
ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਕਰ ਕੇ ਤਾਲਾਬੰਦੀ ਦੇ ਸਿੱਟੇ ਵਜੋਂ ਦੇਸ਼ ਦੇ ਵੱਖੋ-ਵੱਖ ਹਿੱਸਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀਆਂ
ਨਵੀਂ ਦਿੱਲੀ, 26 ਮਈ: ਸੁਪਰੀਮ ਕੋਰਟ ਨੇ ਕੋਰੋਨਾ ਵਾਇਰਸ ਕਰ ਕੇ ਤਾਲਾਬੰਦੀ ਦੇ ਸਿੱਟੇ ਵਜੋਂ ਦੇਸ਼ ਦੇ ਵੱਖੋ-ਵੱਖ ਹਿੱਸਿਆਂ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਦੀਆਂ ਪ੍ਰੇਸ਼ਾਨੀਆਂ ਦਾ ਮੰਗਲਵਾਰ ਨੂੰ ਖ਼ੁਦ ਹੀ ਨੋਟਿਸ ਲਿਆ। ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਐਮ.ਆਰ. ਸ਼ਾਹ ਦੀ ਬੈਂਚ ਨੇ ਮਜ਼ਦੂਰਾਂ ਦੀਆਂ ਪ੍ਰੇਸ਼ਾਨੀਆਂ ਦਾ ਨੋਟਿਸ ਲੈਂਦਿਆਂ ਕੇਂਦਰ, ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ 28 ਮਈ ਤਕ ਜਵਾਬ ਮੰਗਿਆ ਹੈ।
File photo
ਇਨ੍ਹਾਂ ਸਾਰਿਆਂ ਨੇ ਅਦਾਲਤ ਨੂੰ ਦਸਣਾ ਹੈ ਕਿ ਇਸ ਸਥਿਤੀ 'ਤੇ ਕਾਬੂ ਪਾਉਣ ਲਈ ਉਨ੍ਹਾਂ ਨੇ ਅਜੇ ਤਕ ਕੀ ਕਦਮ ਚੁੱਕੇ ਹਨ। ਸਿਖਰਲੀ ਅਦਾਲਤ ਨੇ ਸਾਲੀਸੀਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ 'ਚ ਅਦਾਲਤ ਦੀ ਮਦਦ ਕਰਨ। ਅਦਾਲਤ ਮਜ਼ਦੂਰਾਂ ਨਾਲ ਸਬੰਧਤ ਇਸ ਮਾਮਲੇ 'ਚ 28 ਮਈ ਨੂੰ ਅੱਗੇ ਵਿਚਾਰ ਕਰੇਗੀ। (ਪੀਟੀਆਈ)