
ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿਛਲੇ ਦਿਨਾਂ ’ਤੋਂ ਯੂਪੀ ’ਚ ਤਾਲਾਬੰਦੀ ਲੱਗੀ ਹੋਈ ਹੈ ਪਰ ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ ’ਤੇ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ।
ਬਰੇਲੀ: ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿਛਲੇ ਦਿਨਾਂ ’ਤੋਂ ਯੂਪੀ ’ਚ ਤਾਲਾਬੰਦੀ ਲੱਗੀ ਹੋਈ ਹੈ ਪਰ ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ ’ਤੇ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਬਰੇਲੀ ’ਚ ਮਾਸਕ ਨਾ ਲਾਉਣ ’ਤੇ ਸਖ਼ਤ ਕਾਰਵਾਈ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ।ਜਿਸ ’ਚ ਮਹਿਲਾ ਦਾ ਦੋਸ਼ ਹੈ ਕਿ ਉਸ ਦੇ ਬੇਟੇ ਨੂੰ ਪੁਲਿਸ ਦੇ ਤਿੰਨ ਸਿਪਾਹੀ ਮਾਸਕ ਨਾ ਲਾਉਣ ’ਤੇ ਥਾਣੇ ਲੈ ਗਏ।
Bareilly Police hammer nails into youth's hands
ਉਥੋਂ ਉਸ ਨੂੰ ਗ਼ਾਇਬ ਕਰ ਦਿਤਾ ਗਿਆ। ਲੱਭਣ ’ਤੇ ਬੇਟਾ ਮਿਲਿਆ ਤਾਂ ਉਹ ਮਰਨ ਵਾਲੀ ਹਾਲਤ ’ਚ ਸੀ। ਉਸ ਦੇ ਹੱਥਾਂ ਤੇ ਪੈਰਾਂ ’ਚ ਕਿੱਲ ਠੋਕੇ ਹੋਏ ਸੀ। ਮਹਿਲਾ ਨੇ ਸ਼ਿਕਾਇਤ ਐਸਐਸਪੀ ਨੂੰ ਕੀਤੀ। ਜਦੋਂ ਇਸ ਦੀ ਜਾਣਕਾਰੀ ਦੁਬਾਰਾ ਚੌਕੀ ਪੁਲਿਸ ਨੂੰ ਦਿਤੀ ਗਈ ਤਾਂ ਉਹ ਉਲਟਾ ਪੀੜਤ ਨੂੰ ਹੀ ਜੇਲ ਭੇਜਣ ਦੀ ਗੱਲ ਕਹਿ ਰਹੇ ਸੀ।
Bareilly Police hammer nails into youth's hands
ਇਸ ਨੂੰ ਲੈ ਕੇ ਪੀੜਤ ਦੀ ਮਾਂ ਨੇ ਸੀਨੀਅਰ ਪੁਲਿਸ ਅਧਿਕਾਰੀ ਕੋਲ ਗੁਹਾਰ ਲਾਈ। ਐਸਐਸਪੀ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਚਲਿਆ ਕਿ ਨੌਜਵਾਨ ਨੇ ਆਪ ਹੀ ਸਾਰਾ ਡਰਾਮਾ ਰਚ ਲਿਆ ਤੇ ਸਿਪਾਹੀਆਂ ’ਤੇ ਦੋਸ਼ ਲਗਾ ਦਿਤਾ। ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਨੌਜਵਾਨ ਦੀ ਮਾਂ ਦਾ ਕਹਿਣਾ ਹੈ ਕਿ ਪੁਲਿਸ ਦੇ ਆਲਾ ਅਧਿਕਾਰੀ ਅਪਣੇ ਕਰਮਚਾਰੀਆਂ ਨੂੰ ਬਚਾਉਣ ਲਈ ਉਨ੍ਹਾਂ ਦੇ ਬੇਟੇ ’ਤੇ ਹੀ ਦੋਸ਼ ਲਗਾ ਰਹੇ ਹਨ।