Kolkata Airport : ਕੋਲਕਾਤਾ ਸਮੇਤ 4 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , 'ਰਮੇਸ਼ਵਰਮ ਕੈਫੇ ਤੋਂ ਵੀ ਵੱਡਾ ਬੰਬ'
Published : Apr 27, 2024, 10:33 am IST
Updated : Apr 27, 2024, 10:33 am IST
SHARE ARTICLE
kolkata Airport
kolkata Airport

ਕੋਲਕਾਤਾ ਹਵਾਈ ਅੱਡੇ ਸਮੇਤ 4 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰਾਮੇਸ਼ਵਰਮ ਕੈਫੇ ਦਾ ਵੀ ਜ਼ਿਕਰ

Kolkata Airport : ਪੱਛਮੀ ਬੰਗਾਲ ਦੇ ਕੋਲਕਾਤਾ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਥਾਨਕ ਪੁਲਿਸ ਹਰਕਤ ਵਿੱਚ ਆ ਗਈ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਈਮੇਲ ਸ਼ੁੱਕਰਵਾਰ ਨੂੰ ਮਿਲਿਆ ਸੀ, ਜਿਸ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਈਮੇਲ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਸ਼ਹਿਰ ਦੇ ਕਈ ਹਵਾਈ ਅੱਡਿਆਂ ਵਿੱਚ ਬੰਬ ਰੱਖੇ ਗਏ ਹਨ। ਧਮਕੀ ਮਿਲਣ ਤੋਂ ਬਾਅਦ ਹਵਾਈ ਅੱਡੇ 'ਤੇ ਸੁਰੱਖਿਆ ਬਲ ਵਧਾ ਦਿੱਤੇ ਗਏ ਹਨ।

ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦਿੱਤੀ ਇਹ ਜਾਣਕਾਰੀ  


ਕੋਲਕਾਤਾ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਕਰੀਬ 12.55 ਵਜੇ ਬੰਬ ਫਟਣ ਦੀ ਗੱਲ ਕਹੀ ਗਈ ਸੀ ਪਰ ਅਜਿਹਾ ਨਹੀਂ ਹੋਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਈਮੇਲ 'ਚ ਲਿਖਿਆ ਗਿਆ ਹੈ ਕਿ ਇੱਥੇ ਰੱਖੇ ਗਏ ਬੰਬ ਰਾਮੇਸ਼ਵਰਮ ਕੈਫੇ 'ਚ ਰੱਖੇ ਬੰਬਾਂ ਤੋਂ ਕਿਤੇ ਜ਼ਿਆਦਾ ਵੱਡੇ ਅਤੇ ਸ਼ਕਤੀਸ਼ਾਲੀ ਹਨ। 

ਹਵਾਈ ਅੱਡੇ ਤੋਂ ਇਲਾਵਾ ਸ਼ਹਿਰ ਵਿੱਚ ਚਾਰ ਹੋਰ ਥਾਵਾਂ ’ਤੇ ਵੀ ਬੰਬ ਰੱਖੇ ਗਏ ਹਨ। ਇਹ ਸਾਰੇ ਬੰਬ 12:55 ਵਜੇ ਫਟਣਗੇ, ਪਰ ਅਜਿਹਾ ਨਹੀਂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਕੀ ਭਰੀ  ਈਮੇਲ ਫਰਜ਼ੀ ਨਿਕਲੀ ਹੈ। ਇਸ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ। ਦੱਸ ਦੇਈਏ ਕਿ ਏਅਰਪੋਰਟ ਮੈਨੇਜਰ ਨੂੰ ਬੰਬ ਧਮਾਕੇ ਦੀ ਧਮਕੀ ਵਾਲਾ ਈਮੇਲ ਭੇਜਿਆ ਗਿਆ ਸੀ।

 ਜਾਂਚ ਵਿੱਚ ਜੁਟੀ ਹੋਈ ਹੈ ਪੁਲਿਸ 

ਬੰਬ ਧਮਾਕੇ ਸਬੰਧੀ  ਈਮੇਲ ਮਿਲਣ ਤੋਂ ਬਾਅਦ ਕੋਲਕਾਤਾ ਪੁਲਿਸ ਨੇ ਤੁਰੰਤ ਈਮੇਲ ਦੇ ਸਰੋਤ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਕਾਫੀ ਖੋਜ ਤੋਂ ਬਾਅਦ ਪਤਾ ਲੱਗਾ ਕਿ ਇਹ ਈਮੇਲ ਫਰਜ਼ੀ ਹੈ। ਕਿਸੇ ਨੇ ਉਂਝ ਹੀ ਇਹ ਈਮੇਲ ਭੇਜ ਦਿੱਤਾ ਸੀ। ਪੁਲਿਸ ਅਜੇ ਵੀ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ। 

ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾ ਮਿਲੀ ਹੋਵੇ। ਕੁਝ ਦਿਨ ਪਹਿਲਾਂ ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਦੱਸ ਦੇਈਏ ਕਿ 1 ਮਾਰਚ ਨੂੰ ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ 'ਚ ਧਮਾਕਾ ਹੋਇਆ ਸੀ।

 

 

Location: India, West Bengal

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement