਚ ਦਾ ਹੋਇਆ ਦਿਹਾਂਤ

ਜਾਣਕਾਰੀ ਮੁਤਾਬਕ ਦੋਸ਼ੀ ਨੇ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਔਰਤ ਨੇ ਮੁਲਜ਼ਮ ਨਾਲ ਆਪਣੀ ਧੀ ਦੇ ਰਿਸ਼ਤੇ ਦਾ ਵਿਰੋਧ ਕੀਤਾ ਸੀ। ਇਸ ਵਿਰੋਧ ਤੋਂ ਗੁੱਸੇ 'ਚ ਆ ਕੇ ਦੋਸ਼ੀ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਪਿਸਤੌਲ ਖਰੀਦ ਕੇ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ: Ranchi School Bus News: ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਬੱਸ ਖੇਤਾਂ ਵਿਚ ਪਲਟੀ, ਪੈ ਗਿਆ ਚੀਕ ਚਿਹਾੜਾ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਇਕ ਦਿਨ ਪਹਿਲਾਂ ਆਪਣੇ ਵਟਸਐਪ ਸਟੇਟਸ 'ਤੇ ਪਿਸਤੌਲ ਅਤੇ ਗੋਲੀਆਂ ਦੀ ਫੋਟੋ ਪਾਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੀੜਤਾ ਦੀ ਪਛਾਣ ਸਰਿਤਾ ਸ਼ਰਮਾ ਵਜੋਂ ਹੋਈ ਹੈ। ਉਸ ਨੂੰ ਜਹਾਂਗੀਰਪੁਰੀ ਸਥਿਤ ਘਰ ਦੇ ਅੰਦਰ ਗੋਲੀ ਮਾਰ ਦਿੱਤੀ ਗਈ ਸੀ। ਦੋਸ਼ੀ ਨਾਬਾਲਗ ਦੀ ਪਛਾਣ ਕਰ ਲਈ ਗਈ ਹੈ ਅਤੇ ਉਹ ਫਰਾਰ ਹੈ। ਪੁਲਿਸ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ।

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਰਿਤਾ ਦੀ ਬੇਟੀ ਨੂੰ ਨਾਬਾਲਗ ਦੋਸ਼ੀ ਤੰਗ ਪ੍ਰੇਸ਼ਾਨ ਕਰਦਾ ਸੀ। ਔਰਤ ਨੇ ਉਸ ਦੀ ਹਰਕਤ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਸ ਨੇ ਗੁੱਸੇ 'ਚ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ।

(For more Punjabi news apart from Girlfriend's mother shot dead Delhi News, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਸ਼ਲ ਮੀਡੀਆ 'ਤੇ BSNL ਦੇ ਹੱਕ 'ਚ ਚੱਲੀ ਮੁਹਿੰਮ, ਅੰਬਾਨੀ ਸਣੇ ਬਾਕੀ ਮੋਬਾਇਲ ਨੈੱਟਵਰਕ ਕੰਪਨੀਆਂ ਨੂੰ ਛਿੜੀ ਚਿੰਤਾ

13 Jul 2024 3:32 PM

"ਸਿੱਖਾਂ ਨੂੰ ਹਮੇਸ਼ਾ ਦੇਸ਼ਧ੍ਰੋਹੀ ਕਹਿ ਕੇ ਜੇਲ੍ਹਾਂ 'ਚ ਡੱਕਿਆ ਗਿਆ - ਗਿਆਨੀ ਹਰਪ੍ਰੀਤ ਸਿੰਘ ਸਰਕਾਰ ਵੱਲੋਂ 25 ਜੂਨ ਨੂੰ

13 Jul 2024 3:26 PM

"ਸਿੱਖਾਂ ਨੂੰ ਹਮੇਸ਼ਾ ਦੇਸ਼ਧ੍ਰੋਹੀ ਕਹਿ ਕੇ ਜੇਲ੍ਹਾਂ 'ਚ ਡੱਕਿਆ ਗਿਆ - ਗਿਆਨੀ ਹਰਪ੍ਰੀਤ ਸਿੰਘ ਸਰਕਾਰ ਵੱਲੋਂ 25 ਜੂਨ ਨੂੰ

13 Jul 2024 3:24 PM

ਘਰ ਦੀ ਛੱਤ ’ਤੇ Solar Project, ਖੇਤਾਂ ’ਚ ਸੋਲਰ ਨਾਲ ਹੀ ਚੱਲਦੀਆਂ ਮੋਟਰਾਂ, ਕਾਰਾਂ CNG ਤੇ ਘਰ ’ਚ ਲਾਇਆ Rain......

11 Jul 2024 5:35 PM

ਹਰਿਆਣਾ 'ਚ ਭੁੱਬਾਂ ਮਾਰ-ਮਾਰ ਰੋ ਰਹੇ ਬੇਘਰ ਹੋਏ ਸਿੱਖ, ਦੇਖੋ ਪਿੰਡ ਅਮੂਪੁਰ ਤੋਂ ਰੋਜ਼ਾਨਾ ਸਪੋਕਸਮੈਨ ਦੀ Ground Repor

11 Jul 2024 4:21 PM
Advertisement