
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੱਲੋਂ ਆਪਣੇ ਦੋ ਹੋਸਟਲਾਂ ਨੂੰ ਆਈਸੋਲੇਸ਼ਨ ਵਾਰਡ ਬਣਾਉਂਣ ਲਈ ਚੰਡੀਗੜ੍ਹ ਪ੍ਰਸ਼ਾਸ਼ਨ ਨੂੰ ਕੁਝ ਸਮਾਂ ਪਹਿਲਾਂ ਦਿੱਤੇ ਸਨ।
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵੱਲੋਂ ਆਪਣੇ ਦੋ ਹੋਸਟਲਾਂ ਨੂੰ ਆਈਸੋਲੇਸ਼ਨ ਵਾਰਡ ਬਣਾਉਂਣ ਲਈ ਚੰਡੀਗੜ੍ਹ ਪ੍ਰਸ਼ਾਸ਼ਨ ਨੂੰ ਕੁਝ ਸਮਾਂ ਪਹਿਲਾਂ ਦਿੱਤੇ ਸਨ। ਬਾਪੂਧਾਮ ਦੇ ਸ਼ੱਕੀ ਮਰੀਜ਼ਾਂ ਅਤੇ ਕਰੋਨਾ ਦੇ ਤਿੰਨ ਪੌਜਟਿਵ ਮਰੀਜ਼ਾਂ ਨੂੰ ਰੱਖਣ ਜਾਣ ਤੋਂ ਬਾਅਦ ਇਸ ਨੂੰ ਵਾਪਿਸ ਲੈਣ ਦੀ ਮੰਗ ਤੇਜ਼ ਹੋ ਗਈ। ਪੰਜਾਬ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ (PUTA) ਵੱਲੋਂ ਉਪ ਕੁਲਪਤੀ ਰਾਜ ਕੁਮਾਰ ਨੂੰ ਇਸ ਸਬੰਧੀ ਚਿੱਠੀ ਲਿਖੀ ਗਈ ਹੈ। ਵਿਦਿਆਰਥੀਆਂ ਨੇ ਤਾਂ ਪਹਿਲਾਂ ਹੀ ਇਸ ਦਾ ਕਾਫੀ ਵਿਰੋਧ ਕੀਤਾ ਹੈ।
Photo
ਉਧਰ PUTA ਦੀ ਪ੍ਰਧਾਨ ਰਾਜੇਸ਼ ਗਿੱਲ ਨੇ ਚਿੱਠੀ ਵਿਚ ਲਿਖਿਆ ਕਿ ਚੰਡੀਗੜ੍ਹ ਦੇ ਮਰੀਜ਼ਾਂ ਵਿਚ ਬਾਪੂਧਾਮ ਤੋਂ ਹੁਣ ਤੱਕ 70 ਫੀਸਦੀ ਮਰੀਜ਼ ਆਏ ਹਨ। ਉੱਥੋਂ ਦੇ 100 ਤੋਂ ਜ਼ਿਆਦਾ ਸ਼ੱਕੀ ਮਰੀਜ਼ਾਂ ਅਤੇ ਤਿੰਨ ਜਿਨ੍ਹਾਂ ਦੀ ਰਿਪੋਰਟ ਪੌਜਟਿਵ ਆਈ ਸੀ, ਉਨ੍ਹਾਂ ਨੂੰ ਸੋਮਵਾਰ ਨੂੰ ਲੜਕੀਆਂ ਦੇ ਹੋਸਟਲ ਨੰਬਰ 8 ਵਿਚ ਰੱਖਿਆ ਗਿਆ ਅਤੇ ਇਨ੍ਹਾਂ ਵਿਚੋਂ ਪੌਜਟਿਵ ਮਰੀਜ਼ਾਂ ਨੂੰ ਅਗਲੇ ਦਿਨ ਇੱਥੋਂ ਸਿਫਟ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਹੁਣ ਹੋਸਟਲ ਸਟਾਫ ਅਤੇ ਪੂਰੀ ਯੂਨੀਵਰਸਿਟੀ ਦੇ ਸਟਾਫ ਵਿਚ ਡਰ ਦਾ ਮਾਹੌਲ ਬਣ ਗਿਆ ਹੈ।
Photo
ਉਧਰ ਗਿੱਲ ਨੇ ਯੂਨੀਵਰਸਿਟੀ ਦੇ ਪ੍ਰਸ਼ਾਸਨ ਤੇ ਸਵਾਲ ਚੁੱਕੇ ਹਨ ਕਿ ਯੂਨੀਵਰਸਿਟੀ ਨੇ ਭਰੋਸਾ ਦਿੱਤੀ ਸੀ ਕਿ ਸਾਰੀਆਂ ਜਗ੍ਹਾ ਤੋਂ ਬਾਅਦ ਹੋਸਟਲਾਂ ਨੂੰ ਵਰਤਿਆ ਜਾਵੇਗਾ। ਉਨ੍ਹਾਂ ਲਿਖਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਸੋਚਿਆ ਕਿ ਇਸ ਮਾਮਲੇ ਬਾਰੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪਤਾ ਲੱਗਣ ਤੋਂ ਬਾਅਦ ਉਹ ਆਪਣੇ ਬੱਚਿਆਂ ਨੂੰ ਇੱਥੇ ਭੇਜਣਗੇ?
Photo
ਇਸੇ ਨਾਲ ਹੀ ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਹੁਣ ਜਦੋਂ ਯੂਨੀਵਰਸਿਟੀ ਖੁਲੱਗੀ ਤਾਂ ਕਿ ਇਸ ਵਿਚ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦਾ ਭਵਿੱਖ ਇਸ ਗੱਲ ਤੇ ਨਿਰਭਰ ਕਰਦਾ ਹੈ ਕਿ ਉਹ ਆਪਣੇ ਮੌਜੂਦਾ ਵਿਦਿਆਰਥੀਆਂ ਅਤੇ ਆਉਂਣ ਵਾਲੇ ਵਿਦਿਆਰਥੀਆਂ ਨੂੰ ਸੁਰੱਖਿਅਤ ਮਹਿਸੂਸ ਕਰਵਾਵੇ। ਜੇਕਰ ਇਸ ਵਿਚ ਕਿਸੇ ਕਿਸਮ ਦੀ ਅਣਗਹਿਲੀ ਵਰਤੀ ਗਈ ਤਾਂ ਯੂਨੀਵਰਸਿਟੀ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।
Photo