
ਅੰਨਪੂਰਨਾ ਨਗਰ ਦਾ ਰਹਿਣ ਵਾਲਾ ਸੀ ਪ੍ਰਦੀਪ ਪਾਂਡੇ
UP News : ਸੁਲਤਾਨਪੁਰ ਜ਼ਿਲ੍ਹੇ ਦੇ ਇਕ ਪਿੰਡ ਵਿਚ ਛੁੱਟੀ 'ਤੇ ਆਏ ਫ਼ੌਜ ਦੇ ਸੂਬੇਦਾਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਪੁਲਿਸ ਮੁਤਾਬਕ ਗੋਸਾਈਗੰਜ ਥਾਣਾ ਖੇਤਰ ਦੇ ਅੰਨਪੂਰਨਾ ਨਗਰ ਦਾ ਰਹਿਣ ਵਾਲਾ ਪ੍ਰਦੀਪ ਪਾਂਡੇ (41) ਮੇਰਠ 'ਚ ਸੂਬੇਦਾਰ ਦੇ ਅਹੁਦੇ 'ਤੇ ਫੌਜ 'ਚ ਤਾਇਨਾਤ ਸੀ ਅਤੇ ਉਹ ਚਾਰ ਦਿਨ ਪਹਿਲਾਂ ਛੁੱਟੀ 'ਤੇ ਘਰ ਆਇਆ ਸੀ।
ਉਨ੍ਹਾਂ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਇਨਵਰਟਰ ਦਾ ਪਲੱਗ ਬੋਰਡ ਵਿਚ ਲਗਾਉਂਦੇ ਸਮੇਂ ਪ੍ਰਦੀਪ ਨੂੰ ਕਰੰਟ ਲੱਗ ਗਿਆ ਅਤੇ ਬੁਰੀ ਤਰ੍ਹਾਂ ਝੁਲਸ ਗਿਆ। ਪਰਿਵਾਰ ਵਾਲੇ ਉਸ ਨੂੰ ਸੁਲਤਾਨਪੁਰ ਮੈਡੀਕਲ ਕਾਲਜ ਲੈ ਗਏ।
ਜਿੱਥੇ ਡਾਕਟਰ ਨੇ ਪ੍ਰਦੀਪ ਪਾਂਡੇ ਨੂੰ ਮ੍ਰਿਤਕ ਐਲਾਨ ਦਿੱਤਾ। ਗੋਸਾਈਗੰਜ ਥਾਣਾ ਇੰਚਾਰਜ ਧੀਰਜ ਕੁਮਾਰ ਨੇ ਦੱਸਿਆ ਕਿ ਮਾਮਲੇ ਸਬੰਧੀ ਅਗਾਊਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।