Weather News : ਇਨ੍ਹਾਂ 10 ਜ਼ਿਲ੍ਹਿਆਂ ’ਚ ਗੜੇਮਾਰੀ ਦੀ ਸੰਭਾਵਨਾ

By : BALJINDERK

Published : Apr 27, 2024, 4:39 pm IST
Updated : Apr 27, 2024, 4:39 pm IST
SHARE ARTICLE
Heavy rain
Heavy rain

Weather News: 30 ਅਪ੍ਰੈਲ ਤੱਕ ਹਿਮਾਚਲ ’ਚ ਭਾਰੀ ਮੀਂਹ ਦਾ ਅਲਰਟ ਜਾਰੀ 

Weather News :  ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਸ਼ਿਮਲਾ ਸਮੇਤ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਖਰਾਬ ਹੋ ਗਿਆ ਹੈ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋਈ ਹੈ। ਸਰਗਰਮ ਵੈਸਟਰਨ ਡਿਸਟਰਬੈਂਸ (ਡਬਲਯੂ.ਡੀ.) ਦੇ ਕਾਰਨ ਅਗਲੇ ਚਾਰ ਦਿਨਾਂ ਤੱਕ ਪਹਾੜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਅੱਜ ਯਾਨੀ ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਔਰੇਂਜ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜੋ:Punjab news : ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ

ਵਿਭਾਗ ਵਲੋਂ ਇਹ ਚਿਤਾਵਨੀ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਅਤੇ ਤੂਫਾਨ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਤੀ ਗਈ ਹੈ। ਆਈਐਮਡੀ ਮੁਤਾਬਕ 28 ਅਤੇ 29 ਅਪ੍ਰੈਲ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਚੰਬਾ, ਲਾਹੌਲ ਸਪਿਤੀ, ਕਿਨੌਰ ਅਤੇ ਕੁੱਲੂ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਵੀ ਹੋ ਸਕਦੀ ਹੈ। 30 ਅਪ੍ਰੈਲ ਨੂੰ ਪੱਛਮੀ ਗੜਬੜੀ ਕਮਜ਼ੋਰ ਹੋ ਜਾਵੇਗੀ। ਇਸ ਕਾਰਨ ਪਹਿਲੀ ਮਈ ਤੋਂ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜੋ:Miss Universe Buenos Aires 2024: 60 ਸਾਲਾ ਲੇਜੈਂਡਰਾ ਮਾਰੀਸਾ ਨੇ ਰਚਿਆ ਇਤਿਹਾਸ ਮਿਸ ਅਰਜਨਟੀਨਾ ਮੁਕਾਬਲੇ ਲਈ ਕੀਤਾ ਕੁਆਲੀਫਾਈ

ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਵੀ ਚੇਤਾਵਨੀ ਦਿੱਤੀ ਹੈ। ਇਨ੍ਹਾਂ ਵਿੱਚ ਸ਼ਿਮਲਾ, ਸੋਲਨ, ਕੁੱਲੂ, ਸਿਰਮੌਰ, ਚੰਬਾ, ਕਾਂਗੜਾ, ਬਿਲਾਸਪੁਰ, ਹਮੀਰਪੁਰ, ਕੁੱਲੂ ਅਤੇ ਮੰਡੀ ਸ਼ਾਮਲ ਹਨ। ਇਸ ਕਾਰਨ ਸੇਬ ਦੇ ਨਾਲ-ਨਾਲ ਹੋਰ ਫਲ ਅਤੇ ਸਬਜ਼ੀਆਂ ਵੀ ਗੜੇਮਾਰੀ ਕਾਰਨ ਖਰਾਬ ਹੋ ਸਕਦੀਆਂ ਹਨ।

ਇਹ ਵੀ ਪੜੋ:Ludhiana News : ਜਿੰਮ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਨ ਵਾਲੇ 3 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ  

(For more news apart from  Heavy rain alert issued in Himachal till April 30 News in Punjabi, stay tuned to Rozana Spokesman)

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement