ਪੰਜਾਬ ਤੇ ਜੰਮੂ-ਕਸ਼ਮੀਰ 'ਚ ਹਿੰਦੂਆਂ ਨੂੰ ਨਹੀਂ ਮਿਲ ਸਕਦਾ ਧਾਰਮਿਕ ਘੱਟ ਗਿਣਤੀ ਦਾ ਦਰਜਾ
Published : May 27, 2018, 1:20 pm IST
Updated : May 27, 2018, 1:20 pm IST
SHARE ARTICLE
Hindu womens
Hindu womens

ਦੇਸ਼ ਦੇ ਸੱਤ ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਸੂਬੇ ਵਿਚ ਹਿੰਦੂਆਂ ਨੂੰ ਘੱਟ ਗਿਣਤੀ ਵਰਗ ਦਾ ਦਰਜਾ ਦਿਤੇ ਜਾਣ ਦੀ ਮੰਗ ਵਾਲੀ ਅਰਜ਼ੀ 'ਤੇ ...

ਨਵੀਂ ਦਿੱਲੀ : ਦੇਸ਼ ਦੇ ਸੱਤ ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਸੂਬੇ ਵਿਚ ਹਿੰਦੂਆਂ ਨੂੰ ਘੱਟ ਗਿਣਤੀ ਵਰਗ ਦਾ ਦਰਜਾ ਦਿਤੇ ਜਾਣ ਦੀ ਮੰਗ ਵਾਲੀ ਅਰਜ਼ੀ 'ਤੇ ਸੁਣਵਾਈ ਤੋਂ ਕੁੱਝ ਦਿਨ ਪਹਿਲਾਂ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਪ੍ਰਧਾਨ ਸੱਯਦ ਗੈਯਰੁਲ ਹਸਨ ਰਿਜ਼ਵੀ ਨੇ ਕਿਹਾ ਕਿ ਮੌਜੂਦਾ ਕਾਨੂੰਨੀ ਤਜਵੀਜ਼ਾਂ ਤਹਿਤ ਇਨ੍ਹਾਂ ਸੂਬਿਆਂ ਵਿਚ ਹਿੰਦੂਆਂ ਨੂੰ ਧਾਰਮਿਕ ਘੱਟ ਗਿਣਤੀ ਐਲਾਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਘੱਟ ਗਿਣਤੀ ਵਰਗ ਦਾ ਨਿਰਧਾਰਨ ਰਾਸ਼ਟਰੀ ਪੱਧਰ 'ਤੇ ਹੁੰਦਾ ਹੈ। 

Gairul Hasan RizviGairul Hasan Rizvi

ਦਰਅਸਲ ਪੰਜਾਬ, ਜੰਮੂ ਕਸ਼ਮੀਰ, ਮਿਜ਼ੋਰਮ, ਮਨੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਲਕਸ਼ਦੀਪ ਦੇ ਹਿੰਦੂਆਂ ਨੂੰ ਘੱਟ ਗਿਣਤੀ ਵਰਗ ਦਾ ਦਰਜਾ ਦਿਤੇ ਜਾਣ ਦੀ ਮੰਗ ਵਾਲੀ ਅਰਜ਼ੀ 'ਤੇ 14 ਜੂਨ ਨੂੰ ਕਮਿਸ਼ਨ ਦੀ ਤਿੰਨ ਮੈਂਬਰੀ ਉਪ ਕਮੇਟੀ ਸੁਣਵਾਈ ਕਰੇਗੀ। ਰਿਜ਼ਵੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਕਹਿਣ ਤੋਂ ਬਾਅਦ ਅਸੀਂ ਉਪ ਕਮੇਟੀ ਬਣਾਈ।

jammu kashmirjammu kashmir

ਇਹ ਉਪ ਕਮੇਟੀ 14 ਜੂਨ ਨੂੰ ਅਰਜ਼ੀਕਰਤਾ ਦਾ ਪੱਖ ਸੁਣੇਗੀ। ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਅਸੀਂ ਅਪਣੀ ਰਿਪੋਰਟ ਸੀਨੀਅਰ ਅਦਾਲਤ ਨੂੰ ਭੇਜਾਂਗੇ। ਇਹ ਪੁੱਛੇ ਜਾਣ 'ਤੇ ਕਿ ਕੀ ਮੌਜੂਦਾ ਕਾਨੂੰਨੀ ਤਜਵੀਜ਼ਾਂ ਤਹਿਤਤ ਇਨ੍ਹਾਂ ਸੂਬਿਆਂ ਵਿਚ ਹਿੰਦੂਆਂ ਨੂੰ ਧਾਰਮਿਕ ਘੱਟ ਗਿਣਤੀ ਦਾ ਦਰਜਾ ਦੇਣਾ ਸੰਭਵ ਹੈ, ਉਨ੍ਹਾਂ ਕਿਹਾ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕਾਨੂੰਨ-1992 ਤਹਿਤ ਪੰਜ ਸਮਾਜਾਂ ਮੁਸਲਿਮ, ਇਸਾਈ, ਸਿੱਖ, ਬੋਧੀ ਅਤੇ ਪਾਰਸੀ ਨੂੰ ਧਾਰਮਿਕ ਘੱਟ ਗਿਣਤੀ ਕਿਹਾ ਗਿਆ ਹੈ।

