
18 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ
ਰੋਹਿਣੀ ਦੇ ਸੈਕਟਰ 17 ਦੀਆਂ ਝੁੱਗੀਆਂ-ਝੌਂਪੜੀਆਂ ਵਿਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ 18 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ ’ਤੇ ਪਹੁੰਚ ਗਈਆਂ। ਦਸਦਈਏ ਕਿ ਫਿਲਹਾਲ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਗੁੱਸੇ ਵਿਚ ਆਏ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਦੇ ਸ਼ੀਸ਼ੇ ਤੋੜ ਦਿਤੇ। ਲੋਕਾਂ ਦਾ ਦੋਸ਼ ਹੈ ਕਿ ਅੱਗ ਬੁਝਾਊ ਗੱਡੀਆਂ ਦੇਰੀ ਨਾਲ ਪਹੁੰਚੀਆਂ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।