 punjabpunjab

2014 ਵਿਚ ਇਸ ਵਿਚ ਜੈਨ ਸਮਾਜ ਨੂੰ ਵੀ ਸ਼ਾਮਲ ਕੀਤਾ ਗਿਆ। ਧਾਰਮਿਕ ਘੱਟ ਗਿਣਤੀ ਵਰਗ ਦਾ ਨਿਰਧਾਰਨ ਰਾਸ਼ਟਰੀ ਪੱਧਰ 'ਤੇ ਤੈਅ ਹੁੰਦਾ ਹੈ। ਉਨ੍ਹਾਂ ਕਰਨਾਟਕ ਸਰਕਾਰ ਵਲੋਂ ਹਾਲ ਹੀ ਵਿਚ ਲਿੰਗਾਇਤਾਂ ਨੂੰ ਘੱਟ ਗਿਣਤੀ ਦਾ ਦਰਜਾ ਦਿਤੇ ਜਾਣ ਦੀ ਮੰਗ ਕੀਤੇ ਜਾਣ ਦਾ ਹਵਾਲਾ ਦਿਤਾ ਅਤੇ ਕਿਹਾ ਕਿ ਮੌਜੂਦਾ ਕਾਨੂੰਨੀ ਤਜਵੀਜ਼ ਵਿਚ ਸੰਭਵਾ ਹੁੰਦਾ ਤਾਂ ਲਿੰਗਾਇਤਾਂ ਨੂੰ ਧਾਰਮਿਕ ਘੱਟ ਗਿਣਤੀ ਦਾ ਦਰਜਾ ਮਿਲ ਗਿਆ ਹੁੰਦਾ।ਜ਼ਿਕਰਯੋਗ ਹੈ ਕਿ ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਉਪਾਧਿਆਏ ਨੇ ਸਰਵਉਚ ਅਦਾਲਤ ਵਿਚ ਅਰਜ਼ੀ ਦਾਇਰ ਕਰ ਕੇ ਅੱਠ ਸੂਬਿਆਂ ਵਿਚ ਹਿੰਦੂਆਂ ਨੂੰ ਘੱਟ ਗਿਣਤੀ ਦਾ ਦਰਜਾ ਦਿਤੇ ਜਾਣ ਦੀ ਮੰਗ ਕੀਤੀ ਸੀ। ਬਾਅਦ ਵਿਚ ਅਦਾਲਤ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਘੱਟ ਗਿਣਤੀ ਕਮਿਸ਼ਨ ਦਾ ਰੁਖ਼ ਕਰਨ।

hindushindus

ਉਪਾਧਿਆਏ ਦਾ ਕਹਿਣਾ ਹੈ ਕਿ ਇਨ੍ਹਾਂ ਅੱਠ ਸੂਬਿਆਂ ਵਿਚ ਹਿ਼ੰਦੂ ਘੱਟ ਗਿਣਤੀ ਹਨ, ਅਜਿਹੇ ਵਿਚ ਇਨ੍ਹਾਂ ਸੂਬਿਆਂ ਵਿਚ ਹਿੰਦੂਆਂ ਨੂੰ ਘੱਟ ਗਿਣਤੀ ਵਾਲੇ ਅਧਿਕਾਰ ਮਿਲਣੇ ਚਾਹੀਦੇ ਹਨ। ਦਸ ਦਈਏ ਕਿ 2011 ਦੀ ਜਨ ਗਣਨਾ ਅਨੁਸਾਰ ਲਕਸ਼ਦੀਪ ਵਿਚ 2.5, ਮਿਜ਼ੋਰਮ ਵਿਚ 2.75, ਨਾਗਾਲੈਂਡ ਵਿਚ 8.75, ਮੇਘਾਲਿਆ ਵਿਚ 11.53, ਜੰਮੂ ਕਸ਼ਮੀਰ ਵਿਚ 28.44, ਅਰੁਣਾਚਲ ਪ੍ਰਦੇਸ਼ ਵਿਚ 29, ਮਨੀਪੁਰ ਵਿਚ 31.39 ਅਤੇ ਪੰਜਾਬ ਵਿਚ 38.40 ਫ਼ੀ ਸਦੀ ਹਿੰਦੂ ਹਨ।

Location: India, Delhi, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement